27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਚੇਅਰਮੈਨ ਮਾਨ 1200 ਸਮਰਥਕਾਂ ਦੇ ਵਿਸ਼ਾਲ ਕਾਫ਼ਲੇ ਨਾਲ ਮੋਗਾ ਰੈਲੀ ’ਚ ਹੋਏ ਸ਼ਾਮਿਲ

ਭਗਤਾ ਭਾਈਕਾ, 26 ਨਵੰਬਰ (ਸੁਖਪਾਲ ਸਿੰਘ ਸੋਨੀ)- ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਆਮ ਆਦਮੀ ਪਾਰਟੀ ਦੀ ‘ਰੰਗਲਾ ਪੰਜਾਬ, ਖ਼ੁਸ਼ਹਾਲ ਪੰਜਾਬ’ ਰੈਲੀ ਨੂੰ ਕਾਮਯਾਬ ਬਣਾਉਣ ਲਈ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਹਲਕਾ ਰਾਮਪੁਰਾ ਫੂਲ ਤੋਂ 33 ਬੱਸਾਂ ਅਤੇ 21 ਗੱਡੀਆਂ ਦੇ ਵਿਸ਼ਾਲ ਕਾਫ਼ਲੇ ਰਾਹੀਂ ਕਰੀਬ 1200 ਪਾਰਟੀ ਅਹੁਦੇਦਾਰਾਂ, ਵਰਕਰਾਂ ਤੇ ਸਮਰਥਕਾਂ ਨਾਲ ਰੈਲੀ ਵਿਚ ਸ਼ਾਮਿਲ ਹੋਏ। ਇਸ ਮੌਕੇ ਹਲਕਾ ਰਾਮਪੁਰਾ ਫੂਲ ਦੇ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਰੈਲੀ ਵਿਚ ਸ਼ਾਮਿਲ ਆਗੂਆਂ ਤੇ ਸਮਰਥਕਾਂ ਦਾ ਧੰਨਵਾਦ ਕਰਦੇ ਹੋਏ ਚੇਅਰਮੈਨ ਇੰਦਰਜੀਤ ਸਿੰਘ ਮਾਨ। ਤਸਵੀਰ: ਸੁਖਪਾਲ ਸਿੰਘ ਸੋਨੀ 27-11-2026
ਭਗਤਾ ਭਾਈਕਾ, 26 ਨਵੰਬਰ (ਸੁਖਪਾਲ ਸਿੰਘ ਸੋਨੀ)- ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਆਮ ਆਦਮੀ ਪਾਰਟੀ ਦੀ ‘ਰੰਗਲਾ ਪੰਜਾਬ, ਖ਼ੁਸ਼ਹਾਲ ਪੰਜਾਬ’ ਰੈਲੀ ਨੂੰ ਕਾਮਯਾਬ ਬਣਾਉਣ ਲਈ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਹਲਕਾ ਰਾਮਪੁਰਾ ਫੂਲ ਤੋਂ 33 ਬੱਸਾਂ ਅਤੇ 21 ਗੱਡੀਆਂ ਦੇ ਵਿਸ਼ਾਲ ਕਾਫ਼ਲੇ ਰਾਹੀਂ ਕਰੀਬ 1200 ਪਾਰਟੀ ਅਹੁਦੇਦਾਰਾਂ, ਵਰਕਰਾਂ ਤੇ ਸਮਰਥਕਾਂ ਨਾਲ ਰੈਲੀ ਵਿਚ ਸ਼ਾਮਿਲ ਹੋਏ। ਇਸ ਮੌਕੇ ਹਲਕਾ ਰਾਮਪੁਰਾ ਫੂਲ ਦੇ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂਆਂ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਤੇ ਦਬਕਿਆਂ ਤੋਂ ਡਰਨ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਨ੍ਹਾਂ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੇ ਕਾਰਜਕਾਲ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਇਨ੍ਹਾਂ ਪਾਰਟੀਆਂ ਨੇ ਆਪਣੇ ਰਾਜ ਦੌਰਾਨ ਪੰਜਾਬ ਦੀ ਜਵਾਨੀ, ਕਿਸਾਨੀ ਤੇ ਆਰਥਿਕਤਾ ਨੂੰ ਵੱਡਾ ਨੁਕਸਾਨ ਪਹੁੰਚਾਇਆ ਤੇ ਸੂਬੇ ਨੂੰ ਪਛੜੇਪਣ ਵੱਲ ਧੱਕਿਆ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਤੇ ਬੁਨਿਆਦੀ ਸਹੂਲਤਾਂ ਦੇ ਖੇਤਰ ’ਚ ਇਤਿਹਾਸਕ ਕੰਮ ਕਰਕੇ ਵਿਖਾਏ ਹਨ। ਜਿਹੜੇ ਕੰਮ ਰਵਾਇਤੀ ਪਾਰਟੀਆਂ ਆਪਣੇ ਲੰਮੇ ਕਾਰਜਕਾਲ ਦੌਰਾਨ ਨਹੀਂ ਕਰ ਸਕੀਆਂ, ਉਹ ਕੰਮ ਮਾਨ ਸਰਕਾਰ ਨੇ ਕਰਕੇ ਦਿਖਾਏ ਹਨ। ਚੇਅਰਮੈਨ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਹਨ ਤੇ ਸੂਬੇ ਵਿਚ ਚੱਲ ਰਹੇ ਵਿਕਾਸ ਦੀ ਰਫ਼ਤਾਰ ਨੂੰ ਜਾਰੀ ਰੱਖਣਾ ਚਾਹੁੰਦੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਆਪਣਾ ਫ਼ਤਵਾ ਦੇਣਗੇ। ਉਨ੍ਹਾਂ ਹਲਕਾ ਰਾਮਪੁਰਾ ਫੂਲ ਤੋਂ ਵੱਡੀ ਗਿਣਤੀ ਵਿਚ ਰੈਲੀ ਵਿਚ ਸ਼ਮੂਲੀਅਤ ਕਰਨ ਵਾਲੇ ਸਮੂਹ ਅਹੁਦੇਦਾਰਾਂ, ਵਰਕਰਾਂ ਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਰਕਰਾਂ ਦਾ ਇਹ ਜੋਸ਼ ਤੇ ਇਕਜੁੱਟਤਾ ਪਾਰਟੀ ਦੀ ਮਜ਼ਬੂਤੀ ਦਾ ਪ੍ਰਤੀਕ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਖੇਡਾਂ ਵਿਚ ਗੁਰੂ ਗੋਬਿੰਦ ਸਿੰਘ ਸਕੂਲ ਮਲੂਕਾ ਨੇ ਤੀਜਾ ਸਥਾਨ ਹਾਸਲ ਕੀਤਾ ਅਗਲੀ ਖ਼ਬਰ ਜਥੇ: ਕਾਹਨ ਸਿੰਘ ਵਾਲਾ ਤੇ ਬਾਬਾ ਦਿਆਲਪੁਰਾ ਦੀ ਅਗਵਾਈ ਹੇਠ ‘ਵਾਰਿਸ ਪੰਜਾਬ ਦੇ’ ਦੀ ਅਹਿਮ ਬੈਠਕ
Ad Position 24