25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ 1 ਦਸੰਬਰ ਨੂੰ ਬਠਿੰਡਾ ਤੋਂ ਹੋਵੇਗੀ ਰਵਾਨਾ : ਡਿਪਟੀ ਕਮਿਸ਼ਨਰ

ਬਠਿੰਡਾ, 25 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੇ ਸੱਭਿਆਚਾਰ ਵਿਭਾਗ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਾਰ ਸ਼ੋਭਾ ਯਾਤਰਾਵਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚੋਂ ਤੀਜੀ ਯਾਤਰਾ ਜ਼ਿਲ੍ਹਾ ਬਠਿੰਡਾ ਤੋਂ 1 ਦਸੰਬਰ ਨੂੰ ਸ਼ੁਰੂ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅਮਰਪੁਰਾ ਬਸਤੀ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਬਠਿੰਡਾ ਦੇ ਵੱਖ-ਵੱਖ ਅਹੁਦੇਦਾਰਾਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 26-11-2026
ਬਠਿੰਡਾ, 25 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੇ ਸੱਭਿਆਚਾਰ ਵਿਭਾਗ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਾਰ ਸ਼ੋਭਾ ਯਾਤਰਾਵਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚੋਂ ਤੀਜੀ ਯਾਤਰਾ ਜ਼ਿਲ੍ਹਾ ਬਠਿੰਡਾ ਤੋਂ 1 ਦਸੰਬਰ ਨੂੰ ਸ਼ੁਰੂ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅਮਰਪੁਰਾ ਬਸਤੀ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਬਠਿੰਡਾ ਦੇ ਵੱਖ-ਵੱਖ ਅਹੁਦੇਦਾਰਾਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਦਸੰਬਰ ਨੂੰ ਯਾਤਰਾ ਬਠਿੰਡਾ ਸ਼ਹਿਰ ਵਿਖੇ ਅਮਰਪੁਰਾ ਬਸਤੀ ਤੋਂ ਸਵੇਰੇ 7:30 ਵਜੇ ਸ਼ੁਰੂ ਹੋਵੇਗੀ। ਯਾਤਰਾ ਬਠਿੰਡਾ ਸ਼ਹਿਰ ਵਿਖੇ ਅਮਰਪੁਰਾ ਬਸਤੀ ਤੋਂ ਸ਼ੁਰੂ ਹੋਵੇਗੀ। ਯਾਤਰਾ ਦਾਣਾ ਮੰਡੀ ਤੋਂ ਹੁੰਦੀ ਹੋਈ ਸਬਜ਼ੀ ਮੰਡੀ, ਭਗਵਾਨ ਵਾਲਮੀਕਿ ਚੌਂਕ, ਫੌਜੀ ਚੌਂਕ, ਬੀਬੀਵਾਲਾ ਚੌਂਕ ਵਿਖੇ ਪੁੱਜੇਗੀ। ਅੱਗੇ ਭੁੱਚੋ ਮੰਡੀ ਅਤੇ ਰਾਮਪੁਰਾ ਤੋਂ ਹੁੰਦੀ ਹੋਈ ਇਹ ਯਾਤਰਾ ਜ਼ਿਲ੍ਹਾ ਬਰਨਾਲਾ ਵਿਖੇ ਦਾਖ਼ਲ ਹੋਵੇਗੀ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਵੱਖ-ਵੱਖ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਯਾਤਰਾ ਦੌਰਾਨ ਸਾਰੇ ਰੂਟਾਂ ਦੀ ਸਫ਼ਾਈ, ਲੰਗਰ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ, ਬਿਜਲੀ ਦੀਆਂ ਲਟਕਦੀਆਂ ਤਾਰਾਂ ਦੀ ਮੁਰੰਮਤ , ਰੂਟ ਚ ਪੈਂਦੇ ਦਰਖਤਾਂ ਦੀ ਛੰਗਾਈ ਆਦਿ ਦਾ ਕੰਮ ਸਮੇਂ-ਸਿਰ ਨੇਪਰੇ ਚਾੜ੍ਹ ਲਿਆ ਜਾਵੇ। ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਸ਼ੋਭਾ ਯਾਤਰਾ ਦੇ ਜਾਣ ਵਾਲੇ ਰਸਤੇ ਲਈ ਪੁਲਿਸ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਟਰੈਫ਼ਿਕ ਆਦਿ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਇਸ ਮੌਕੇ ਪ੍ਰਧਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਮਰਜੀਤ ਮਹਿਤਾ, ਚੇਅਰਮੈਨ ਨਗਰ ਸੁਧਾਰ ਟਰੱਸਟ ਬਠਿੰਡਾ ਜਤਿੰਦਰ ਸਿੰਘ ਭੱਲਾ, ਚੇਅਰਮੈਨ ਜੰਗਲਾਤ ਵਿਭਾਗ ਰਾਕੇਸ਼ ਪੁਰੀ, ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ, ਕਮਿਸ਼ਨਰ ਨਗਰ ਨਿਗਮ ਲਵਜੀਤ ਕਲਸੀ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਬਠਿੰਡਾ ਦੇ ਵੱਖ-ਵੱਖ ਅਹੁੱਦੇਦਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਗਤ ਸ਼ਹਿਰੀ ਫੀਡਰ ’ਤੇ ਸਵੇਰੇ-ਸ਼ਾਮ ਲੱਗਣ ਵਾਲੇ ਬਿਜਲੀ ਕੱਟ ਬਣੇ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਦੁਕਾਨਦਾਰਾਂ ਦਾ ਕੰਮ ਠੱ... ਅਗਲੀ ਖ਼ਬਰ ਸੱਤਪਾਲ ਸਿੰਘ ਸਿਵੀਆਂ ਦੀ ਅਗਵਾਈ ਹੇਠ ਹਲਕਾ ਭੁੱਚੋ ਮੰਡੀ ਵਿਚ ‘ਅਕਾਲੀ ਦਲ ਵਾਰਿਸ ਪੰਜਾਬ’ ਦੇ ਨੂੰ ਮਿਲ ਰਿਹਾ ਭਰਵਾਂ ਹੁੰ...
Ad Position 24