22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਬਠਿੰਡਾ (ਦਿਹਾਤੀ) ਹਲਕਾ ਇੰਚਾਰਜ ਬਣਾਏ ਹਰਮੰਦਰ ਸਿੰਘ ਤਖਤ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 22 ਨਵੰਬਰ (ਰਣਜੀਤ ਸਿੰਘ ਰਾਜੂ)- ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਇੰਚਾਰਜਾਂ ਦੀਆਂ ਕੀਤੀਆਂ ਨਿਯੁਕਤੀਆਂ ਦੀ ਲੜੀ ਤਹਿਤ ਹਲਕਾ ਬਠਿੰਡਾ (ਦਿਹਾਤੀ) ਦੇ ਇੰਚਾਰਜ ਲਗਾਏ ਗਏ ਹਰਮੰਦਰ ਸਿੰਘ ਗੁਲਾਬਗੜ੍ਹ ਅੱਜ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਇਸ ਮੌਕੇ ਪਾਰਟੀ ਦੇ ਮਾਲਵਾ ਜ਼ੋਨ-2 ਦੇ ਇੰਚਾਰਜ ਭਾਈ ਪ੍ਰਗਟ ਸਿੰਘ ਭੋਡੀਪੁਰਾ ਵੀ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।

Ad Position 21
No active advertisement
ਤਖਤ ਸਾਹਿਬ ਨਤਮਸਤਕ ਹੋ ਕੇ ਪਰਤਦੇ ਬਠਿੰਡਾ (ਦਿਹਾਤੀ) ਇੰਚਾਰਜ ਤੇ ਹੋਰ ਪਾਰਟੀ ਆਗੂ। 23-11-2026
ਤਲਵੰਡੀ ਸਾਬੋ, 22 ਨਵੰਬਰ (ਰਣਜੀਤ ਸਿੰਘ ਰਾਜੂ)- ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਇੰਚਾਰਜਾਂ ਦੀਆਂ ਕੀਤੀਆਂ ਨਿਯੁਕਤੀਆਂ ਦੀ ਲੜੀ ਤਹਿਤ ਹਲਕਾ ਬਠਿੰਡਾ (ਦਿਹਾਤੀ) ਦੇ ਇੰਚਾਰਜ ਲਗਾਏ ਗਏ ਹਰਮੰਦਰ ਸਿੰਘ ਗੁਲਾਬਗੜ੍ਹ ਅੱਜ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਇਸ ਮੌਕੇ ਪਾਰਟੀ ਦੇ ਮਾਲਵਾ ਜ਼ੋਨ-2 ਦੇ ਇੰਚਾਰਜ ਭਾਈ ਪ੍ਰਗਟ ਸਿੰਘ ਭੋਡੀਪੁਰਾ ਵੀ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਹਲਕਾ ਬਠਿੰਡਾ (ਦਿਹਾਤੀ) ਤੋਂ ਵੱਡੀ ਗਿਣਤੀ ਸਮੱਰਥਕਾਂ ਨਾਲ ਤਖਤ ਸਾਹਿਬ ਪੁੱਜੇ ਹਰਮੰਦਰ ਸਿੰਘ ਗੁਲਾਬਗੜ੍ਹ ਨੇ ਤਖਤ ਸਾਹਿਬ ਮੱਥਾ ਟੇਕਦਿਆਂ ਸ਼ੁਕਰਾਨੇ ਦੀ ਅਰਦਾਸ ਕੀਤੀ ਅਤੇ ਕੁਝ ਸਮਾਂ ਕੀਰਤਨ ਸ੍ਰਵਣ ਕੀਤਾ। ਪਾਰਟੀ ਦੀ ਸਥਾਨਕ ਇਕਾਈ ਵੱਲੋਂ ਉਨ੍ਹਾਂ ਸਮੇਤ ਸੀਨੀਅਰ ਲੀਡਰਸ਼ਿਪ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਨਵ ਨਿਯੁਕਤ ਹਲਕਾ ਇੰਚਾਰਜ ਹਰਮੰਦਰ ਸਿੰਘ ਨੇ ਆਪਣੀ ਨਿਯੁਕਤੀ ਲਈ ਸਭ ਤੋਂ ਪਹਿਲਾਂ ਪਾਰਟੀ ਦੇ ਕਾ.ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਸਮੁੱਚੀ ਆਲਾਕਮਾਨ ਦਾ ਧੰਨਵਾਦ ਕੀਤਾ ਅਤੇ ਯਕੀਨ ਦਵਾਇਆ ਕਿ ਉਹ ਹਲਕਾ ਬਠਿੰਡਾ (ਦਿਹਾਤੀ) ਚ ਪਾਰਟੀ ਦੀ ਹੋਰ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਸਿਰਫ਼ ਤਿੰਨ ਘੰਟਿਆਂ ਦੀ ਪੈਰੋਲ ਤੇ ਆਪਣੀ ਦਾਦੀ ਜੀ ਦੀਆਂ ਅੰਤਿਮ ਰਸਮਾਂ ਚ ਸ਼ਾਮਿਲ ਹੋਣ ਪੁੱਜੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਸਿਰਫ਼ ਦੇਖਣ ਲਈ ਜਿਵੇਂ ਪੰਜਾਬ ਭਰ ਵਿਚੋਂ ਲੱਖਾਂ ਲੋਕ ਪੁੱਜੇ ਉਹ ਗਵਾਹੀ ਭਰਦੇ ਨੇ ਇਸ ਗੱਲ ਦੀ ਕਿ 2027 ਵਿਧਾਨ ਸਭਾ ਚੋਣਾਂ ਚ ਸੂਬੇ ਦੇ ਲੋਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਹੱਕ ਚ ਫ਼ਤਵਾ ਦੇ ਕੇ ਭਾਈ ਸਾਹਿਬ ਨੂੰ ਮੁੱਖ ਮੰਤਰੀ ਬਣਾਉਣਗੇ। ਇਸ ਮੌਕੇ ਮਾਲਵਾ ਜ਼ੋਨ 2 ਇੰਚਾਰਜ ਪ੍ਰਗਟ ਸਿੰਘ ਭੋਡੀਪੁਰਾ ਨੇ ਕਿਹਾ ਕਿ ਸਮੁੱਚੇ ਮਾਲਵਾ ਖ਼ਿੱਤੇ ‘ਚ ਪਾਰਟੀ ਦੇ ਹੱਕ ਚ ਲੋਕ ਲਹਿਰ ਬਣ ਚੁੱਕੀ ਹੈ ਅਤੇ 2027 ਵਿਧਾਨ ਸਭਾ ਚੋਣਾਂ ‘ਚ ਪਾਰਟੀ ਮਾਲਵਾ ਖ਼ਿੱਤੇ ‘ਚੋਂ ਸਭ ਤੋਂ ਵੱਧ ਸੀਟਾਂ ਜਿੱਤੇਗੀ। ਜ਼ਿਲ੍ਹਾ ਪ੍ਰਧਾਨ ਡਾ.ਪ੍ਰਗਟ ਸਿੰਘ ਵਿਰਕ, ਇਸਤਰੀ ਵਿੰਗ ਸੂਬਾ ਸਕੱਤਰ ਬੀਬਾ ਮਨਦੀਪ ਕੌਰ, ਸੀ.ਆਗੂ ਕੁਲਦੀਪ ਸਿੰਘ ਗੋਸਲ ਆਦਿ ਵੀ ਇਸ ਮੌਕੇ ਪਹੁੰਚੇ ਹੋਏ ਸਨ।
Ad Position 22
No active advertisement
ਪਿਛਲੀ ਖ਼ਬਰ ਬੰਬੀਹਾ ਦੇ ਖ਼ਰੀਦ ਕੇਂਦਰ ’ਚ ਝੋਨੇ ਦੀ ਬੋਲੀ ਨਾ ਲੱਗਣ ’ਤੇ ਕਿਸਾਨਾਂ ਵਲੋਂ ਧਰਨਾ ਇਕ ਮਹੀਨੇ ਤੋਂ ਫ਼ਸਲ ਵਿਕਣ ਦੀ ਉਡੀਕ ਕਰ... ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਯੁਵਕ ਭਲਾਈ ਕਲੱਬ ਕੋਟਸ਼ਮੀਰ ਨੂੰ ਐਪਲੀਕੇਸ਼ਨ ਨੰਬਰ ਅਲਾਟ ਕਰਨ ਦੀ ਮੰਗ
Ad Position 24