25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਿਸ਼ਨ-2027 ਦੀਆਂ ਤਿਆਰੀਆਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਦਿਹਾਤੀ ਦੇ ਪਿੰਡਾਂ ’ਚ ਸਰਗਰਮੀਆਂ ਵਧਾਈਆਂ

ਸੰਗਤ ਮੰਡੀ, 25 ਨਵੰਬਰ (ਸੁਖਤੇਜ ਧਾਲੀਵਾਲ) - ਆਗਾਮੀ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਠਿੰਡਾ ਦਿਹਾਤੀ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀਕਲਾ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਹਲਕੇ ਦੇ ਸਰਕਲ ਘੁੱਦਾ ਅਤੇ ਸਰਕਲ ਨੰਦਗੜ੍ਹ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 26-11-2026
ਸੰਗਤ ਮੰਡੀ, 25 ਨਵੰਬਰ (ਸੁਖਤੇਜ ਧਾਲੀਵਾਲ) - ਆਗਾਮੀ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਠਿੰਡਾ ਦਿਹਾਤੀ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀਕਲਾ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਹਲਕੇ ਦੇ ਸਰਕਲ ਘੁੱਦਾ ਅਤੇ ਸਰਕਲ ਨੰਦਗੜ੍ਹ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਪਿੰਡ ਚੱਕ ਅਤਰ ਸਿੰਘ ਵਾਲਾ, ਨੰਦਗੜ੍ਹ, ਬਾਜਕ, ਚੱਕ ਦਾਨੇ ਕਾ, ਜੈ ਸਿੰਘ ਵਾਲਾ, ਬਾਹੋ ਸਿਵੀਆਂ ਅਤੇ ਬਾਹੋ ਯਾਤਰੀ ਵਿਖੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ, ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੀਨੀਅਰ ਅਤੇ ਟਕਸਾਲੀ ਆਗੂਆਂ ਨਾਲ ਪਾਰਟੀ ਦੀਆਂ ਨੀਤੀਆਂ ਅਤੇ ਭਵਿੱਖੀ ਪ੍ਰੋਗਰਾਮਾਂ ਬਾਰੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਪਿੰਡ ਪੱਧਰ ‘ਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਪ੍ਰੇਰਿਤ ਕੀਤਾ ਗਿਆ। ਆਗੂਆਂ ਨੇ ਪਾਰਟੀ ਦੀ ਚੜ੍ਹਦੀਕਲਾ ਲਈ ਇਕਜੁੱਟ ਹੋ ਕੇ ਕੰਮ ਕਰਨ ਅਤੇ ਮਿਸ਼ਨ 2027 ਦੀਆਂ ਤਿਆਰੀਆਂ ਵਿਚ ਸਰਗਰਮ ਭੂਮਿਕਾ ਨਿਭਾਉਣ ‘ਤੇ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਦੇ ਜਥੇਦਾਰ ਖੇਤਾਂ ਸਿੰਘ ਬੰਬੀਹਾ, ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਘੁੱਦਾ, ਸਰਕਲ ਪ੍ਰਧਾਨ ਮੈਂਬਰ ਸਿੰਘ ਮਛਾਣਾ, ਜਥੇਦਾਰ ਰਛਪਾਲ ਸਿੰਘ ਮਾਨ, ਜਥੇਦਾਰ ਭੋਲਾ ਸਿੰਘ ਜੰਗੀਰਾਣਾ, ਸਰਪੰਚ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਰੁਪਾਲੀ ਟੰਡਨ ਨੇ ਅਨਾਜ ਮੰਡੀ ਰਾਮਾਂ ਦਾ ਦੌਰਾ ਕਰ ਕੇ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਿਲਾਂ ਅਗਲੀ ਖ਼ਬਰ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਵਲੋਂ ਕੋਟਸ਼ਮੀਰ ਤੇ ਕੋਟਫੱਤਾ ਸਰਕਲ ਦੇ ਪਿੰਡਾਂ ਦਾ ਦੌਰਾ
Ad Position 24