26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੁਖਬੀਰ ਸਿੰਘ ਬਾਦਲ ਨੇ ਡਾ. ਦਲਜੀਤ ਸਿੰਘ ਗੁਰੂ ਦੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ

ਭੁੱਚੋ ਮੰਡੀ, 26 ਨਵੰਬਰ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭੁੱਚੋ ਮੰਡੀ ਦੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ।

Ad Position 21
No active advertisement
ਅਜੀਤ ਡੈਸਕ 27-11-2026
ਭੁੱਚੋ ਮੰਡੀ, 26 ਨਵੰਬਰ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭੁੱਚੋ ਮੰਡੀ ਦੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਭੁੱਚੋ ਮੰਡੀ ਦੀ ਅਨਾਜ ਮੰਡੀ ਸਥਿਤ ਪੰਚਾਇਤੀ ਧਰਮਸ਼ਾਲਾ ਵਾਲੇ ਪਲਾਟ ਵਿਚ ਕਰਵਾਏ ਗਏ ਉਦਘਾਟਨੀ ਸਮਾਗਮ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਡਾ. ਦਲਜੀਤ ਸਿੰਘ ਗੁਰੂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭੁੱਚੋ ਹਲਕੇ ਦੀ ਖ਼ੁਸ਼ਕਿਸਮਤੀ ਹੈ ਕਿ ਇੱਥੇ ਉਨ੍ਹਾਂ ਨੂੰ ਡਾ. ਦਲਜੀਤ ਸਿੰਘ ਗੁਰੂ ਵਰਗਾ ਨੇਕ ਅਤੇ ਚੰਗਾ ਇਨਸਾਨ ਮਿਲਿਆ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਡਾ. ਦਲਜੀਤ ਸਿੰਘ ਗੁਰੂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ।ਸ. ਬਾਦਲ ਨੇ ਕਿਹਾ ਕਿ ਭੁੱਚੋ ਹਲਕੇ ਨਾਲ ਉਨ੍ਹਾਂ ਦਾ ਪੁਰਾਣਾ ਅਤੇ ਭਾਵਨਾਤਮਕ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਨਾਨਕਾ ਪਿੰਡ ਚੱਕ ਫਤਿਹ ਸਿੰਘ ਵਾਲਾ ਇਸ ਹਲਕੇ ‘ਚ ਹੈ ਤੇ ਉਹ ਬਚਪਨ ਤੋਂ ਹੀ ਇੱਥੇ ਆਉਂਦੇ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਦੇ ਨਾਨਕਾ ਹਲਕੇ ਤੋਂ ਅਕਾਲੀ ਦਲ ਨੂੰ ਪੂਰੇ ਪੰਜਾਬ ਵਿਚੋਂ ਸਭ ਤੋਂ ਵੱਧ ਲੀਡ ਮਿਲਣੀ ਚਾਹੀਦੀ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਗਸੀਰ ਸਿੰਘ ਕਲਿਆਣ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ, ਸੀਨੀਅਰ ਅਕਾਲੀ ਆਗੂ ਮੋਹਿਤ ਗੁਪਤਾ, ਬਲਕਾਰ ਸਿੰਘ ਬਰਾੜ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਕੇਸ਼ ਕੁਮਾਰ ਗਰਗ, ਕੌਂਸਲਰ ਨਰਦੀਪ ਗਰਗ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਗਰਗ, ਨਗਰ ਕੌਂਸਲ ਦੀ ਸੀਨੀਅਰ ਵਾਈਸ ਪ੍ਰਧਾਨ ਅੰਜਲੀ ਗਰਗ, ਕੌਂਸਲਰ ਬੰਟੀ ਕੁਮਾਰ, ਸੋਨੀ, ਪਰਮਜੀਤ ਪੰਮਾ, ਭਾਜਪਾ ਮੰਡਲ ਪ੍ਰਧਾਨ ਵਿਸ਼ਾਲ ਮਹੇਸ਼ਵਰੀ, ਜ਼ਿਲ੍ਹਾ ਉਪ ਪ੍ਰਧਾਨ ਰਾਜੀਵ ਟੀਨੂ, ਸੰਦੀਪ ਮਹੇਸ਼ਵਰੀ, ਮਾਨ ਸਿੰਘ ਗੁਰੂ ਸਮੇਤ ਵੱਖ-ਵੱਖ ਵਪਾਰਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਅਕਾਲੀ-ਭਾਜਪਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ‘ਦਿੱਲੀ ਕਿਸਾਨ ਮੋਰਚਾ’ ਦੀ ਛੇਵੀਂ ਵਰ੍ਹੇਗੰਢ ਮੌਕੇ ਬਠਿੰਡਾ ’ਚ ਵਿਸ਼ਾਲ ‘ਕਿਸਾਨ ਕਾਨਫ਼ਰੰਸ’
Ad Position 24