ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਭੁੱਚੋ ਮੰਡੀ ਪਹੁੰਚੇ ਸੁਖਬੀਰ ਸਿੰਘ ਬਾਦਲ, ਅਕਾਲੀ-ਭਾਜਪਾ ਸਰਕਾਰ ਬਣਨ ’ਤੇ ਹੱਲ ਦਾ ਦਿੱਤਾ ਭਰੋਸਾ
ਭੁੱਚੋ ਮੰਡੀ, 25 ਨਵੰਬਰ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਅਤੇ ਸੀਨੀਅਰ ਅਕਾਲੀ ਆਗੂ ਜਗਸੀਰ ਸਿੰਘ ਕਲਿਆਣ ਦੀ ਅਗਵਾਈ ਹੇਠ ਭੁੱਚੋ ਮੰਡੀ ਦੀ ਅਨਾਜ ਮੰਡੀ ਸਥਿਤ ਧਰਮਸ਼ਾਲਾ ਵਾਲੇ ਪਲਾਟ ਵਿਚ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਭ
ਭੁੱਚੋ ਮੰਡੀ ਵਿਖੇ ਵਪਾਰੀਆਂ ਨਾਲ ਰੱਖੀ ਗਈ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ। ਤਸਵੀਰ: ਬਿੱਕਰ ਸਿੰਘ ਸਿੱਧੂ
26-11-2026
ਭੁੱਚੋ ਮੰਡੀ, 25 ਨਵੰਬਰ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਅਤੇ ਸੀਨੀਅਰ ਅਕਾਲੀ ਆਗੂ ਜਗਸੀਰ ਸਿੰਘ ਕਲਿਆਣ ਦੀ ਅਗਵਾਈ ਹੇਠ ਭੁੱਚੋ ਮੰਡੀ ਦੀ ਅਨਾਜ ਮੰਡੀ ਸਥਿਤ ਧਰਮਸ਼ਾਲਾ ਵਾਲੇ ਪਲਾਟ ਵਿਚ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ, ਪੈਸਟੀਸਾਈਡ ਐਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ, ਮਾਰਬਲ ਮਾਰਕੀਟ ਐਸੋਸੀਏਸ਼ਨ, ਇੱਟਾਂ ਦੇ ਭੱਠਿਆਂ ਦੀ ਐਸੋਸੀਏਸ਼ਨ, ਕਰਿਆਨਾ ਐਸੋਸੀਏਸ਼ਨ, ਕੈਮਿਸਟ ਯੂਨੀਅਨ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ, ਸੁਨਿਆਰਾ ਸੰਘ, ਟਰੱਕ ਯੂਨੀਅਨ ਅਤੇ ਮੋਬਾਈਲ ਵਿਕਰੇਤਾ ਐਸੋਸੀਏਸ਼ਨ ਸਮੇਤ ਵੱਖ-ਵੱਖ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸੁਖਬੀਰ ਸਿੰਘ ਬਾਦਲ ਸਾਹਮਣੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਰੱਖੀਆਂ। ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ‘ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਵਪਾਰੀਆਂ ਨੂੰ ਪਾਰਟੀ ਦੀ ਭਵਿੱਖੀ ਰਣਨੀਤੀ ਅਤੇ ਸਰਕਾਰ ਬਣਨ ‘ਤੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ। ਭੁੱਚੋ ਮੰਡੀ ਨਾਲ ਆਪਣੇ ਪੁਰਾਣੇ ਸੰਬੰਧਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਇਲਾਕੇ ਨਾਲ ਉਨ੍ਹਾਂ ਦਾ ਵਿਸ਼ੇਸ਼ ਲਗਾਅ ਹੈ। ਉਨ੍ਹਾਂ ਦਾ ਨਾਨਕਾ ਘਰ ਭੁੱਚੋ ਮੰਡੀ ਹਲਕੇ ਵਿਚ ਹੋਣ ਕਾਰਨ ਉਹ ਬਚਪਨ ਤੋਂ ਹੀ ਇੱਥੇ ਆਉਂਦੇ ਰਹੇ ਹਨ। ਉਨ੍ਹਾਂ ਹਲਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਡਾ. ਦਲਜੀਤ ਸਿੰਘ ਗੁਰੂ ਨੂੰ ਵੱਧ ਤੋਂ ਵੱਧ ਸਮਰਥਨ ਅਤੇ ਵੋਟਾਂ ਦੇ ਕੇ ਜੇਤੂ ਬਣਾਉਣ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ, ਸੀਨੀਅਰ ਅਕਾਲੀ ਆਗੂ ਮੋਹਿਤ ਗੁਪਤਾ, ਬਲਕਾਰ ਸਿੰਘ ਬਰਾੜ, ਕੌਂਸਲਰ ਨਰਦੀਪ ਗਰਗ, ਮਾਨ ਸਿੰਘ ਗੁਰੂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਅਕਾਲੀ-ਭਾਜਪਾ ਵਰਕਰ ਹਾਜ਼ਰ ਸਨ।