26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਾਥਫਾਈਂਡਰ ਗਲੋਬਲ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਰਾਮਪੁਰਾ ਫੂਲ, 25 ਨਵੰਬਰ (ਹੇਮੰਤ ਕੁਮਾਰ ਸ਼ਰਮਾ) : ਪਾਥਫਾਈਂਡਰ ਗਲੋਬਲ ਸਕੂਲ, ਰਾਮਪੁਰਾ ਫੂਲ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ।

Ad Position 21
No active advertisement
ਪਾਥਫਾਂਈਡਰ ਗਲੋਬਲ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਦੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਦੀ ਤਸਵੀਰ । ਤਸਵੀਰ : ਹੇਮੰਤ ਸ਼ਰਮਾ 26-11-2026
ਰਾਮਪੁਰਾ ਫੂਲ, 25 ਨਵੰਬਰ (ਹੇਮੰਤ ਕੁਮਾਰ ਸ਼ਰਮਾ) : ਪਾਥਫਾਈਂਡਰ ਗਲੋਬਲ ਸਕੂਲ, ਰਾਮਪੁਰਾ ਫੂਲ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ। ਇਸ ਪਵਿੱਤਰ ਦਿਹਾੜੇ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵੱਡੇ ਗੁਰੂਸਰ ਅਤੇ ਛੋਟੇ ਗੁਰੂਸਰ ਵਿਖੇ ਨਤਮਸਤਕ ਹੋਣ ਲਈ ਲਿਜਾਇਆ ਗਿਆ। ਬੱਚਿਆਂ ਨੇ ਬੜੀ ਸ਼ਰਧਾ ਨਾਲ ਗੁਰੂ ਘਰ ਦੇ ਦਰਸ਼ਨ ਕੀਤੇ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰਾਲੇ ਰਾਹੀਂ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਆਪਣੇ ਧਰਮ, ਵਿਰਸੇ ਅਤੇ ਗੁਰਬਾਣੀ ਨਾਲ ਜੁੜਨ ਦਾ ਮੌਕਾ ਮਿਲਿਆ। ਇਸ ਦੇ ਨਾਲ ਹੀ ਸਕੂਲ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵਲੋਂ ਸਕੂਲ ਦੇ ਵਿਹੜੇ ਵਿਚ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਜਪੁਜੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਿੱਖਿਆ ਦਾ ਮਕਸ ਦ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਬੱਚਿਆਂ ਨੂੰ ਚੰਗੇ ਸੰਸਕਾਰਾਂ, ਨੈਤਿਕ ਕਦਰਾਂ-ਕੀਮਤਾਂ ਅਤੇ ਮਨੁੱਖਤਾ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਨਾ ਵੀ ਹੈ। ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰੇ ਦਾ ਕੰਮ ਕਰ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜਿਆ ਸ਼ਹ... ਅਗਲੀ ਖ਼ਬਰ ਨਵਜੋਤ ਗੁਣੀ ਦੀ ਅਗਵਾਈ ਹੇਠ ਪਿੰਡ ਸੇਖ਼ਪੁਰਾ ’ਚ ਕਈ ਪਰਿਵਾਰ ਹੋਏ ਭਾਜਪਾ ਵਿਚ ਸ਼ਾਮਿਲ
Ad Position 24