ਪਿੰਡ ਘੁੱਦਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 26 ਨੂੰ
ਸੰਗਤ ਮੰਡੀ, 25 ਨਵੰਬਰ (ਅੰਮ੍ਰਿਤ ਸ਼ਰਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨੁੱਖਤਾ ਦੀ ਸੇਵਾ ਤਹਿਤ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 26 ਨਵੰਬਰ ਨੂੰ ਪਿੰਡ ਘੁੱਦਾ ਵਿਖੇ ਲਗਾਇਆ ਜਾ ਰਿਹਾ ਹੈ। ਓਮ ਸੰਨਜ਼ ਮਾਰਕੀਟਿੰਗ ਪ੍ਰਾਈਵੇਟ ਲਿਮਟਿਡ ਸੰਗਤ ਕਲਾਂ ਦੀ ਮਦਦ ਨਾਲ ਇਹ ਕੈਂਪ 26 ਨਵੰਬਰ ਨੂੰ ਗੁਰੂ ਨਾਨਕ ਆਈ ਕੇਅਰ ਸੈਂਟਰ, ਘੁੱਦਾ ਵਿਖੇ ਲਗਾਇਆ ਜਾਵੇਗਾ।
ਸੰਗਤ ਮੰਡੀ, 25 ਨਵੰਬਰ (ਅੰਮ੍ਰਿਤ ਸ਼ਰਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨੁੱਖਤਾ ਦੀ ਸੇਵਾ ਤਹਿਤ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 26 ਨਵੰਬਰ ਨੂੰ ਪਿੰਡ ਘੁੱਦਾ ਵਿਖੇ ਲਗਾਇਆ ਜਾ ਰਿਹਾ ਹੈ। ਓਮ ਸੰਨਜ਼ ਮਾਰਕੀਟਿੰਗ ਪ੍ਰਾਈਵੇਟ ਲਿਮਟਿਡ ਸੰਗਤ ਕਲਾਂ ਦੀ ਮਦਦ ਨਾਲ ਇਹ ਕੈਂਪ 26 ਨਵੰਬਰ ਨੂੰ ਗੁਰੂ ਨਾਨਕ ਆਈ ਕੇਅਰ ਸੈਂਟਰ, ਘੁੱਦਾ ਵਿਖੇ ਲਗਾਇਆ ਜਾਵੇਗਾ। ਪਿੰਡ ਗੁਰਥੜੀ ਦੇ ਸਾਬਕਾ ਸਰਪੰਚ ਧਰਮਪਾਲ ਸਿੰਘ ਨੇ ਦੱਸਿਆ ਕਿ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਬਾਬੂ ਦੀਪ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਏ ਜਾਣ ਵਾਲੇ ਇਸ ਕੈਂਪ ਵਿਚ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦਾਂ ਮਰੀਜ਼ਾਂ ਦੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਕਰਕੇ ਕੰਪਨੀ ਵੱਲੋਂ ਸੈਂਟਰ ਦੇ ਪ੍ਰਬੰਧਕਾਂ ਦੀ ਮਦਦ ਨਾਲ ਲੈਂਜ ਮੁਫ਼ਤ ਪਾਏ ਜਾਣਗੇ। ਉਨ੍ਹਾਂ ਲੋੜਵੰਦ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਫ਼ਤ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀਆਂ ਅੱਖਾਂ ਦੀ ਜਾਂਚ ਅਤੇ ਇਲਾਜ ਮੁਫ਼ਤ ਕਰਾਉਣ। ਉਨ੍ਹਾਂ ਕਿਹਾ ਕਿ ‘ਚੰਗੀ ਨਜ਼ਰ, ਹਰ ਕਿਸੇ ਦਾ ਹੱਕ ਹੈ’ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਨੂੰ ਦੂਸਰਿਆਂ ਦੀ ਨਜ਼ਰ ਦੀ ਸੰਭਾਲ ਕਰਕੇ ਮਨਾਉਣ ਤੋਂ ਵਧੀਆ ਹੋਰ ਕੋਈ ਤਰੀਕਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਆਓ, ਸਾਰੇ ਮਿਲ ਕੇ ਇੱਕ ਚਮਕਦਾਰ, ਸਾਫ਼ ਅਤੇ ਸਿਹਤਮੰਦ ਜੀਵਨ ਵੱਲ ਇੱਕ ਕਦਮ ਵਧਾਈਏ। ਉਨ੍ਹਾਂ ਦੱਸਿਆ ਕਿ ਉਕਤ ਸੈਂਟਰ ਵਿਖੇ ਹਰ ਮਹੀਨੇ ਦੇ ਆਖ਼ਰੀ ਵੀਰਵਾਰ ਨੂੰ ਅੱਖਾਂ ਦੀ ਜਾਂਚ ਨਿਰੰਤਰ ਮੁਫ਼ਤ ਕੀਤੀ ਜਾਇਆ ਕਰੇਗੀ।