-ਬਠਿੰਡਾ ਅਪਰਾਧਨਾਮਾ- ਬਠਿੰਡਾ ਪੁਲਿਸ ਵਲੋਂ ਇਕ ਔਰਤ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ ਵੱਖ-ਵੱਖ ਥਾਵਾਂ ਤੋਂ 34.97 ਗ੍ਰਾਮ ਹੈਰੋਇਨ ਬਰਾਮਦ, ਤਿੰਨ ਵੱਖ-ਵੱਖ ਮਾਮਲੇ ਦਰਜ
ਬਠਿੰਡਾ, 21 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦਿਆਂ ਇੱਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁੱਲ 34.
ਬਠਿੰਡਾ, 21 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦਿਆਂ ਇੱਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕੁੱਲ 34.97 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਪੁਲਿਸ ਵੱਲੋਂ ਤਿੰਨ ਵੱਖ-ਵੱਖ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲੇ ਮਾਮਲੇ ਸਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਪਾਰਟੀ ਵੱਲੋਂ ਡੀ.ਡੀ. ਮਿੱਤਲ ਟਾਵਰ ਦੀ ਪਿਛਲੀ ਸਾਈਡ ‘ਤੇ ਕਾਰਵਾਈ ਕਰਦਿਆਂ ਪ੍ਰਮੋਦ ਕੁਮਾਰ ਅਤੇ ਪਵਨ ਕੁਮਾਰ, ਦੋਵੇਂ ਵਾਸੀ ਪਰਸਰਾਮ ਨਗਰ, ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਦੋਵਾਂ ਖ਼ਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਅਨੁਸਾਰ ਥਾਣਾ ਥਰਮਲ ਦੀ ਪੁਲਿਸ ਵਲੋਂ ਰੇਲਵੇ ਲਾਈਨ ਪਾਰਕ ਨੇੜੇ ਲਾਲ ਕੁਆਰਟਰਾਂ ਕੋਲੋਂ ਦਵਿੰਦਰ ਸਿੰਘ ਅਤੇ ਡੇਵਿਡ, ਦੋਵੇਂ ਵਾਸੀ ਬੀੜ ਤਲਾਬ, ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਉਨ੍ਹਾਂ ਕੋਲੋਂ 5.97 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਮਾਮਲੇ ਵਿਚ ਵੀ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।ਤੀਜੇ ਮਾਮਲੇ ਸਬੰਧੀ ਜਾਂਚ ਅਧਿਕਾਰੀ ਲਵਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਦੀ ਪੁਲਿਸ ਵੱਲੋਂ ਬੀੜ ਤਲਾਬ ਬਠਿੰਡਾ ਵਿਖੇ ਕਾਰਵਾਈ ਕਰਦਿਆਂ ਰਾਜਵਿੰਦਰ ਕੌਰ ਵਾਸੀ ਬੀੜ ਤਲਾਬ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਮਹਿਲਾ ਦੇ ਕਬਜ਼ੇ ਵਿਚੋਂ 23 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤਰ੍ਹਾਂ ਪੁਲਿਸ ਵਲੋਂ ਤਿੰਨ ਵੱਖ-ਵੱਖ ਕਾਰਵਾਈਆਂ ਦੌਰਾਨ ਕੁੱਲ 34.97 ਗ੍ਰਾਮ ਹੈਰੋਇਨ ਬਰਾਮਦ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵਲੋਂ ਦਰਜ ਮਾਮਲਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।