25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਠਿੰਡਾ ਅਪਰਾਧਨਾਮਾ- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਅੱਠ ਵਿਅਕਤੀ ਗ੍ਰਿਫ਼ਤਾਰ, 44.15 ਗ੍ਰਾਮ ਹੈਰੋਇਨ ਬਰਾਮਦ

ਬਠਿੰਡਾ, 25 ਨਵੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕੁੱਲ 44. 15 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 26-11-2026
ਬਠਿੰਡਾ, 25 ਨਵੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕੁੱਲ 44.15 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਇਨ੍ਹਾਂ ਮਾਮਲਿਆਂ ਵਿਚ ਵੱਖ-ਵੱਖ ਥਾਣਿਆਂ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨਰਿੰਦਰ ਸਿੰਘ ਅਨੁਸਾਰ ਥਾਣਾ ਕੋਤਵਾਲੀ ਦੀ ਪੁਲਿਸ ਨੇ ਬੀ ਕੇ ਮਾਰਕੀਟ ਬਠਿੰਡਾ ਨੇੜਿਓਂ ਸੁਖਪਾਲ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਇਸ ਸਬੰਧੀ ਥਾਣਾ ਕੋਤਵਾਲੀ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਦੂਜੇ ਮਾਮਲੇ ਵਿਚ ਮਹਿਲਾ ਪੁਲਿਸ ਅਧਿਕਾਰੀ ਅਨਾਜਦੀਪ ਕੌਰ ਦੀ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਸੰਤ ਕਬੀਰ ਸਕੂਲ, ਕੈਂਟ ਰਿੰਗ ਰੋਡ ਬਠਿੰਡਾ ਨੇੜਿਓਂ ਕਰਨ ਕੁਮਾਰ ਵਾਸੀ ਬੇਅੰਤ ਨਗਰ ਅਤੇ ਮਨਦੀਪ ਸਿੰਘ ਵਾਸੀ ਬੇਅੰਤ ਨਗਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 6.18 ਗ੍ਰਾਮ ਹੈਰੋਇਨ ਬਰਾਮਦ ਕੀਤੀ। ਤੀਜੇ ਮਾਮਲੇ ਵਿਚ ਏ ਐਸ ਆਈ ਗਗਨਦੀਪ ਸਿੰਘ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਕੈਂਟ ਰਿੰਗ ਰੋਡ ਤੋਂ ਸੰਨੀ, ਰੋਹਿਤ ਅਤੇ ਬਬਲੂ ਵਾਸੀ ਬੇਅੰਤ ਨਗਰ ਨੂੰ 6.80 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਚੌਥੇ ਮਾਮਲੇ ਵਿਚ ਜਾਂਚ ਅਧਿਕਾਰੀ ਰਣਧੀਰ ਸਿੰਘ ਅਨੁਸਾਰ ਥਾਣਾ ਥਰਮਲ ਪੁਲਿਸ ਨੇ ਝੀਲ ਨੰਬਰ ਇਕ ਨੇੜਿਓਂ ਦਵਿੰਦਰ ਸਿੰਘ ਵਾਸੀ ਸਿਵੀਆ ਨੂੰ 2.17 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਬਰਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਪੰਜਵੇਂ ਮਾਮਲੇ ਵਿਚ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਅਨੁਸਾਰ ਥਾਣਾ ਕੈਂਟ ਪੁਲਿਸ ਨੇ ਅੰਡਰਬ੍ਰਿਜ, ਕੈਂਟ ਰਿੰਗ ਰੋਡ ਨੇੜਿਓ ਆਕਾਸ਼ ਕੁਮਾਰ ਵਾਸੀ ਸੰਤਪੁਰਾ ਰੋਡ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਉਸ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਪੁਲਿਸ ਵਲੋਂ ਇਨ੍ਹਾਂ ਕਾਰਵਾਈਆਂ ਤਹਿਤ ਨਸ਼ਾ ਰੋਕੂ ਕਾਨੂੰਨ ਅਧੀਨ ਮਾਮਲੇ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਾਈਬਰ ਕ੍ਰਾਈਮ ਥਾਣੇ ਵਿਚ ਐਨ ਸੀ ਆਰ ਪੀ ਪੋਰਟਲ ’ਤੇ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਸ਼ੁਰੂ ਕੀਤੀ ਜਾਂਚ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਅਕਾਲੀ ਭਾਜਪਾ ਗੱਠਜੋੜ ਪੰਜਾਬ ਲਈ ਸ਼ੁੱਭ ਸ਼ਗਨ- ਗੁਰਇਕਬਾਲ ਸੈਣੇਵਾਲਾ
Ad Position 24