24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ, ਧਾਰਮਿਕ ਸਮਾਗਮ ’ਚ ਜਥੇ: ਬਾਬਾ ਟੇਕ ਸਿੰਘ ਵਲੋਂ ਸੰਗਤਾਂ ਨੂੰ ਗੁਰੂ ਲੜ ਲੱਗਣ ਦੀ ਅਪੀਲ

ਤਲਵੰਡੀ ਸਾਬੋ, 24 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਸਿੱਖ ਧਰਮ ਦੇ ਬਾਨੀ, ਪਹਿਲੇ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਮੁੱਚੇ ਸਿੱਖ ਜਗਤ ਵਾਂਗ ਸਿੱਖਾਂ ਦੇ ਚੌਥੇ ਤਖਤ,ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨ੍ਹਾਇਆ ਗਿਆ। ਜਿੱਥੇ ਸੈਂਕੜਿਆਂ ਦੀ ਗਿਣਤੀ ’ਚ ਸੰਗਤਾਂ ਤਖਤ ਸਾਹਿਬ ਨਤਮਸਤਕ ਹੋਈਆਂ ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਧਾਰਮਿਕ ਸਮਾਗਮ ’ਚ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਹਾਜ਼ਰੀ ਲਵਾਈ।

Ad Position 21
No active advertisement
ਤਖ਼ਤ ਸਾਹਿਬ ਨਤਮਸਤਕ ਹੋਣ ਮੌਕੇ ਵੱਡੀ ਗਿਣਤੀ ਸੰਗਤਾਂ। 25-11-2026
ਤਲਵੰਡੀ ਸਾਬੋ, 24 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਸਿੱਖ ਧਰਮ ਦੇ ਬਾਨੀ, ਪਹਿਲੇ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਮੁੱਚੇ ਸਿੱਖ ਜਗਤ ਵਾਂਗ ਸਿੱਖਾਂ ਦੇ ਚੌਥੇ ਤਖਤ,ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨ੍ਹਾਇਆ ਗਿਆ। ਜਿੱਥੇ ਸੈਂਕੜਿਆਂ ਦੀ ਗਿਣਤੀ ’ਚ ਸੰਗਤਾਂ ਤਖਤ ਸਾਹਿਬ ਨਤਮਸਤਕ ਹੋਈਆਂ ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਧਾਰਮਿਕ ਸਮਾਗਮ ’ਚ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਹਾਜ਼ਰੀ ਲਵਾਈ। ਗੁਰਪੁਰਬ ਮੌਕੇ ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਸੰਗਤਾਂ ਤਖਤ ਸਾਹਿਬ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ। ਸੰਗਤਾਂ ਨੇ ਪਾਵਨ ਸਰੋਵਰਾਂ ਚ ਇਸ਼ਨਾਨ ਕਰ ਗੁਰਦੁਆਰਾ ਸਾਹਿਬਾਨ ਚ ਮੱਥਾ ਟੇਕਿਆ। ਤਖਤ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਤਖਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਅਰਦਾਸ ਕੀਤੀ ਜਦੋਂਕਿ ਮੁੱਖ ਕਥਾਵਾਚਕ ਗਿਆਨੀ ਆਲਮ ਸਿੰਘ ਨੇ ਪਾਵਨ ਹੁਕਮਨਾਮਾ ਸ੍ਰਵਣ ਕਰਵਾਇਆ। ਸੰਗਤਾਂ ਨੂੰ ਸੰਬੋਧਨ ਹੁੰਦਿਆਂ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਚਪਨ, ਜੀਵਨ ਕਾਲ,ਕਾਰਜਾਂ ਅਤੇ ਉਦਾਸੀਆਂ ਬਾਬਤ ਜਾਣਕਾਰੀ ਸਾਂਝੀ ਕੀਤੀ ਉੱਥੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਅਮਲ ਕਰਦਿਆਂ ਖੰਡੇ ਬਾਟੇ ਦੀ ਪਾਹੁਲ ਛਕ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ। ਉਨ੍ਹਾਂ ਨੇ ਇਸ ਮੌਕੇ ਪ੍ਰਕਾਸ਼ ਪੁਰਬ ਸਬੰਧੀ ਪਿਛਲੇ ਦਿਨਾਂ ਤੋਂ ਆਰੰਭੀਆਂ ਪ੍ਰਭਾਤ ਫੇਰੀਆਂ, ਗੁਰਮਤਿ ਸਮਾਗਮਾਂ ਅਤੇ ਨਗਰ ਕੀਰਤਨ ਦੌਰਾਨ ਸਹਿਯੋਗ ਦੇਣ ਵਾਲੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਸਮਾਗਮ ਦੌਰਾਨ ਤਖਤ ਸਾਹਿਬ ਦੇ ਮੈਨੇਜ਼ਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਭਾਈ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ, ਗੁਰਦੇਵ ਸਿੰਘ ਸੰਧੂ, ਗੁਰਸੇਵਕ ਸਿੰਘ ਕਿੰਗਰਾ, ਮਨਦੀਪ ਸਿੰਘ ਮਾਖਾ ਤੇ ਗੁਰਚਰਨ ਸਿੰਘ ਜੀਦਾ ਚਾਰੇ ਮੀਤ ਮੈਨੇਜਰ, ਭਾਈ ਰਵਿੰਦਰ ਸਿੰਘ ਖਾਲਸਾ ਪ੍ਰਿੰਸੀਪਲ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ, ਭਾਈ ਮੇਜਰ ਸਿੰਘ, ਜੀਤ ਸਿੰਘ ਮੰਡਵੀ, ਅਕਾਲੀ ਆਗੂ ਠਾਣਾ ਸਿੰਘ ਚੱਠਾ, ਡਾ: ਗੁਰਮੇਲ ਸਿੰਘ ਘਈ, ਧੰਨਾ ਸਿੰਘ ਪ੍ਰਧਾਨ ਪੈਨਸ਼ਨਰਜ ਤੋਂ ਇਲਾਵਾ ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਅਤੇ ਗੁਰੂ ਤੇਗ ਬਹਾਦਰ ਸਰੋਵਰ ਸੇਵਕ ਜਥੇ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਪੁਰਬ ਮੌਕੇ ਭੁੱਚੋ ਮੰਡੀ ਵਿਚ ਸਜਾਇਆ ਵਿਸ਼ਾਲ ਨਗਰ ਕੀਰਤਨ , ਵੱਡੀ ਗਿਣਤੀ ਵਿਚ ਸੰਗਤ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨਾਲ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਗੋਨਿਆਣਾ ਮੰਡੀ ਵਿਖੇ ਅਕਾਲੀ-ਭਾਜਪਾ ਆਗੂਆਂ...
Ad Position 24