26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ -ਭਾਜਪਾ ਗੱਠਜੋੜ ਹੋਣ ਤੇ ਅਕਾਲੀ ਦਲ ਦੇ ਵਰਕਰਾਂ ਨੇ ਲੱਡੂ ਵੰਡੇ

ਭਾਈਰੂਪਾ, 25 ਨਵੰਬਰ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਤਕਰੀਬਨ 6 ਸਾਲ ਬਾਅਦ ਮੁੜ ਗਠਜੋੜ ਹੋਣ ਤੇ ਅਕਾਲੀ ਸਮਰਥਕਾਂ ਵਿਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ, ਇਸੇ ਕੜੀ ਤਹਿਤ ਅੱਜ ਕਸਬਾ ਭਾਈਰੂਪਾ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਸਤਨਾਮ ਸਿੰਘ ਭਾਈਰੂਪਾ ਦੀ ਅਗਵਾਈ ’ਚ ਅਕਾਲੀ ਵਰਕਰਾਂ ਨੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਅਰਦਾਸ ਕਰਵਾਈ, ਉਪਰੰਤ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ । ਇਸ ਮੌਕੇ ਜਥੇਦਾਰ ਭਾਈਰੂਪਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਦੋਵੇਂ ਪਾਰਟੀਆਂ ਦੇ ਵਰਕਰਾਂ ਦੀ ਇਹ ਭਾਵਨਾ ਸੀ ਕਿ ਉਨ੍ਹਾਂ ਨੂੰ ਇਕੱਠਾ ਹੋਣਾ ਚਾਹੀਦਾ ਹੈ ।

Ad Position 21
No active advertisement
ਅਜੀਤ ਡੈਸਕ 26-11-2026
ਭਾਈਰੂਪਾ, 25 ਨਵੰਬਰ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਤਕਰੀਬਨ 6 ਸਾਲ ਬਾਅਦ ਮੁੜ ਗਠਜੋੜ ਹੋਣ ਤੇ ਅਕਾਲੀ ਸਮਰਥਕਾਂ ਵਿਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ, ਇਸੇ ਕੜੀ ਤਹਿਤ ਅੱਜ ਕਸਬਾ ਭਾਈਰੂਪਾ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਸਤਨਾਮ ਸਿੰਘ ਭਾਈਰੂਪਾ ਦੀ ਅਗਵਾਈ ’ਚ ਅਕਾਲੀ ਵਰਕਰਾਂ ਨੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਅਰਦਾਸ ਕਰਵਾਈ, ਉਪਰੰਤ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ । ਇਸ ਮੌਕੇ ਜਥੇਦਾਰ ਭਾਈਰੂਪਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਦੋਵੇਂ ਪਾਰਟੀਆਂ ਦੇ ਵਰਕਰਾਂ ਦੀ ਇਹ ਭਾਵਨਾ ਸੀ ਕਿ ਉਨ੍ਹਾਂ ਨੂੰ ਇਕੱਠਾ ਹੋਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ 2027 ’ਚ ਅਕਾਲੀ-ਭਾਜਪਾ ਸਰਕਾਰ ਬਣਨ ਤੇ ਪੰਜਾਬ ਦੇ ਸਮੁੱਚੇ ਮੁੱਦੇ ਹੱਲ ਹੋਣਗੇ। ਇਸ ਮੌਕੇ ਸਾਬਕਾ ਪ੍ਰਧਾਨ ਲਖਵੀਰ ਸਿੰਘ ਲੱਖੀ ਜਵੰਧਾ, ਸਾਬਕਾ ਪ੍ਰਧਾਨ ਗੁਰਮੇਲ ਸਿੰਘ ਮੇਲੀ, ਚਮਕੌਰ ਸਿੰਘ ਸਿੱਧੂ, ਹਰਵਿੰਦਰ ਸਿੰਘ ਡੀ ਸੀ, ਜਗਤਾਰ ਸਿੰਘ ਜਵੰਧਾ, ਮਲਕੀਤ ਸਿੰਘ ਮੰਡੇਰ, ਸਤਨਾਮ ਸਿੰਘ ਸੱਤਾ, ਮੇਜਰ ਸਿੰਘ ਨਾਮਧਾਰੀ, ਡਾ: ਘੁੱਦਾ, ਬਚਿੱਤਰ ਸਿੰਘ ਨੰਬਰਦਾਰ, ਬਲਜੀਤ ਸਿੰਘ ਮੈਂਗੀ, ਕੌਂਸਲਰ ਬਲਜਿੰਦਰ ਸਿੰਘ, ਭਾਜਪਾ ਆਗੂ ਕੁਲਦੀਪ ਸਿੰਘ ਚੇਲਾ, ਦੇਵ ਲੀਡਰ, ਕੁਲਵੰਤ ਸਿੰਘ ਭਾਈਕਾ, ਗੱਗੀ ਧਾਲੀਵਾਲ, ਚਮਕੌਰ ਸਿੰਘ ਤਪੀਆ, ਲਵਲੀ ਸਿੰਘ ਜਵੰਧਾ, ਮੰਦਰ ਸਿੰਘ ਮੈਂਬਰ, ਸ਼ਾਮ ਸਿੰਘ ਜੰਡੂ, ਤੇਜ ਜਵੰਧਾ, ਗੁਰਚਰਨ ਸਿੰਘ ਫੌਜੀ, ਗਮਧੂਰ ਸਿੰਘ ਮੱਦੀ, ਹਰਜੀਤ ਸਿੰਘ ਸੋਨੀ, ਗੁਰਪ੍ਰੀਤ ਸਿੰਘ ਭਮਰਾ, ਗੁਰਲਾਲ ਸਿੰਘ, ਦਰਸ਼ਨ ਸਿੰਘ ਸਿੱਧੂ, ਰੇਸ਼ਮ ਸਿੰਘ ਜਵੰਧਾ, ਰੰਮੀ ਸੰਧੂ ਆਦਿ ਵਿਅਕਤੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਕਾਲ ਯੂਨੀਵਰਸਿਟੀ ਵਿਖੇ ਕਰਵਾਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਸਾਈਬਰ ਕ੍ਰਾਈਮ ਥਾਣੇ ਵਿਚ ਐਨ ਸੀ ਆਰ ਪੀ ਪੋਰਟਲ ’ਤੇ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਸ਼ੁਰੂ ਕੀਤੀ ਜਾਂਚ
Ad Position 24