26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਕਾਲ ਯੂਨੀਵਰਸਿਟੀ ਵਿਖੇ ਕਰਵਾਇਆ ਗੁਰਮਤਿ ਸਮਾਗਮ

ਤਲਵੰਡੀ ਸਾਬੋ, 25 ਨਵੰਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ‘ਨਾਮ ਜਪੋ,ਕਿਰਤ ਕਰੋ ਤੇ ਵੰਡ ਛਕੋ’ ਦੇ ਸਰਬ-ਸਾਂਝੇ ਉਪਦੇਸ਼ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਪ੍ਰਕਾਸ਼ ਪੁਰਬ ਸਬੰਧੀ ਯੂਨੀਵਰਸਿਟੀ ਵਿਦਿਆਰਥੀਆਂ ਵਲੋਂ ਕੈਂਪਸ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ।

Ad Position 21
No active advertisement
ਸਮਾਗਮ ਦੌਰਾਨ ਸਨਮਾਨ ਕਰਦੇ ਉੱਪ ਕੁਲਪਤੀ। 26-11-2026
ਤਲਵੰਡੀ ਸਾਬੋ, 25 ਨਵੰਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ‘ਨਾਮ ਜਪੋ,ਕਿਰਤ ਕਰੋ ਤੇ ਵੰਡ ਛਕੋ’ ਦੇ ਸਰਬ-ਸਾਂਝੇ ਉਪਦੇਸ਼ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ।ਪ੍ਰਕਾਸ਼ ਪੁਰਬ ਸਬੰਧੀ ਯੂਨੀਵਰਸਿਟੀ ਵਿਦਿਆਰਥੀਆਂ ਵਲੋਂ ਕੈਂਪਸ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ। ਇਸ ਤੋਂ ਇਲਾਵਾ ਗੁਰੂ ਸਾਹਿਬ ਦੇ ਜੀਵਨ ‘ਤੇ ਆਧਾਰਿਤ ਭਾਸ਼ਣ ਮੁਕਾਬਲੇ, ਖ਼ੂਨਦਾਨ ਕੈਂਪ, ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ ਅਤੇ ਕੰਧ ਪੱਤ੍ਰਿਕਾ ‘ਆਗਾਜ਼’ ਦਾ ਨਵਾਂ ਅੰਕ ਵੀ ਜਾਰੀ ਕੀਤਾ ਗਿਆ। ਆਖੰਡ ਪਾਠ ਦੇ ਭੋਗ ਵਾਲੇ ਦਿਨ ਮੁੱਖ ਸਮਾਗਮ ਕਰਵਾਇਆ ਗਿਆ ਜਿਸ ਵਿਚ ਯੂਨੀਵਰਸਿਟੀ ਅਤੇ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਕਵਿਤਾ, ਵਾਰ ਅਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਦੇ ਰਵਿੰਦਰ ਸਿੰਘ ਅਤੇ ਸਮੂਹ ਵਿਦਿਆਰਥੀਆਂ, ਲਾਈਫ਼ ਸਾਇੰਸ ਦੀ ਅਰਸ਼ਦੀਪ ਕੌਰ, ਮੈਨੇਜਮੈਂਟ ਵਿਭਾਗ ਦੀ ਸੁਮਨਪ੍ਰੀਤ ਕੌਰ ਸਮੇਤ ਮਨਜੋਤ ਕੌਰ, ਕਿਰਨਦੀਪ ਕੌਰ ਅਤੇ ਕੰਵਲਨੈਨ ਸਿੰਘ ਨੇ ਇਲਾਹੀ ਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ। ਅਕਾਲ ਅਕੈਡਮੀ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਤੇਗਬੀਰ ਸਿੰਘ, ਸਹਿਜ ਕੌਰ, ਰਮਨਦੀਪ ਕੌਰ, ਮਨਿੰਦਰ ਸਿੰਘ ਅਤੇ ਕੋਮਲਪ੍ਰੀਤ ਕੌਰ ਨੇ ਵੀ ਸ਼ਬਦ ਕੀਰਤਨ, ਕਵਿਤਾ, ਵਾਰ ਅਤੇ ਕਵੀਸ਼ਰੀ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ।ਸਮਾਗਮ ਵਿਚ ਗਿਆਨੀ ਗੁਰਚਰਨ ਸਿੰਘ ਨੇ ‘ਗੁਰੂ ਨਾਨਕ ਬਾਣੀ ਵਿਚ ਸਹਿਜ’ ਵਿਸ਼ੇ ‘ਤੇ ਕਥਾ ਵਿਚਾਰਾਂ ਕੀਤੀਆਂ ਜਦਕਿ ਕੇਂਦਰੀ ਯੂਨੀਵਰਸਿਟੀ ਪੰਜਾਬ ਦੇ ਡਾ.ਰਮਨਪ੍ਰੀਤ ਕੌਰ ਨੇ ਗੁਰਮਤਿ ਵਿਚਾਰਧਾਰਾ ਅਤੇ ਅਜੋਕੇ ਸਮੇਂ ਵਿਚ ਇਸ ਦੀ ਸਾਰ ਥਿਕਤਾ ‘ਤੇ ਚਾਨਣਾ ਪਾਇਆ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਦੇ ਮੁਖੀ ਸੁਖਦੀਪ ਸਿੰਘ, ਡਾ. ਰਮਨਦੀਪ ਕੌਰ ਅਤੇ ਡਾ. ਉਪਿੰਦਰ ਕੌਰ ਨੇ ਬਾਖ਼ੂਬੀ ਨਿਭਾਈ। ਅੰਤ ‘ਚ ਯੂਨੀਵਰਸਿਟੀ ਦੇ ਉੱਪ ਕੁਲਪਤੀ ਪ੍ਰੋਫ਼ੈਸਰ ਗੁਰਮੇਲ ਸਿੰਘ ਅਤੇ ਸਾਥੀ ਪ੍ਰਬੰਧਕਾਂ ਨੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਉ ਪਰੰਤ ਸਮਾਗਮ ਦੀ ਸਮਾਪਤੀ ਹੋਈ। ਸਮਾਗਮ ਵਿਚ ਵਿਦਿਆਰਥੀਆਂ ਅਤੇ ਸਟਾਫ਼ ਨੇ ਬੜੀ ਸ਼ਰਧਾ ਨਾਲ ਸੇਵਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ਵਿਚ ਮਹਿਰਾਜ ਵਿਖੇ ਲੱਡੂ ਵੰਡੇ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਵਰਕਰਾਂ ਵਿੱਚ ਭਾਰੀ... ਅਗਲੀ ਖ਼ਬਰ ਅਕਾਲੀ -ਭਾਜਪਾ ਗੱਠਜੋੜ ਹੋਣ ਤੇ ਅਕਾਲੀ ਦਲ ਦੇ ਵਰਕਰਾਂ ਨੇ ਲੱਡੂ ਵੰਡੇ
Ad Position 24