ਨਰੇਗਾ ਮੁਲਾਜ਼ਮਾਂ ਵਲੋਂ ਸੰਘਰਸ਼ ਤੇਜ਼ ਕਰਨ ਦੀ ਤਿਆਰੀ, ਕੱਲ੍ਹ ਮੋਗਾ ਵਿਖੇ ਅਹਿਮ ਮੀਟਿੰਗ
ਮਹਿਰਾਜ, 25 ਨਵੰਬਰ (ਸੁਖਪਾਲ ਮਹਿਰਾਜ)-ਜਿਵੇਂ-ਜਿਵੇਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਤਿਵੇਂ ਆਮ ਲੋਕਾਂ ਦੇ ਨਾਲ-ਨਾਲ ਮੁਲਾਜ਼ਮ ਜਥੇਬੰਦੀਆਂ ਵਲੋਂ ਵੀ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਤੇਜ਼ ਕੀਤਾ ਜਾ ਰਿਹਾ ਹੈ। ਨਰੇਗਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕਣ ਲਈ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 27 ਨਵੰਬਰ ਨੂੰ ਸਵੇਰੇ 11 ਵਜੇ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਹਾਲ ਮੋਗਾ ਵਿਖੇ ਅਹਿਮ ਮੀਟਿੰਗ ਸੱਦੀ ਗਈ ਹੈ।
ਮਹਿਰਾਜ, 25 ਨਵੰਬਰ (ਸੁਖਪਾਲ ਮਹਿਰਾਜ)-ਜਿਵੇਂ-ਜਿਵੇਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਤਿਵੇਂ ਆਮ ਲੋਕਾਂ ਦੇ ਨਾਲ-ਨਾਲ ਮੁਲਾਜ਼ਮ ਜਥੇਬੰਦੀਆਂ ਵਲੋਂ ਵੀ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਤੇਜ਼ ਕੀਤਾ ਜਾ ਰਿਹਾ ਹੈ। ਨਰੇਗਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕਣ ਲਈ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 27 ਨਵੰਬਰ ਨੂੰ ਸਵੇਰੇ 11 ਵਜੇ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਹਾਲ ਮੋਗਾ ਵਿਖੇ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਵਿਚ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਨਰੇਗਾ ਮੁਲਾਜ਼ਮਾਂ ਨੂੰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਅਮਰੀਕ ਸਿੰਘ ਮਹਿਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਪੰਜ ਸਾਲਾਂ ਦੌਰਾਨ ਨਰੇਗਾ ਮੁਲਾਜ਼ਮਾਂ ਨੂੰ ਸਿਰਫ਼ ਲਾਰੇ ਹੀ ਲਗਾਏ ਗਏ ਹਨ। ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਭਗਵੰਤ ਮਾਨ ਸਰਕਾਰ ਆਪਣੇ ਪਿਛਲੇ ਸੰਘਰਸ਼ਾਂ ਦੌਰਾਨ ਮੰਨੀਆਂ ਮੰਗਾਂ ਵੀ ਪੂਰੀਆਂ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਉੱਪਰ ਤਸ਼ੱਦਦ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਜੇਲ੍ਹਾਂ ਵਿਚ ਵੀ ਬੰਦ ਕੀਤਾ, ਪਰ ਕੋਈ ਮੰਗ ਪੂਰੀ ਨਹੀਂ ਕੀਤੀ। ਇਸ ਕਾਰਨ ਮੁਲਾਜ਼ਮਾਂ ਨੂੰ ਮੁੜ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।