24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੱਠਜੋੜ ਦੀ ਖੁਸ਼ੀ ਵਿਚ ਅਕਾਲੀਆਂ ਤੇ ਭਾਜਪਾਈਆਂ ਨੇ ਪਟਾਕੇ ਚਲਾਏ ਅਤੇ ਲੱਡੂ ਵੰਡੇ ਪੰਜਾਬ ਵਿਚ 2027 ਦੌਰਾਨ ਅਕਾਲੀ ਦਲ-ਭਾਜਪਾ ਸਰਕਾਰ ਬਣਨ ਦੀ ਨੀਂਹ ਰੱਖੀ ਗਈ-ਗੁਰੂ

ਭੁੱਚੋ ਮੰਡੀ, 24 ਨਵੰਬਰ (ਪਰਵਿੰਦਰ ਸਿੰਘ ਜੌੜਾ)-ਪੰਜਾਬ ਵਿਚ 2027 ਦੀਆਂ ਆਮ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਸਿਆਸੀ ਗੱਠਜੋੜ ਹੋਣ ਤੋਂ ਬਾਗੋਬਾਗ ਹੋਏ ਸਥਾਨਕ ਅਕਾਲੀ ਅਤੇ ਭਾਜਪਾ ਆਗੂਆਂ ਨੇ ਰਲ਼ ਕੇ ਪਟਾਕੇ ਚਲਾਏ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਮੌਕੇ ਹਲਕਾ ਭੁੱਚੋ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਐਲਾਨੇ ਹੋਏ ਉਮੀਦਵਾਰ ਡਾ.

Ad Position 21
No active advertisement
ਗੱਠਜੋੜ ਹੋਣ ਦੀ ਖੁਸ਼ੀ ਵਿਚ ਭੁੱਚੋ ਮੰਡੀ ਵਿਖੇ ਪਟਾਕੇ ਚਲਾਉਂਦੇ ਹੋਏ ਆਗੂ ਅਤੇ ਵਰਕਰ। ਤਸਵੀਰ: ਪਰਵਿੰਦਰ ਸਿੰਘ ਜੌੜਾ 25-11-2026
ਭੁੱਚੋ ਮੰਡੀ, 24 ਨਵੰਬਰ (ਪਰਵਿੰਦਰ ਸਿੰਘ ਜੌੜਾ)-ਪੰਜਾਬ ਵਿਚ 2027 ਦੀਆਂ ਆਮ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਸਿਆਸੀ ਗੱਠਜੋੜ ਹੋਣ ਤੋਂ ਬਾਗੋਬਾਗ ਹੋਏ ਸਥਾਨਕ ਅਕਾਲੀ ਅਤੇ ਭਾਜਪਾ ਆਗੂਆਂ ਨੇ ਰਲ਼ ਕੇ ਪਟਾਕੇ ਚਲਾਏ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਮੌਕੇ ਹਲਕਾ ਭੁੱਚੋ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਐਲਾਨੇ ਹੋਏ ਉਮੀਦਵਾਰ ਡਾ. ਦਲਜੀਤ ਸਿੰਘ ਗੁਰੂ ਨੇ ਦਾਅਵਾ ਕੀਤਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਨੇਪਰੇ ਚੜ੍ਹੇ ਇਸ ਗੱਠਜੋੜ ਨੇ ਬਾਕੀ ਸਾਰੀਆਂ ਸਿਆਸੀ ਅਟਕਲਾਂ ‘ਤੇ ਵਿਰਾਮ ਚਿੰਨ੍ਹ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਤੋਂ ਲੋਕ ਪੌਣੇ ਕੁ 5 ਸਾਲਾਂ ਵਿਚ ਹੀ ਉਕਤਾਅ ਗਏ ਹਨ ਅਤੇ ਲੋਕਾਂ ਨੂੰ ਆਪਣੇ ਜਾਇਜ਼ ਕੰਮਾਂ ਵਾਸਤੇ ਵੀ ਭਟਕਨਾ ਪੈ ਰਿਹਾ ਹੈ। ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਮੌਜੂਦਾ ਸਰਕਾਰ ਵਿਚ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਤੱਕ ਦੀ ਵੀ ਪੁੱਛਗਿੱਛ ਨਹੀਂ ਹੈ ਅਤੇ ਸਰਕਾਰ ਦੀ ਪੂਰੀ ਕਮਾਂਡ ਕੇਜਰੀ-ਸਿਸੋਦੀਆ ਜੋੜੀ ਨੇ ਸੰਭਾਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਪਹਿਲਾਂ ਵੀ ਸਿਆਸੀ ਗੱਠਜੋੜ ਰਿਹਾ ਹੈ ਅਤੇ ਕਾਮਯਾਬ ਸਰਕਾਰਾਂ ਬਣੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਫਿਰ ਤੋਂ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਬਣਨ ਦੀ ਨੀਂਹ ਰੱਖੀ ਗਈ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭੁੱਚੋ ਦੇ ਇੰਚਾਰਜ ਮਾਨ ਸਿੰਘ ਗੁਰੂ, ਸ਼ਹਿਰੀ ਪ੍ਰਧਾਨ ਸ਼ਿਵਨੰਦਨ ਗਰਗ, ਨਗਰ ਕੌਂਸਲ ਭੁੱਚੋ ਦੀ ਸੀਨੀਅਰ ਮੀਤ ਪ੍ਰਧਾਨ ਅੰਜਲੀ ਗਰਗ, ਕੌਂਸਲਰ ਨਰਦੀਪ ਗਰਗ, ਕੌਂਸਲਰ, ਕੌਂਸਲਰ ਬੰਟੂ ਕੁਮਾਰ, ਕੌਂਸਲਰ ਸਾਧੂ ਸਿੰਘ ਸ਼ਰਮਾ, ਸਾਬਕਾ ਪ੍ਰਧਾਨ ਰਾਕੇਸ਼ ਗਰਗ ਕੇਸ਼ਾ, ਰਣਜੀਤ ਸਿੰਘ ਸੋਨੂੰ, ਪਰਮਜੀਤ ਸਿੰਘ ਪੰਮਾ, ਗੁਰਬਚਨ ਸਿੰਘ, ਸਿਕੰਦਰ ਸਿੰਘ, ਪਵਨ ਕੁਮਾਰ, ਆਸ਼ੂ ਚੌਹਾਨ, ਨਵੀ ਗਰਗ, ਅਮਨਦੀਪ ਸਿੱਧੂ, ਡਾ. ਅਭੀ ਗਰਗ, ਪਾਰਸ ਸ਼ਰਮਾ ਅਤੇ ਹੋਰ ਆਗੂ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁ : ਬੁੰਗਾ ਮਸਤੂਆਣਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਸਾਬਕਾ ਮੰਤਰੀ ਮਲੂਕਾ ਵਲੋਂ ਵਿਸ਼ੇਸ਼ ਤੌਰ ’ਤੇ ਸ਼...
Ad Position 24