ਐੱਸ.ਡੀ.ਐੱਮ. ਰੁਪਾਲੀ ਟੰਡਨ ਨੇ ਅਨਾਜ ਮੰਡੀ ਰਾਮਾਂ ਦਾ ਦੌਰਾ ਕਰ ਕੇ ਸੁਣੀਆਂ ਵਪਾਰੀਆਂ ਦੀਆਂ ਮੁਸ਼ਕਿਲਾਂ
ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ)- ਐੱਸ. ਡੀ.
ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ)- ਐੱਸ.ਡੀ.ਐਮ. ਤਲਵੰਡੀ ਸਾਬੋ ਮੈਡਮ ਰੁਪਾਲੀ ਟੰਡਨ ਵੱਲੋਂ ਅੱਜ ਅਨਾਜ ਮੰਡੀ ਰਾਮਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਾਫ਼ੀ ਸਮੇਂ ਤੋਂ ਬੰਦ ਪਈ ਪਰਮਲ ਝੋਨੇ ਦ ੀ ਬੋਲੀ ਮੁੜ ਸ਼ੁਰੂ ਕਰਵਾਈ, ਜਿਸ ਨਾਲ ਮੰਡੀ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਮੁੜ ਚਾਲੂ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐਮ. ਮੈਡਮ ਰੁਪਾਲੀ ਟੰਡਨ ਨੇ ਮੰਡੀ ਦੇ ਵਪਾਰੀਆਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਨੇ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਸਬੰਧੀ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਦੀ ਚੇਅਰਪਰਸਨ ਗੁਰਪ੍ਰੀਤ ਕੌਰ ਸਿੱਧੂ, ਸਕੱਤਰ ਸੁਨੀਲ ਬਾਂਸਲ, ਏ.ਐੱਫ.ਐੱਸ.ਓ. ਗਗਨ ਸ਼ਰਮਾ, ਆੜ੍ਹਤੀ ਐੱਸੋਸੀਏਸ਼ਨ ਦੇ ਪ੍ਰਧਾਨ ਅਰੁਣ ਕੁਮਾਰ ਕਾਦੀ ਚੱਠਾ, ਵੱਖ ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਮੰਡੀ ਦੇ ਹੋਰ ਆੜ੍ਹਤੀ ਵੀ ਮੌਜੂਦ ਸਨ।