1 ਕਿੱਲੋ 250 ਗ੍ਰਾਮ ਅਫ਼ੀਮ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਰਾਮਪੁਰਾ ਫੂਲ, 23 ਨਵੰਬਰ (ਹੇਮੰਤ ਕੁਮਾਰ ਸ਼ਰਮਾ) : ਮਨੋਜ ਕੁਮਾਰ ਪੀ. ਪੀ.
ਰਾਮਪੁਰਾ ਫੂਲ, 23 ਨਵੰਬਰ (ਹੇਮੰਤ ਕੁਮਾਰ ਸ਼ਰਮਾ) : ਮਨੋਜ ਕੁਮਾਰ ਪੀ.ਪੀ.ਐੱਸ., ਉਪ ਕਪਤਾਨ ਪੁਲਿਸ, ਰਾਮਪੁਰਾ ਫੂਲ ਦੀ ਅਗਵਾਈ ਵਿਚ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਪਾਰਟੀ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਨਵੇਂ ਮੋਬਾਈਲ ਰੈਸਟੋਰੈਂਟ, ਰਾਮਪੁਰਾ ਨੇੜੇ ਪਹੁੰਚੀ ਤਾਂ ਇੱਕ ਵਿਅਕਤੀ ਸ਼ੱਕੀ ਹਾਲਤ ਵਿਚ ਦਿਖਾਈ ਦਿੱਤਾ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 1 ਕਿੱਲੋ 250 ਗ੍ਰਾਮ ਅਫ਼ੀਮ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਆਤਮਾ ਰਾਮ ਵਾਸੀ ਗਲੀ ਨੰਬਰ 12, ਗਾਂਧੀ ਨਗਰ, ਰਾਮਪੁਰਾ, ਉਮਰ ਕਰੀਬ 28 ਸਾਲ ਵਜੋਂ ਹੋਈ ਹੈ। ਇਸ ਸੰਬੰਧੀ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 311 ਮਿਤੀ 22-11-2026, ਧਾਰਾ 18-ਸੀ/61/85 ਐਨ.ਡੀ.ਪੀ.ਐੱਸ. ਐਕਟ, ਥਾਣਾ ਸਿਟੀ ਰਾਮਪੁਰਾ ਵਿਖੇ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਵਲੋਂ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਅਫ਼ੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਇਸ ਤੋਂ ਇਲਾਵਾ ਨਸ਼ਾ ਤਸਕਰੀ ਨਾਲ ਜੁੜੇ ਉਸ ਦੇ ਪਿਛਲੇ ਅਤੇ ਅਗਲੇ ਸੰਬੰਧਾਂ ਦੀ ਵੀ ਜਾਂਚ ਕੀਤੀ ਜਾਵੇਗੀ, ਤਾਂ ਜੋ ਇਸ ਗੈਰ-ਕਾਨੂੰਨੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਤੱਕ ਪਹੁੰਚ ਕੀਤੀ ਜਾ ਸਕੇ। ਥਾਣਾ ਸਿਟੀ ਰਾਮਪੁਰਾ ਦੇ ਮੁਖੀ ਰਾਜਪਾਲ ਸਿੰਘ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਜੰਗ ਕਿਸੇ ਵੀ ਕੀਮਤ ’ਤੇ ਰੁਕਣ ਵਾਲੀ ਨਹੀਂ। ਨਸ਼ਾ ਤਸਕਰੀ ਵਿਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀ ਜਾਵੇਗਾ।