23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦੱਖਣੀ ਕੋਰੀਆ ਦੇ ਸਿਓਲ ਵਿਖੇ ਕਮਲ ਕੇ. ਗੋਇਲ ਨੂੰ ਮਿਲਿਆ ਸਟਾਰ ਹੈਲਥ ਦਾ ਵੱਕਾਰੀ ‘ਸੀ.ਈ.ਓ. ਡਾਇਮੰਡ ਕਲੱਬ ਅਚੀਵਰ ਐਵਾਰਡ’

ਰਾਮਾਂ ਮੰਡੀ, 23 ਨਵੰਬਰ (ਤਰਸੇਮ ਸਿੰਗਲਾ)- ਸਟਾਰ ਹੈਲਥ ਐਂਡ ਅਲਾਇਡ ਇੰਸ਼ੋਰੈਂਸ ਕੰਪਨੀ ਲਿਮਟਿਡ ਵਲੋਂ ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਰਾਮਾਂ ਮੰਡੀ (ਬਠਿੰਡਾ) ਦੇ ਐਡਵੋਕੇਟ ਕਮਲ ਕੇ. ਗੋਇਲ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਬਿਹਤਰੀਨ ਪ੍ਰਾਪਤੀਆਂ ਲਈ ਵੱਕਾਰੀ ‘ਸੀ.

Ad Position 21
No active advertisement
ਕਮਲ.ਕੇ.ਗੋਇਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਐਵਾਰਡ ਭੇਟ ਕਰਦੇ ਹੋਏ ਕੰਪਨੀ ਦੇ ਅਧਿਕਾਰੀ। 24-11-2026
ਰਾਮਾਂ ਮੰਡੀ, 23 ਨਵੰਬਰ (ਤਰਸੇਮ ਸਿੰਗਲਾ)- ਸਟਾਰ ਹੈਲਥ ਐਂਡ ਅਲਾਇਡ ਇੰਸ਼ੋਰੈਂਸ ਕੰਪਨੀ ਲਿਮਟਿਡ ਵਲੋਂ ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਰਾਮਾਂ ਮੰਡੀ (ਬਠਿੰਡਾ) ਦੇ ਐਡਵੋਕੇਟ ਕਮਲ ਕੇ. ਗੋਇਲ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਬਿਹਤਰੀਨ ਪ੍ਰਾਪਤੀਆਂ ਲਈ ਵੱਕਾਰੀ ‘ਸੀ.ਈ.ਓ. ਡਾਇਮੰਡ ਕਲੱਬ ਅਚੀਵਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਟੌਪਰ ਹੋਣ ਦਾ ਮਾਣ ਵੀ ਹਾਸਲ ਕੀਤਾ। ਇਹ ਸਨਮਾਨ ਕੰਪਨੀ ਦੇ ਐਮ.ਡੀ. , ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ੍ਰੀ ਆਨੰਦ ਰਾਏ ਅਤੇ ਮੁੱਖ ਮਾਰਕੀਟਿੰਗ ਅਧਿਕਾਰੀ (ਸੀ.ਐੱਮ.ਓ.) ਸ੍ਰੀ ਹਿਮਾਂਸ਼ੂ ਵਾਲੀਆ ਵਲੋਂ ਕਮਲ ਕੇ. ਗੋਇਲ ਨੂੰ ਉਨ੍ਹਾਂ ਦੇ ਪਰਿਵਾਰ ਸਮੇਤ ਭੇਟ ਕੀਤਾ ਗਿਆ। ਇਸ ਮਾਣਮੱਤੀ ਪ੍ਰਾਪਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਮਲ ਕੇ. ਗੋਇਲ ਨੇ ਕਿਹਾ ਕਿ ਇਹ ਐਵਾਰਡ ਸਿਰਫ਼ ਉਨ੍ਹਾਂ ਦੀ ਨਿੱਜੀ ਪ੍ਰਾਪਤੀ ਨਹੀਂ, ਸਗੋਂ ਪ੍ਰਮਾਤਮਾ ਦੀ ਮਿਹਰ, ਪਰਿਵਾਰ ਦੇ ਸਹਿਯੋਗ, ਗਾਹਕਾਂ ਦੇ ਅਟੁੱਟ ਵਿਸ਼ਵਾਸ ਅਤੇ ਦੋਸਤਾਂ ਤੇ ਸ਼ੁਭਚਿੰਤਕਾਂ ਦੇ ਪਿਆਰ ਦਾ ਨਤੀਜਾ ਹੈ। ਉਨ੍ਹਾਂ ਇਸ ਸਫਲਤਾ ਲਈ ਸਭ ਤੋਂ ਪਹਿਲਾਂ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਆਪਣੇ ਪਰਿਵਾਰ, ਸਮੂਹ ਗਾਹਕਾਂ, ਦੋਸਤਾਂ ਤੇ ਸਹਿਯੋਗੀਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗਾਹਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਹ ਭਵਿੱਖ ਵਿਚ ਵੀ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਅਨੁਸਾਰ ਪੰਜਾਬ ਤੋਂ ਸਿਓਲ ਤੱਕ ਦਾ ਇਹ ਸਫ਼ਰ ਉਨ੍ਹਾਂ ਲਈ ਮਾਣ, ਮਿਹਨਤ ਅਤੇ ਪ੍ਰੇਰਨਾ ਦਾ ਪ੍ਰਤੀਕ ਹੈ। ਇਹ ਐਵਾਰਡ ਉਨ੍ਹਾਂ ਲਈ ਮੰਜ਼ਿਲ ਨਹੀਂ, ਸਗੋਂ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਨਵੀਂ ਪ੍ਰੇਰਨਾ ਹੈ। ਕਮਲ ਕੇ. ਗੋਇਲ ਦੀ ਇਸ ਪ੍ਰਾਪਤੀ ਨਾਲ ਜ਼ਿਲ੍ਹਾ ਬਠਿੰਡਾ ਅਤੇ ਪੰਜਾਬ ਦਾ ਨਾਮ ਅੰਤਰਰਾਸ਼ਟਰੀ ਪੱਧਰ ‘ਤੇ ਰੌਸ਼ਨ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ-2026, ਸੀਜ਼ਨ-4 ਫ਼ਿਰੋਜ਼ਪੁਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਦੀਆਂ ਟੀਮਾਂ ਵਲੋਂ ਜਿੱਤਾਂ ਦਰਜ ਅਗਲੀ ਖ਼ਬਰ ਮੋਟਰਸਾਈਕਲਾਂ ਦੀ ਆਹਮਣੇ-ਸਾਹਮਣੇ ਟੱਕਰ, ਦੋਵੇਂ ਸਵਾਰ ਗੰਭੀਰ ਜ਼ਖ਼ਮੀ
Ad Position 24