26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਨੇ ਮੁੜ ‘ਆਪ’ ਸਰਕਾਰ ਦਾ ਮੁੱਢ ਬੰਨ੍ਹਿਆ: ਭੱਲਾ

ਭਗਤਾ ਭਾਈਕਾ, 26 ਨਵੰਬਰ (ਸੁਖਪਾਲ ਸਿੰਘ ਸੋਨੀ)-ਮੋਗਾ ਵਿਖੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ‘ਖੁਸ਼ਹਾਲ ਪੰਜਾਬ ਰੈਲੀ’ ਨੇ ਪੰਜਾਬ ਦੀ ਸਿਆਸਤ ਵਿਚ ਨਵਾਂ ਜੋਸ਼ ਭਰ ਦਿੱਤਾ ਹੈ। ਇਸ ਰੈਲੀ ਵਿਚ ਲੋਕਾਂ ਦੀ ਸ਼ਮੂਲੀਅਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਲਈ ਤਿਆਰ ਹਨ।

Ad Position 21
No active advertisement
ਅਜੀਤ ਡੈਸਕ 27-11-2026
ਭਗਤਾ ਭਾਈਕਾ, 26 ਨਵੰਬਰ (ਸੁਖਪਾਲ ਸਿੰਘ ਸੋਨੀ)-ਮੋਗਾ ਵਿਖੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ‘ਖੁਸ਼ਹਾਲ ਪੰਜਾਬ ਰੈਲੀ’ ਨੇ ਪੰਜਾਬ ਦੀ ਸਿਆਸਤ ਵਿਚ ਨਵਾਂ ਜੋਸ਼ ਭਰ ਦਿੱਤਾ ਹੈ। ਇਸ ਰੈਲੀ ਵਿਚ ਲੋਕਾਂ ਦੀ ਸ਼ਮੂਲੀਅਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਲਈ ਤਿਆਰ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਦੇ ਹਰ ਵਰਗ ਦੇ ਆਗੂਆਂ ਤੇ ਵਰਕਰਾਂ ਨੇ ਪੂਰੀ ਮਿਹਨਤ ਕੀਤੀ ਤੇ ਲੋਕਾਂ ਨੇ ਵੀ ਇਸ ਨੂੰ ਭਰਵਾਂ ਹੁੰਗਾਰਾ ਦਿੱਤਾ। ਭੱਲਾ ਨੇ ਕਿਹਾ ਕਿ ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਇਕੱਠ ਦੇ ਪੱਖੋਂ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਸਿਆਸੀ ਰੈਲੀਆਂ ਵਿਚੋਂ ਇਕ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੋਗਾ ਦੀ ਰੈਲੀ ਨੇ ਪੰਜਾਬ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹ ਦਿੱਤਾ ਹੈ। ਉਨ੍ਹਾਂ ਬਠਿੰਡਾ ਜ਼ਿਲ੍ਹੇ ਦੇ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ, ਵਲੰਟੀਅਰਾਂ ਤੇ ਆਮ ਲੋਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਇਹ ਸਾਥ ਅਤੇ ਵਿਸ਼ਵਾਸ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਸੰਵਿਧਾਨ ਦਿਵਸ-2026 ਮਨਾਇਆ ਅਗਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ ਨਾਲ ਪੰਜਾਬ ਮੁੜ ਵਿਕਾਸ ਦੀ ਲੀਹ ’ਤੇ ਪਰਤੇਗਾ- ਗੁਰਮੀਤ ਸਿੰਘ ਸੰਧੂ
Ad Position 24