ਕੇਂਦਰੀ ਜੇਲ੍ਹ ਬਠਿੰਡਾ ਵਿਚੋਂ 1.70 ਗ੍ਰਾਮ ਹੈਰੋਇਨ ਬਰਾਮਦ, ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ
ਬਠਿੰਡਾ , 23 ਨਵੰਬਰ ( ਵੀਰਪਾਲ ਸਿੰਘ ): ਕੇਂਦਰੀ ਜੇਲ੍ਹ ਬਠਿੰਡਾ ਵਿਚੋਂ ਤਲਾਸ਼ੀ ਦੌਰਾਨ ਇੱਕ ਹਵਾਲਾਤੀ ਪਾਸੋਂ 1. 70 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ।
ਬਠਿੰਡਾ , 23 ਨਵੰਬਰ ( ਵੀਰਪਾਲ ਸਿੰਘ ): ਕੇਂਦਰੀ ਜੇਲ੍ਹ ਬਠਿੰਡਾ ਵਿਚੋਂ ਤਲਾਸ਼ੀ ਦੌਰਾਨ ਇੱਕ ਹਵਾਲਾਤੀ ਪਾਸੋਂ 1.70 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸੰਬੰਧੀ ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਮਾਮਲੇ ਦੀ ਤਫ਼ਤੀਸ਼ ਕਰ ਰਹੇ ਅਧਿਕਾਰੀ ਸੁਖਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਰਮਨਦੀਪ ਸਿੰਘ ਦੀ ਨਿਗਰਾਨੀ ਹੇਠ ਜੇਲ੍ਹ ਅੰਦਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ । ਇਸ ਦੌਰਾਨ ਗਗਨਦੀਪ ਸਿੰਘ ਵਾਸੀ ਗਿੱਦੜਬਾਹਾ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 1.70 ਗ੍ਰਾਮ ਹੈਰੋਇਨ ਬਰਾਮਦ ਹੋਈ । ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਨੂੰ ਕਬਜ਼ੇ ਵਿਚ ਲੈ ਕੇ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ । ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ । ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਕਿ ਜੇਲ੍ਹ ਅੰਦਰ ਪਾਬੰਦੀਸ਼ੁਦਾ ਨਸ਼ੀਲਾ ਪਦਾਰਥ ਕਿਵੇਂ ਪਹੁੰਚਿਆ ।