23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

‘ਆਪ’ ਦੀ ਮੋਗਾ ਮਹਾਂ-ਰੈਲੀ ਲਈ ਭੁੱਚੋ ਹਲਕੇ ’ਚ ਭਾਰੀ ਉਤਸ਼ਾਹ 2000 ਤੋਂ 2500 ਲੋਕਾਂ ਦੀ ਸ਼ਮੂਲੀਅਤ ਦੀ ਸੰਭਾਵਨਾ

ਭੁੱਚੋ ਮੰਡੀ, 23 ਨਵੰਬਰ (ਪਰਵਿੰਦਰ ਸਿੰਘ ਜੌੜਾ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਮਹਾਂ-ਰੈਲੀ ਨੂੰ ਲੈ ਕੇ ਹਲਕਾ ਭੁੱਚੋ ਵਿਚ ਪਾਰਟੀ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਮਾ.

Ad Position 21
No active advertisement
ਵਿਧਾਇਕ ਮਾ. ਜਗਸੀਰ ਸਿੰਘ ਅਤੇ ਯੂਥ ‘ਆਪ’ ਆਗੂ ਹਰਸਿਮਰਨਜੀਤ ਸਿੰਘ ਚੱਕ। 24-11-2026
ਭੁੱਚੋ ਮੰਡੀ, 23 ਨਵੰਬਰ (ਪਰਵਿੰਦਰ ਸਿੰਘ ਜੌੜਾ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਮਹਾਂ-ਰੈਲੀ ਨੂੰ ਲੈ ਕੇ ਹਲਕਾ ਭੁੱਚੋ ਵਿਚ ਪਾਰਟੀ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਮਾ. ਜਗਸੀਰ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਹਰਸਿਮਰਨਜੀਤ ਸਿੰਘ ਚੱਕ ਦੀ ਰਹਿਨੁਮਾਈ ਹੇਠ ਹਲਕੇ ਵਿਚ ਰੈਲੀ ਵਿਚ ਸ਼ਮੂਲੀਅਤ ਲਈ ਲਾਮਬੰਦੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਹਲਕਾ ਭੁੱਚੋ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਲੋਕਾਂ ਵਲੋਂ ਮੋਗਾ ਮਹਾਂ-ਰੈਲੀ ਵਿਚ ਸ਼ਾਮਲ ਹੋਣ ਲਈ ਵਿਸ਼ੇਸ਼ ਦਿਲਚਸਪੀ ਦਿਖਾਈ ਜਾ ਰਹੀ ਹੈ। ਮੁੱਢਲੇ ਅੰਦਾਜ਼ੇ ਅਨੁਸਾਰ ਹਲਕਾ ਭੁੱਚੋ ਤੋਂ ਕਰੀਬ 2000-2500 ਲੋਕਾਂ ਦੇ ਇਸ ਮਹਾਂ-ਰੈਲੀ ਵਿਚ ਸ਼ਮੂਲੀਅਤ ਕਰਨ ਦੀ ਸੰਭਾਵਨਾ ਹੈ, ਜੋ ਪਾਰਟੀ ਪ੍ਰਤੀ ਲੋਕਾਂ ਦੇ ਉਤਸ਼ਾਹ ਅਤੇ ਸਮਰਥਨ ਨੂੰ ਦਰਸਾਉਂਦਾ ਹੈ। ਵਿਧਾਇਕ ਮਾ. ਜਗਸੀਰ ਸਿੰਘ ਨੇ ‘ਅਜੀਤ’ ਨਾਲ ਵਾਰਤਾ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਪਾਰਟੀ ਦੇ ਸੰਘਰਸ਼, ਲੋਕਾਂ ਨਾਲ ਜੁੜਾਅ ਅਤੇ ਆਮ ਵਰਗ ਦੀ ਆਵਾਜ਼ ਨੂੰ ਮਜ਼ਬੂਤ ਕਰਨ ਦੇ ਸਫ਼ਰ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਮੋਗਾ ਵਿਖੇ ਹੋਣ ਵਾਲੀ ਮਹਾਂ-ਰੈਲੀ ਵਿਚ ਭੁੱਚੋ ਹਲਕੇ ਤੋਂ ਵੱਡੀ ਗਿਣਤੀ ਲੋਕ ਸ਼ਮੂਲੀਅਤ ਕਰਕੇ ਪਾਰਟੀ ਦੇ ਸਥਾਪਨਾ ਦਿਵਸ ਨੂੰ ਉਤਸ਼ਾਹ ਨਾਲ ਮਨਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਪਾਰਟੀ ਵਰਕਰਾਂ ਤੇ ਲੋਕਾਂ ਵਿਚ ਰੈਲੀ ਨੂੰ ਲੈ ਕੇ ਪੂਰਾ ਜੋਸ਼ ਹੈ ਅਤੇ 26 ਨਵੰਬਰ ਨੂੰ ਭੁੱਚੋ ਮੰਡੀ ਹਲਕਾ, ਮੋਗਾ ਵਿਖੇ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਾਏਗਾ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਲਈ ਵਰਕਰਾਂ ਨਾਲ ਮੀਟਿੰਗਾਂ ਅਗਲੀ ਖ਼ਬਰ ਡੀ.ਏ.ਵੀ ਕਾਲਜ ਬਠਿੰਡਾ ਦੇ ਦੋ ਖਿਡਾਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ’ਚ ਚੁਣੇ
Ad Position 24