ਡਾਇਰੈਕਟਰ ਜਨਗਣਨਾ ਵਿਭਾਗ ਪੰਜਾਬ ਵਲੋਂ ਆਪਣੇ ਮਾਤਾ ਜੀ ਦੀ ਕਰਵਾਈ ਗਈ ਸਵੈ - ਗਣਨਾ
ਬਠਿੰਡਾ, 24 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਅੱਜ ਡਾਇਰੈਕਟਰ ਜਨਗਣਨਾ ਪੰਜਾਬ ਡਾ: ਨਵਜੋਤ ਕੌਰ ਖੋਸਾ ਵਲੋਂ ਜ਼ਿਲ੍ਹਾ ਬਠਿੰਡਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਆਪਣੀ ਮਾਤਾ ਦੀ ਸਵੈ-ਗਣਨਾ ਕਰਵਾਈ ਗਈ ਅਤੇ ਜ਼ਿਲ੍ਹਾ ਬਠਿੰਡਾ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਵੱਧ ਤੋਂ ਵੱਧ ਗਿਣਤੀ ਵਿਚ ਸਵੈ-ਗਣਨਾ ਦੀ ਸਹੂਲਤ ਦਾ ਲਾਭ ਉਠਾਉਣ ਅਤੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਵਿਚ ਆਪਣਾ ਯੋਗਦਾਨ ਪਾਉਣ।
ਡ
ਡਾਇਰੈਕਟਰ ਜਨਗਣਨਾ ਵਿਭਾਗ ਪੰਜਾਬ ਵਲੋਂ ਆਪਣੇ ਮਾਤਾ ਜੀ ਦੀ ਸਵੈ-ਗਣਨਾ ਕਰਵਾਏ ਜਾਣ ਮੌਕੇ ਦਾ ਦ੍ਰਿਸ਼। ਤਸਵੀਰ: ਲਵਲੀ
25-11-2026
ਬਠਿੰਡਾ, 24 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਅੱਜ ਡਾਇਰੈਕਟਰ ਜਨਗਣਨਾ ਪੰਜਾਬ ਡਾ: ਨਵਜੋਤ ਕੌਰ ਖੋਸਾ ਵਲੋਂ ਜ਼ਿਲ੍ਹਾ ਬਠਿੰਡਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਆਪਣੀ ਮਾਤਾ ਦੀ ਸਵੈ-ਗਣਨਾ ਕਰਵਾਈ ਗਈ ਅਤੇ ਜ਼ਿਲ੍ਹਾ ਬਠਿੰਡਾ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਵੱਧ ਤੋਂ ਵੱਧ ਗਿਣਤੀ ਵਿਚ ਸਵੈ-ਗਣਨਾ ਦੀ ਸਹੂਲਤ ਦਾ ਲਾਭ ਉਠਾਉਣ ਅਤੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ-2027 ਦੀ ਸਵੈ ਗਣਨਾ ਕਰਨ ਲਈ ਪੋਰਟਲ ’ਤੇ ਜਾ ਕਿ ਆਪਣੀ ਸਵੈ-ਗਣਨਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਜੇਕਰ ਕੋਈ ਸਵੈ-ਗਣਨਾ ਕਰਨ ਤੋਂ ਵਾਂਝੇ ਰਹਿ ਜਾਂਦਾ ਹੈ ਤਾਂ ਜ਼ਿਲ੍ਹਾ ਬਠਿੰਡਾ ਦੇ ਗਿਣਤੀਕਾਰ ਤੁਹਾਡੇ ਘਰ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਤੁਹਾਡੀ ਗਨਣਾ ਕਰਨ ਲਈ ਵੀ ਆਉਣਗੇ। ਇਸ ਮੌਕੇ ਡਾਇਰੈਕਟਰ ਜਨਗਣਨਾ ਵਿਭਾਗ ਵਲੋਂ ਜ਼ਿਲ੍ਹਾ ਜਨਗਣਨਾ ਸੈਲ ਦੀ ਟੀਮ ਨਾਲ ਮੁਲਾਕਾਤ ਕੀਤੀ ਗਈ ਅਤੇ ਟੀਮ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਹੋਰ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਬਠਿੰਡਾ ਪੂਨਮ ਸਿੰਘ ਨੇ ਡਾਇਰੈਕਟਰ ਨੂੰ ਦੱਸਿਆ ਕਿ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ’ਤੇ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਕੰਮ ਵਧੀਆ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਜਨਗਣਨਾ ਸੈੱਲ ਦੇ ਇੰਚਾਰਜ ਹਰਵਿੰਦਰ ਸਿੰਘ, ਫੀਲਡ ਟਰੇਨਰ ਲਖਵਿੰਦਰ ਸਿੰਘ ਅਤੇ ਕੁਲਵੀਰ ਸਿੰਘ, ਤਹਿਸੀਲ ਬਠਿੰਡਾ ਦੇ ਟੈਕਨੀਕਲ ਸਹਾਇਕ ਪ੍ਰਭਜੋਤ ਸਿੰਘ ਆਦਿ ਹਾਜ਼ਰ ਸਨ।