22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਰਾਮਪੁਰਾ ਫੂਲ ਵਿਚ ਪੱਲਸ ਪੋਲਿਓ ਮੁਹਿੰਮ ਤਹਿਤ 399 ਬੱਚਿਆਂ ਨੂੰ ਪਿਲਾਈਆਂ ਪੋਲਿਓ ਦੀਆਂ ਬੂੰਦਾਂ

ਰਾਮਪੁਰਾ ਫੂਲ, 22 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਸਿਵਲ ਹਸਪਤਾਲ ਰਾਮਪੁਰਾ ਫੂਲ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਅੱਜ ਕੌਮੀ ਪਲਸ ਪੋਲਿਓ ਮੁਹਿੰਮ ਤਹਿਤ ਵਿਸ਼ੇਸ਼ ਗਤੀਵਿਧੀਆਂ ਚਲਾਈਆਂ ਗਈਆਂ। ਇਸ ਦੌਰਾਨ ਪਹਿਲੇ ਦਿਨ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਧਕ ਦਵਾਈ ਦੀਆਂ ਦੋ ਬੂੰਦਾਂ ਪਿਲਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 23-11-2026
ਰਾਮਪੁਰਾ ਫੂਲ, 22 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਸਿਵਲ ਹਸਪਤਾਲ ਰਾਮਪੁਰਾ ਫੂਲ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਅੱਜ ਕੌਮੀ ਪਲਸ ਪੋਲਿਓ ਮੁਹਿੰਮ ਤਹਿਤ ਵਿਸ਼ੇਸ਼ ਗਤੀਵਿਧੀਆਂ ਚਲਾਈਆਂ ਗਈਆਂ। ਇਸ ਦੌਰਾਨ ਪਹਿਲੇ ਦਿਨ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਧਕ ਦਵਾਈ ਦੀਆਂ ਦੋ ਬੂੰਦਾਂ ਪਿਲਾਈਆਂ ਗਈਆਂ। ਐਸ.ਐਮ.ਓ.ਰਾਮਪੁਰਾ ਫੂਲ ਡਾਕਟਰ ਗੁਰਪ੍ਰੀਤ ਸਿੰਘ ਮਾਹਲ ਨੇ ਦੱਸਿਆ ਕਿ ਇਸ ਮੁਹਿੰਮ ਦੀ ਸਫਲਤਾ ਲਈ 10 ਬੂਥ ਅਤੇ ਇੱਕ ਮੋਬਾਈਲ ਟੀਮ ਤਾਇਨਾਤ ਕੀਤੀ ਗਈ। ਸਿਹਤ ਵਿਭਾਗ ਦੀਆਂ ਟੀਮਾਂ ਨੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਜਾ ਕੇ ਬੱਚਿਆਂ ਨੂੰ ਪੋਲਿਓ ਦੀ ਖ਼ੁਰਾਕ ਪਿਲਾਈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਬੱਚਾ ਪੋਲਿਓ ਦੀ ਖ਼ੁਰਾਕ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ ਨਜ਼ਦੀਕੀ ਸਿਹਤ ਕੇਂਦਰ ਜਾਂ ਸਿਹਤ ਕਰਮਚਾਰੀਆਂ ਨਾਲ ਸੰਪਰਕ ਕਰਕੇ ਆਪਣੇ ਬੱਚੇ ਨੂੰ ਜ਼ਰੂਰ ਪੋਲਿਓ ਦੀਆਂ ਦੋ ਬੂੰਦਾਂ ਪਿਲਵਾਉਣ। ਸਿਹਤ ਵਿਭਾਗ ਦਾ ਉਦੇਸ਼ ਹਰ ਬੱਚੇ ਤੱਕ ਪਹੁੰਚ ਕੇ ਪੋਲਿਓ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਹੈ। ਇਸ ਮੌਕੇ ਸੁਨੀਲ ਧੀਰ, ਗੁਰਵਿੰਦਰ ਸਿੰਘ ਵਿੱਕੀ, ਰਾਕੇਸ਼ ਕੁਮਾਰ, ਰਵੀ ਸੁਪਰਵਾਈਜ਼ਰ, ਜਸਵੀਰ ਕੌਰ ਏ. ਐਨ.ਐਮ, ਕਰਨੀਤ ਕੌਰ, ਗਗਨਦੀਪ ਕੌਰ, ਹਰਪਾਲ ਸਿੰਘ, ਵਿਦਿਆਰਥੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪ੍ਰਧਾਨ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਯੂਥ ਕਾਂਗਰਸੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਗਲੀ ਖ਼ਬਰ ਸਿਹਤ ਬਲਾਕ ਮਹਿਲ ਕਲਾਂ ਵਿਚ ਪੱਲਸ ਪੋਲੀਓ ਮੁਹਿੰਮ ਜਾਰੀ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦ...
Ad Position 24