ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਮਹਿਰਾਜ, 23 ਨਵੰਬਰ (ਸੁਖਪਾਲ ਮਹਿਰਾਜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਿਰਾਜ ਵਿਖੇ ਇਤਿਹਾਸਕ ਗੁਰਦੁਆਰਾ ਮੋੜੀਗੱਡ ਬਾਬਾ ਰਾਮਸਰਾ ਸਾਹਿਬ ਤੋਂ ਸਾਧ ਬਾਬਾ ਪ੍ਰੀਤਮ ਸਿੰਘ ਅਤੇ ਮੁੱਖ ਸੇਵਾਦਾਰ ਭਾਈ ਭੋਲਾ ਸਿੰਘ ਦੇ ਉਪਰਾਲੇ ਅਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਅੱਗੇ ਵਧਿਆ।
ਮਹਿਰਾਜ, 23 ਨਵੰਬਰ (ਸੁਖਪਾਲ ਮਹਿਰਾਜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਿਰਾਜ ਵਿਖੇ ਇਤਿਹਾਸਕ ਗੁਰਦੁਆਰਾ ਮੋੜੀਗੱਡ ਬਾਬਾ ਰਾਮਸਰਾ ਸਾਹਿਬ ਤੋਂ ਸਾਧ ਬਾਬਾ ਪ੍ਰੀਤਮ ਸਿੰਘ ਅਤੇ ਮੁੱਖ ਸੇਵਾਦਾਰ ਭਾਈ ਭੋਲਾ ਸਿੰਘ ਦੇ ਉਪਰਾਲੇ ਅਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਅੱਗੇ ਵਧਿਆ। ਇਸ ਮੌਕੇ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ। ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਭਾਈ ਭੋਲਾ ਸਿੰਘ ਦੇ ਕੀਰਤਨੀ ਜਥੇ, ਪੰਜਾਬ ਦੇ ਪ੍ਰਸਿੱਧ ਕਵੀਸ਼ਰੀ ਜਥੇ ਘਰਾਚੋਂ (ਸੰਗਰੂਰ), ਢਾਡੀ ਜਥੇ, ਕੋਹਿਨੂਰ ਬੈਂਡ ਮੋਗਾ ਅਤੇ ਇੰਡੀਅਨ ਫ਼ੌਜੀ ਪਾਈਪ ਬੈਂਡ ਵਲੋਂ ਆਪਣੀ ਕਲਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸ੍ਰੀ ਹਰਗੋਬਿੰਦ ਸਾਹਿਬ ਗੱਤਕਾ ਪਾਰਟੀ ਮਹਿਰਾਜ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ, ਜੋ ਨਗਰ ਕੀਰਤਨ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਗੁਰਦੁਆਰਾ ਬਾਬਾ ਰਾਮਸਰਾ ਸਾਹਿਬ ਦੀ ਸਤਿਕਾਰ ਕਮੇਟੀ ਵਲੋਂ ਵੀ ਸੇਵਾਵਾਂ ਨਿਭਾਈਆਂ ਗਈਆਂ। ਨਗਰ ਕੀਰਤਨ ਦੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਦੀ ਸੇਵਾ ਲਈ ਥਾਂ-ਥਾਂ ਲੰਗਰ ਲਗਾਏ ਗਏ। ਪੂਰੇ ਨਗਰ ਵਿਚ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ।