26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਕੂਲ ਗਰਾਂਟ ਦੀ 25 ਫ਼ੀਸਦੀ ਰਕਮ ਵਾਪਸ ਲੈਣਾ ਅਧਿਆਪਕਾਂ ਨਾਲ ਸਰਾਸਰ ਧੱਕਾ- ਡੀ.ਟੀ.ਐੱਫ. ਪੰਜਾਬ

ਬਠਿੰਡਾ, 26 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬ ਸਰਕਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਜਾਰੀ ਕੀਤੀ ਜਾਣ ਵਾਲੀ ਸਕੂਲ ਗਰਾਂਟ ਦੀ 25 ਫ਼ੀਸਦੀ ਵਾਪਸ ਦੇ ਫ਼ੈਸਲੇ ਦੀ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਸਕੂਲ ਮੁਖੀਆਂ ਨਾਲ ਸਰਾਸਰ ਧੱਕਾ ਕਰਾਰ ਦਿੱਤਾ ਹੈ। ਫ਼ਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਸਮੇਤ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਸਕੂਲਾਂ ਲਈ ਪ੍ਰਤੀ ਸਕੂਲ 50 ਹਜ਼ਾਰ ਰੁਪਏ ਦੀ ਸਕੂਲ ਗਰਾਂਟ ਪ੍ਰਾਪਤ ਹੋਈ ਸੀ।

Ad Position 21
No active advertisement
ਅਜੀਤ ਡੈਸਕ 27-11-2026
ਬਠਿੰਡਾ, 26 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬ ਸਰਕਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਜਾਰੀ ਕੀਤੀ ਜਾਣ ਵਾਲੀ ਸਕੂਲ ਗਰਾਂਟ ਦੀ 25 ਫ਼ੀਸਦੀ ਵਾਪਸ ਦੇ ਫ਼ੈਸਲੇ ਦੀ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਸਕੂਲ ਮੁਖੀਆਂ ਨਾਲ ਸਰਾਸਰ ਧੱਕਾ ਕਰਾਰ ਦਿੱਤਾ ਹੈ। ਫ਼ਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਸਮੇਤ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਸਕੂਲਾਂ ਲਈ ਪ੍ਰਤੀ ਸਕੂਲ 50 ਹਜ਼ਾਰ ਰੁਪਏ ਦੀ ਸਕੂਲ ਗਰਾਂਟ ਪ੍ਰਾਪਤ ਹੋਈ ਸੀ। ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਆਦਾਤਰ ਸਕੂਲਾਂ ਵਲੋਂ ਇਸ ਰਕਮ ਦੀ ਵਰਤੋਂ ਕਰਦਿਆਂ 100 ਫ਼ੀਸਦੀ ਜੀ.ਐੱਸ.ਟੀ. ਵਾਲੇ ਬਿੱਲ ਪ੍ਰਾਪਤ ਕਰਕੇ ਸਬੰਧਿਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੇ ਦਫ਼ਤਰਾਂ ਵਿਚ ਜਮ੍ਹਾਂ ਵੀ ਕਰਵਾ ਦਿੱਤੇ ਗਏ ਹਨ ਤੇ ਬਹੁਤੇ ਸਕੂਲ ਮੁਖੀਆਂ ਨੇ ਵੀ ਇਹ ਗਰਾਂਟ ਖ਼ਰਚ ਕਰ ਲਈ ਸੀ ਪਰ ਹੁਣ ਸਿੱਖਿਆ ਵਿਭਾਗ ਵਲੋਂ ਨਵੀਆਂ ਹਦਾਇਤਾਂ ਜਾਰੀ ਕਰਕੇ ਸਿਰਫ਼ 75 ਫ਼ੀਸਦੀ ਰਕਮ ਹੀ ਜਾਰੀ ਕਰਨ ਦੀ ਗੱਲ ਕਹੀ ਜਾ ਰਹੀ ਹੈ। ਉਨ੍ਹਾਂ ਨੇ ਸਵਾਲ ਉਠਾਇਆ ਕਿ ਜਦੋਂ ਸਕੂਲਾਂ ਨੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੂਰੀ ਰਕਮ ਦੇ ਬਰਾਬਰ ਖ਼ਰੀਦਦਾਰੀ ਕਰਕੇ ਜੀ.ਐੱਸ.ਟੀ. ਸਮੇਤ ਬਿੱਲ ਜਮ੍ਹਾਂ ਕਰਵਾ ਦਿੱਤੇ ਹਨ ਤਾਂ ਬਾਕੀ 25 ਫ਼ੀਸਦੀ ਰਕਮ ਦੀ ਅਦਾਇਗੀ ਕੌਣ ਕਰੇਗਾ ? ਜ਼ਿਲ੍ਹਾ ਆਗੂਆਂ ਬੇਅੰਤ ਸਿੰਘ ਫੂਲੇਵਾਲਾ, ਗੁਰਮੇਲ ਸਿੰਘ ਮਲਕਾਣਾ, ਗੁਰਪਾਲ ਸਿੰਘ, ਮੋਹਨ ਸਿੰਘ ਮਲਕਾਣਾ, ਗੁਰਜੀਤ ਸਿੰਘ ਜੱਸੀ, ਅੰਮ੍ਰਿਤਪਾਲ ਸਿੰਘ ਮਾਨ, ਅੰਮ੍ਰਿਤ ਪਾਲ ਸਿੰਘ ਸੇਣੇਵਾਲਾ, ਨਰਿੰਦਰ ਬੱਲੂਆਣਾ, ਸੁਨੀਲ ਕੁਮਾਰ, ਅਵਤਾਰ ਮਲੂਕਾ, ਗੋਬਿੰਦ ਸਿੰਘ, ਗੁਰਮੇਲ ਸਿੰਘ ਗਿਆਨਾ, ਗੁਰਸੇਵ ਸਿੰਘ ਫੂਲ, ਬਲਜਿੰਦਰ ਸਿੰਘ ਸਿੱਧੂ ਤੇ ਜਸਵਿੰਦਰ ਸਿੰਘ ਬੌਕਸਰ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਨਾਦਰਸ਼ਾ ਹੀ ਫ਼ੈਸਲਿਆਂ ’ਤੇ ਤਿੱਖੇ ਸਵਾਲ ਉਠਾਉਂਦਿਆਂ ਮੰਗ ਕੀਤੀ ਕਿ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਸਕੂਲ ਗਰਾਂਟ ਦੀ 100 ਫ਼ੀਸਦੀ ਰਕਮ ਤੁਰੰਤ ਜਾਰੀ ਕੀਤੀ ਜਾਵੇ ਅਤੇ ਪਹਿਲਾਂ ਕੀਤੀ ਗਈ ਖ਼ਰੀਦਦਾਰੀ ਦੀ ਪੂਰੀ ਅਦਾਇਗੀ ਯਕੀਨੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਵਿਭਾਗ ਨੇ ਆਪਣਾ ਫ਼ੈਸਲਾ ਵਾਪਸ ਲੈ ਕੇ ਬਕਾਇਆ 25 ਫ਼ੀਸਦੀ ਰਕਮ ਜਾਰੀ ਨਾ ਕੀਤੀ ਤਾਂ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਮੌਕੇ ਨਿਊਜ਼ੀਲੈਂਡ ’ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਲਾਸ਼ ਪਿੰਡ ਹਰਰਾਏ ਪੁੱਜੀ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕੇਸਰ ਸਿੰਘ ਵਾਲਾ ’ਚ ਮੁੜ ਚੋਰੀ
Ad Position 24