22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ 42ਵਾਂ ਡਿਗਰੀ ਵੰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਸੰਪੰਨ

ਗੋਨਿਆਣਾ, 22 ਨਵੰਬਰ (ਲਛਮਣ ਦਾਸ ਗਰਗ)-ਸਥਾਨਕ ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ 42ਵਾਂ ਡਿਗਰੀ ਵੰਡ ਸਮਾਰੋਹ ਕਰਵਾਇਆ। ਇਸ ਸਮਾਰੋਹ ਵਿਚ ਕਾਲਜ ਦੇ ਸਰਪ੍ਰਸਤ ਮਹੰਤ ਭਾਈ ਕਾਹਨ ਸਿੰਘ ਸੇਵਾ ਪੰਥੀ ਨੇ ਮੁੱਖ ਮਹਿਮਾਨ ਅਤੇ ਸੰਤ ਭਾਈ ਜਗਜੀਤ ਸਿੰਘ ਸੇਵਾ ਪੰਥੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 23-11-2026
ਗੋਨਿਆਣਾ, 22 ਨਵੰਬਰ (ਲਛਮਣ ਦਾਸ ਗਰਗ)-ਸਥਾਨਕ ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ 42ਵਾਂ ਡਿਗਰੀ ਵੰਡ ਸਮਾਰੋਹ ਕਰਵਾਇਆ। ਇਸ ਸਮਾਰੋਹ ਵਿਚ ਕਾਲਜ ਦੇ ਸਰਪ੍ਰਸਤ ਮਹੰਤ ਭਾਈ ਕਾਹਨ ਸਿੰਘ ਸੇਵਾ ਪੰਥੀ ਨੇ ਮੁੱਖ ਮਹਿਮਾਨ ਅਤੇ ਸੰਤ ਭਾਈ ਜਗਜੀਤ ਸਿੰਘ ਸੇਵਾ ਪੰਥੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਉਪਰੰਤ ਗੁਰਬਾਣੀ ਦੇ ਪਵਿੱਤਰ ਸ਼ਬਦ ਨਾਲ ਸਮਾਰੋਹ ਦੀ ਸ਼ੁਭ ਸ਼ੁਰੂਆਤ ਹੋਈ। ਮੰਚ ਸੰਚਾਲਨ ਡਾ: ਪਰਵਿੰਦਰ ਕੌਰ ਨੇ ਕੀਤਾ। ਇਸ ਮੌਕੇ ਕਾਲਜ ਦੇ ਸਰਪ੍ਰਸਤ ਮਹੰਤ ਭਾਈ ਕਾਹਨ ਸਿੰਘ ਨੇ ਡਿਗਰੀ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਆਪਣਾ ਅਸ਼ੀਰਵਾਦ ਦਿੱਤਾ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਗੁਰਬਾਣੀ ਨਾਲ ਜੁੜੇ ਰਹਿਣ, ਆਪਣੇ ਜੀਵਨ ਵਿਚ ਉੱਚੇ ਨੈਤਿਕ ਮੁੱਲਾਂ ਅਤੇ ਚੰਗੇ ਸੰਸਕਾਰਾਂ ਨੂੰ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਤੋਂ ਬਾਅਦ ਸੰਤ ਭਾਈ ਜਗਜੀਤ ਸਿੰਘ ਨੇ ਹਾਜ਼ਿਰ ਸੰਗਤ ਅਤੇ ਵਿਦਿਆਰਥਣਾਂ ਨੂੰ ਸੰਬੋਧਨ ਕੀਤਾ। ਸਮਾਰੋਹ ਦੌਰਾਨ ਵਿਦਿਆਰਥਣਾਂ ਵਲੋਂ ਸ਼ਾਨਦਾਰ ਸੱਭਿਆਚਾਰਕ ਡਾਂਸ ਪੇਸ਼ਕਾਰੀ ਕੀਤੀ ਗਈ, ਇਸ ਮੌਕੇ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਗੁਰਲੀਨ ਵਲੋਂ ਸਾਲਾਨਾ ਰਿਪੋਰਟ ਵਿਚ ਕਾਲਜ ਦੇ ਸ਼ਾਨਾਮੱਤੇ ਇਤਿਹਾਸ, ਮੌਜੂਦਾ ਵਿਦਿਆਰਥਣਾਂ ਦੀਆਂ ਅਕਾਦਮਿਕ ਅਤੇ ਹੋਰ ਖੇਤਰਾਂ ਵਿਚ ਪ੍ਰਾਪਤੀਆਂ, ਪੜ੍ਹਾਈ ਪੂਰੀ ਕਰ ਚੁੱਕੀਆਂ ਵਿਦਿਆਰਥਣਾਂ ਦੀਆਂ ਪ੍ਰਾਪਤੀਆਂ, ਕਾਲਜ ਦੇ ਬੁਨਿਆਦੀ ਢਾਂਚੇ ਅਤੇ ਕਾਲਜ ਵਿਚ ਕਾਰਜਸ਼ੀਲ ਵੱਖ-ਵੱਖ ਕਮੇਟੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਾਲਜ ਵਲੋਂ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਚਾਨਣਾ ਪਾਇਆ। ਇਸ ਉਪਰੰਤ 42ਵੇਂ ਡਿਗਰੀ ਵੰਡ ਸਮਾਰੋਹ ਤਹਿਤ ਵਿਦਿਆਰਥਣਾਂ ਨੂੰ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਅਤੇ ਸਫ਼ਲਤਾ ਪੂਰਵਕ ਪੜ੍ਹਾਈ ਮੁਕੰਮਲ ਕਰਨ ਲਈ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਸਮਾਰੋਹ ਦੇ ਅੰਤ ਵਿਚ ਕਾਲਜ ਦੀ ਕਨਵੋਕੇਸ਼ਨ ਕੋਆਰਡੀਨੇਟਰ ਮਿਸਿਜ਼ ਗੁਰਪ੍ਰੀਤ ਕੌਰ ਵਲੋਂ ਧੰਨਵਾਦੀ ਸ਼ਬਦ ਸਾਂਝੇ ਕੀਤੇ। ਇਸ ਮੌਕੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਭਾਈ ਜਗਤਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਹਰਮਿੰਦਰ ਸਿੰਘ, ਭਾਈ ਆਸਾ ਸਿੰਘ ਕਾਲਜੀਏਟ ਸਕੂਲ ਦੀ ਪ੍ਰਿੰਸੀਪਲ ਗਗਨਦੀਪ ਕੌਰ ਅਤੇ ਗੁਰੂ ਅੰਗਦ ਦੇਵ ਸਕੂਲ ਦੀ ਪ੍ਰਿੰਸੀਪਲ ਜਸਪ੍ਰੀਤ ਕੌਰ, ਕਾਲਜ ਦੇ ਉੱਪ ਚੇਅਰਮੈਨ ਚਰਨਜੀਤ ਸਿੰਘ, ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਥਾਰ ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ-ਚਾਲਕ ਦੀ ਮੌਤ, ਮਾਮਲਾ ਦਰਜ ਅਗਲੀ ਖ਼ਬਰ ਬੰਬੀਹਾ ਦੇ ਖ਼ਰੀਦ ਕੇਂਦਰ ’ਚ ਝੋਨੇ ਦੀ ਬੋਲੀ ਨਾ ਲੱਗਣ ’ਤੇ ਕਿਸਾਨਾਂ ਵਲੋਂ ਧਰਨਾ ਇਕ ਮਹੀਨੇ ਤੋਂ ਫ਼ਸਲ ਵਿਕਣ ਦੀ ਉਡੀਕ ਕਰ...
Ad Position 24