ਬੰਬੀਹਾ ਦੇ ਖ਼ਰੀਦ ਕੇਂਦਰ ’ਚ ਝੋਨੇ ਦੀ ਬੋਲੀ ਨਾ ਲੱਗਣ ’ਤੇ ਕਿਸਾਨਾਂ ਵਲੋਂ ਧਰਨਾ ਇਕ ਮਹੀਨੇ ਤੋਂ ਫ਼ਸਲ ਵਿਕਣ ਦੀ ਉਡੀਕ ਕਰ ਰਹੇ ਕਿਸਾਨ
ਸੰਗਤ ਮੰਡੀ, 22 ਨਵੰਬਰ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਬੰਬੀਹਾ ਦੇ ਖ਼ਰੀਦ ਕੇਂਦਰ ਵਿਚ ਖੁੱਲ੍ਹਦੀ ਦਿਖਾਈ ਦੇ ਰਹੀ ਹੈ। ਇੱਥੇ ਝੋਨੇ ਦੀ ਬੋਲੀ ਨਾ ਲੱਗਣ ਕਾਰਨ ਕਿਸਾਨ ਪਿਛਲੇ ਇੱਕ ਮਹੀਨੇ ਤੋਂ ਆਪਣੀ ਫ਼ਸਲ ਵਿਕਣ ਦੀ ਉਡੀਕ ਕਰ ਰਹੇ ਹਨ।
ਪ
ਪਿੰਡ ਬੰਬੀਹਾ ਦੇ ਖ਼ਰੀਦ ਕੇਂਦਰ ਵਿਚ ਝੋਨੇ ਦੀ ਬੋਲੀ ਨਾ ਲੱਗਣ ਕਾਰਨ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਅਤੇ ਮੰਡੀ ਝੋਨੇ ਦੇ ਲੱਗੇ ਅੰਬਾਰਾਂ ਦੀ ਮੂੰਹੋ ਬੋਲਦੀ ਤਸਵੀਰ। ਤਸਵੀਰ: ਸੁਖਤੇਜ ਧਾਲੀਵਾਲ
23-11-2026
ਸੰਗਤ ਮੰਡੀ, 22 ਨਵੰਬਰ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਬੰਬੀਹਾ ਦੇ ਖ਼ਰੀਦ ਕੇਂਦਰ ਵਿਚ ਖੁੱਲ੍ਹਦੀ ਦਿਖਾਈ ਦੇ ਰਹੀ ਹੈ। ਇੱਥੇ ਝੋਨੇ ਦੀ ਬੋਲੀ ਨਾ ਲੱਗਣ ਕਾਰਨ ਕਿਸਾਨ ਪਿਛਲੇ ਇੱਕ ਮਹੀਨੇ ਤੋਂ ਆਪਣੀ ਫ਼ਸਲ ਵਿਕਣ ਦੀ ਉਡੀਕ ਕਰ ਰਹੇ ਹਨ। ਖ਼ਰੀਦ ਕੇਂਦਰ ਵਿਚ ਝੋਨੇ ਦੇ ਅੰਬਾਰ ਲੱਗੇ ਹੋਣ ਦੇ ਬਾਵਜੂਦ ਖ਼ਰੀਦ ਸ਼ੁਰੂ ਨਾ ਹੋਣ ਤੋਂ ਖ਼ਫ਼ਾ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨ ਆਗੂ ਬਲਜੀਤ ਸਿੰਘ ਗੁਰਥੜੀ ਦੀ ਅਗਵਾਈ ਹੇਠ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਧਰਨੇ ਦੌਰਾਨ ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੇ ਬਿਲਕੁਲ ਉਲਟ ਹੈ। ਕਿਸਾਨਾਂ ਦੀ ਫ਼ਸਲ ਖ਼ਰੀਦ ਕੇਂਦਰ ਵਿਚ ਪਈ ਹੈ ਅਤੇ ਝੋਨਾ ਸੁੱਕਾ ਹੋਣ ਦੇ ਬਾਵਜੂਦ ਵੀ ਉਸ ਦੀ ਬੋਲੀ ਲਗਾਉਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਇਸ ਕਾਰਨ ਕਿਸਾਨਾਂ ਨੂੰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਵਿਚ ਬੈਠੇ ਕਿਸਾਨਾਂ ਨੇ ਆਪਣੀ ਹੱਡਬੀਤੀ ਸੁਣਾਉਂਦਿਆਂ ਦੱਸਿਆ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਆਪਣੀ ਫ਼ਸਲ ਦੀ ਰਾਖੀ ਲਈ ਖ਼ਰੀਦ ਕੇਂਦਰ ਵਿਚ ਰਾਤਾਂ ਕੱਟਣ ਲਈ ਮਜਬੂਰ ਹਨ। ਦੂਜੇ ਪਾਸੇ ਲੋੜੀਂਦੀ ਡੀਏਪੀ ਖਾਦ ਨਾ ਮਿਲਣ ਕਾਰਨ ਕਣਕ ਦੀ ਬਿਜਾਈ ਪਛੜਨ ਦੇ ਆਸਾਰ ਬਣ ਗਏ ਹਨ। ਕਿਸਾਨ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬੰਬੀਹਾ ਦੇ ਖ਼ਰੀਦ ਕੇਂਦਰ ਵਿਚ ਪਏ ਸਮੁੱਚੇ ਝੋਨੇ ਦੀ ਤੁਰੰਤ ਬੋਲੀ ਲਗਾ ਕੇ ਖ਼ਰੀਦ ਸ਼ੁਰੂ ਕੀਤੀ ਜਾਵੇ ਅਤੇ ਫ਼ਸਲ ਦੀ ਸਮੇਂ ਸਿਰ ਚੁਕਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਝੋਨੇ ਦੀ ਖ਼ਰੀਦ ਸ਼ੁਰੂ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।