ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੰਜਾਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਕਰਾਂਗੇ ਹੱਲ-ਸੁਖਬੀਰ
ਰਾਮਾ ਮੰਡੀ, 25 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ, ਤਰਸੇਮ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ‘ਵਿਜ਼ਨ ਸੁਖਬੀਰ ਦਾ’ ’ਤੁਹਾਡੀ ਗੱਲ ਪੰਜਾਬ ਦਾ ਕੱਲ੍ਹ’ ਤਹਿਤ ਰਾਮਾਂ ਮੰਡੀ ਦੇ ਇਕ ਨਿੱਜੀ ਪੈਲੇਸ ਵਿਖੇ ਵਪਾਰੀ ਵਰਗ ਨਾਲ ਮਿਲਣੀ ਕੀਤੀ। ਇਸ ਮੀਟਿੰਗ ਵਿਚ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਰਾਮਾ ਮੰਡੀ, 25 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ, ਤਰਸੇਮ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ‘ਵਿਜ਼ਨ ਸੁਖਬੀਰ ਦਾ’ ’ਤੁਹਾਡੀ ਗੱਲ ਪੰਜਾਬ ਦਾ ਕੱਲ੍ਹ’ ਤਹਿਤ ਰਾਮਾਂ ਮੰਡੀ ਦੇ ਇਕ ਨਿੱਜੀ ਪੈਲੇਸ ਵਿਖੇ ਵਪਾਰੀ ਵਰਗ ਨਾਲ ਮਿਲਣੀ ਕੀਤੀ। ਇਸ ਮੀਟਿੰਗ ਵਿਚ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਸਭ ਤੋਂ ਪਹਿਲਾਂ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਗੈਂਗਸਟਰਾ ਦਾ ਸਫਾਇਆ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੰਸਪੈਕਟਰੀ ਰਾਜ ਨੂੰ ਖਤਮ ਕੀਤਾ ਜਾਵੇਗਾ ਅਤੇ ਵਪਾਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਸਿੰਗਲ ਵਿੰਡੋ ਕੰਮ ਹੋਣਗੇ ਅਤੇ ਵਪਾਰਕ ਇੰਡਸਟਰੀ ਲਈ 5 ਰੁਪਏ ਪ੍ਰਤੀ ਯੂਨਿਟ ਕੀਤਾ ਜਾਵੇਗਾ। ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੋਬੀ ਲਹਿਰੀ ਨੇ ਰਾਮਾਂ ਮੰਡੀ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੂੰ ਸ਼ਹਿਰ ਦੀਆਂ ਵੱਖ-ਵੱਖ ਇਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਆ ਰਹੀਆਂ ਸਮੱਸਿਆ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਇਨ੍ਹਾਂ ਸਾਰੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਵੀਪ੍ਰੀਤ ਸਿੰਘ ਸਿੱਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਮੋਹਿਤ ਗੁਪਤਾ, ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਗੁਣੀ ਗਾਟਵਾਲੀ, ਮੋਹਨ ਸਿੰਘ ਬੰਗੀ, ਗੋਲਡੀ ਮਹੇਸ਼ਵਰੀ, ਜਸਵਿੰਦਰ ਸਿੰਘ ਜ਼ੈਲਦਾਰ , ਰਸ਼ਵਿੰਦਰ ਸਿੰਘ ਮਾਨ, ਵਪਾਰ ਮੰਡਲ ਪ੍ਰਧਾਨ ਨਰਿੰਦਰ ਗੋਇਲ, ਭੂਸ਼ਨ ਕੁਮਾਰ ਪੱਕਾ, ਪ੍ਰਵੀਨ ਕੁਮਾਰ, ਸ਼ੈਂਪੀ ਬਾਘਲਾ, ਵਿਜੇ ਕੁਮਾਰ ਲਹਿਰੀ, ਦੀਦਾਰ ਸਿੰਘ ਮੱਕੜ, ਗੁਰਜੀਤ ਸਿੰਘ ਕੋਟਬਖਤੂ, ਅਮਨਦੀਪ ਸਿੰਘ ਸੇਖੂ, ਸੰਦੀਪ ਸਿੰਘ ਸੇਖੂ, ਜਗਦੇਵ ਸਿੰਘ ਕੰਗ ਮਾਨਵਾਲਾ, ਤਰਸੇਮ ਸਿੰਘ ਮਾਨਵਾਲਾ, ਅਮਰਜੀਤ ਸਿੰਘ ਪੱਪੂ, ਰਾਹੁਲ ਭੰਡਾਰੀ, ਅਮਰਜੀਤ ਗਿਰੀ, ਅਸ਼ੋਕ ਬੰਗੀ, ਹਲਕਾ ਪ੍ਰਧਾਨ ਵੀਰਪਾਲ ਕੌਰ, ਸ਼ਹਿਰੀ ਪ੍ਰਧਾਨ ਇੰਦਰਪ੍ਰੀਤ ਕੌਰ ਮੱਕੜ, ਸਰਕਲ ਪ੍ਰਧਾਨ ਸੀਰੋ ਕੌਰ ਰਾਮਸਰਾ, ਰੇਖਾ ਰਾਣੀ, ਕਮਲਾ ਦੇਵੀ ਪ੍ਰਧਾਨ ਐਸਸੀ ਵਿੰਗ, ਸੋਮਾ ਸਿੰਘ ਟੇਲਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਨਿਵਾਸੀ ਹਾਜ਼ਰ ਸਨ।