23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬਠਿੰਡਾ ਤੋਂ ਦੇਸ਼ ’ਚ ਵ੍ਹੀਲਚੇਅਰ ਕ੍ਰਿਕਟ ਦੇ ਨਵੇਂ ਯੁੱਗ ਦੀ ਸ਼ੁਰੂਆਤ ਪੀਸੀਏ ਨੇ ਖਿਡਾਰੀਆਂ ਨੂੰ ਦਿੱਤੀਆਂ 20 ਵਿਸ਼ੇਸ਼ ਵ੍ਹੀਲਚੇਅਰਾਂ

ਬਠਿੰਡਾ, 23 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਦਿਵਿਆਂਗ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿਚ ਬਰਾਬਰ ਦੇ ਮੌਕੇ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਬਠਿੰਡਾ ਤੋਂ ਵੱਡੀ ਪਹਿਲਕਦਮੀ ਕੀਤੀ ਗਈ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਦੇਸ਼ ਵਿਚ ਵ੍ਹੀਲਚੇਅਰ ਕ੍ਰਿਕਟ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਦੇ ਪਹਿਲੇ ਦਿਨ ਪੁਲਿਸ ਲਾਈਨਜ਼ ਬਠਿੰਡਾ ਵਿਖੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਟੀਮਾਂ ਵਿਚਕਾਰ ਦੋਸਤਾਨਾ ਮੈਚ ਕਰਵਾਇਆ ਗਿਆ।

Ad Position 21
No active advertisement
ਦਿਵਿਆਂਗ ਖਿਡਾਰੀਆਂ ਨੂੰ ਵ੍ਹੀਲ ਚੇਅਰਾਂ ਦੇਣ ਸੰਬੰਧੀ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਪੀ.ਸੀ.ਏ. ਪ੍ਰਧਾਨ ਅਮਰਜੀਤ ਮਹਿਤਾ ਤੇ ਹੋਰ। ਤਸਵੀਰ: ਲਵਲੀ 24-11-2026
ਬਠਿੰਡਾ, 23 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਦਿਵਿਆਂਗ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿਚ ਬਰਾਬਰ ਦੇ ਮੌਕੇ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਬਠਿੰਡਾ ਤੋਂ ਵੱਡੀ ਪਹਿਲਕਦਮੀ ਕੀਤੀ ਗਈ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਦੇਸ਼ ਵਿਚ ਵ੍ਹੀਲਚੇਅਰ ਕ੍ਰਿਕਟ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਦੇ ਪਹਿਲੇ ਦਿਨ ਪੁਲਿਸ ਲਾਈਨਜ਼ ਬਠਿੰਡਾ ਵਿਖੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਟੀਮਾਂ ਵਿਚਕਾਰ ਦੋਸਤਾਨਾ ਮੈਚ ਕਰਵਾਇਆ ਗਿਆ। ਇਸ ਮੌਕੇ ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਨੇ ਦੋਵਾਂ ਟੀਮਾਂ ਨੂੰ 10-10 ਸਮੇਤ ਕੁਲ 20 ਵਿਸ਼ੇਸ਼ ਵ੍ਹੀਲਚੇਅਰਾਂ ਦਿੱਤੀਆਂ। ਅਮਰਜੀਤ ਮਹਿਤਾ ਨੇ ਕਿਹਾ ਕਿ ਇਹ ਪਹਿਲਕਦਮੀ ਦਿਵਿਆਂਗ ਖਿਡਾਰੀਆਂ ਨੂੰ ਮੁੱਖ ਧਾਰਾ ਦੀਆਂ ਖੇਡਾਂ ਨਾਲ ਜੋੜਨ ਦੇ ਬੀਸੀਸੀਆਈ ਦੇ ਉਦੇਸ਼ ਦਾ ਹਿੱਸਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੀ ਵ੍ਹੀਲਚੇਅਰ ਕ੍ਰਿਕਟ ਟੀਮ ਤਿਆਰ ਕੀਤੀ ਜਾਵੇਗੀ। ਇਸ ਲਈ ਖਿਡਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦੇਣ ਵਾਸਤੇ ਤਜਰਬੇਕਾਰ ਕੋਚ ਨਿਯੁਕਤ ਕਰਨ ਦੇ ਨਾਲ ਕ੍ਰਿਕਟ ਕਿੱਟਾਂ ਸਮੇਤ ਲੋੜੀਂਦਾ ਖੇਡ ਸਾਮਾਨ ਮੁਹੱਈਆ ਕਰਵਾਇਆ ਜਾਵੇਗਾ। ਮਹਿਤਾ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਆਉਣ ਵਾਲੇ ਸਮੇਂ ਵਿਚ ਵ੍ਹੀਲਚੇਅਰ ਕ੍ਰਿਕਟ ਦੀ ਵੀ ਆਈਪੀਐਲ ਦੀ ਤਰਜ਼ ‘ਤੇ ਸ਼ਾਨਦਾਰ ਲੀਗ ਕਰਵਾਈ ਜਾਵੇ, ਜਿਸ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਟੀਮਾਂ ਹਿੱਸਾ ਲੈਣ। ਉਨ੍ਹਾਂ ਉਮੀਦ ਜਤਾਈ ਕਿ ਬਠਿੰਡਾ ਤੋਂ ਸ਼ੁਰੂ ਹੋਇਆ ਇਹ ਸਫ਼ਰ ਦੇਸ਼ ਦੇ ਹੋਰਨਾਂ ਹਿੱਸਿਆਂ ਤੱਕ ਵੀ ਪਹੁੰਚੇਗਾ।ਵ੍ਹੀਲਚੇਅਰ ਕ੍ਰਿਕਟ ਐਸੋਸੀਏਸ਼ਨ ਚੰਡੀਗੜ੍ਹ-ਪੰਜਾਬ ਦੇ ਪ੍ਰਧਾਨ ਡਾ. ਰਪੇਸ਼ ਕੁਮਾਰ ਸਿੰਘ ਨੇ ਸਮੁੱਚੀ ਐਸੋਸੀਏਸ਼ਨ ਅਤੇ ਖਿਡਾਰੀਆਂ ਵਲੋਂ ਅਮਰਜੀਤ ਮਹਿਤਾ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਖਿਡਾਰੀ ਪਿਛਲੇ ਕਰੀਬ 10 ਸਾਲਾਂ ਤੋਂ ਵ੍ਹੀਲਚੇਅਰ ਕ੍ਰਿਕਟ ਖੇਡ ਰਹੇ ਹਨ, ਪਰ ਲੋੜੀਂਦੀਆਂ ਸਹੂਲਤਾਂ ਦੀ ਘਾਟ ਕਾਰਨ ਉਨ੍ਹਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ 20 ਵਿਸ਼ੇਸ਼ ਵ੍ਹੀਲਚੇਅਰਾਂ ਮਿਲਣ ਨਾਲ ਖਿਡਾਰੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦੇ ਖੇਡਣ ਦੇ ਸੁਪਨਿਆਂ ਨੂੰ ਨਵੀਂ ਉਡਾਣ ਮਿਲੇਗੀ। ਡਾ. ਸਿੰਘ ਨੇ ਦੱਸਿਆ ਕਿ ਐਬਿਲਿਟੀ ਸਪੋਰਟਸ ਲੀਗ ਵਿਚ ਪੰਜਾਬ ਦੇ ਚਾਰ ਅਤੇ ਚੰਡੀਗੜ੍ਹ ਦੇ ਇਕ ਸਮੇਤ ਕੁੱਲ ਪੰਜ ਖਿਡਾਰੀਆਂ ਦੀ ਚੋਣ ਹੋਈ ਹੈ। ਵ੍ਹੀਲਚੇਅਰ ਕ੍ਰਿਕਟ ਐਸੋਸੀਏਸ਼ਨ ਚੰਡੀਗੜ੍ਹ ਦੇ ਉਪ ਪ੍ਰਧਾਨ ਦੀਪਕ ਸ਼ਰਮਾ, ਜਨਰਲ ਸਕੱਤਰ ਕਮਲਜੀਤ ਸਿੰਘ, ਖੇਡ ਸਕੱਤਰ ਗੌਤਮ ਸ਼ਰਮਾ, ਕਾਰਜਕਾਰੀ ਮੈਂਬਰ ਐਡਵੋਕੇਟ ਸੰਜੀਵ ਸ਼ਰਮਾ ਅਤੇ ਪ੍ਰੈੱਸ ਸਕੱਤਰ ਸੁਰਿੰਦਰ ਗੋਇਲ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਹਿਲੇ ਪਾਤਿਸ਼ਾਹੀ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਰਵਿਦਾਸ ਮਹਾਰਾਜ ਜੀ ਦਿਉਣ ਵਲੋਂ ਪਿੰਡ ’ਚ ਪ੍ਰਭਾਤ ਫੇਰੀਆਂ ਕੱਢੀਆਂ
Ad Position 24