26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੰਜਾਬ ਨੂੰ ਦਸੰਬਰ 2029 ਤੱਕ ਨਸ਼ਾ-ਮੁਕਤ ਕਰਨ ਦਾ ਐਲਾਨ ਲੋਕਾਂ ਦੇ ਗਲੇ ਨਹੀਂ ਉਤਰ ਰਿਹਾ: ਭਾਗੀਵਾਂਦਰ

ਰਾਮਾਂ ਮੰਡੀ, 26 ਨਵੰਬਰ (ਤਰਸੇਮ ਸਿੰਗਲਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਨੂੰ ਦਸੰਬਰ 2029 ਤੱਕ ਨਸ਼ਾਮੁਕਤ ਕਰਨ ਦੇ ਐਲਾਨ ‘ਤੇ ਸਵਾਲ ਉਠਾਉਂਦਿਆਂ ਤਲਵੰਡੀ ਸਾਬੋ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਇਹ ਐਲਾਨ ਲੋਕਾਂ ਦੇ ਗਲੇ ਨਹੀਂ ਉਤਰ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਪਿਛਲੇ 12 ਸਾਲਾਂ ਤੋਂ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਹੋਰ ਤਿੰਨ ਸਾਲ ਦਾ ਸਮਾਂ ਦੇਣਾ ਕਈ ਸਵਾਲ ਖੜ੍ਹੇ ਕਰਦਾ ਹੈ।

Ad Position 21
No active advertisement
ਨਸ਼ਾ ਤਸਕਰਾਂ ਦੀ ਜ਼ਮਾਨਤ ’ਤੇ ਪਾਬੰਦੀ ਲਗਾਉਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਕੀਤੀ ਮੰਗ 27-11-2026
ਰਾਮਾਂ ਮੰਡੀ, 26 ਨਵੰਬਰ (ਤਰਸੇਮ ਸਿੰਗਲਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਨੂੰ ਦਸੰਬਰ 2029 ਤੱਕ ਨਸ਼ਾਮੁਕਤ ਕਰਨ ਦੇ ਐਲਾਨ ‘ਤੇ ਸਵਾਲ ਉਠਾਉਂਦਿਆਂ ਤਲਵੰਡੀ ਸਾਬੋ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਇਹ ਐਲਾਨ ਲੋਕਾਂ ਦੇ ਗਲੇ ਨਹੀਂ ਉਤਰ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਪਿਛਲੇ 12 ਸਾਲਾਂ ਤੋਂ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਹੋਰ ਤਿੰਨ ਸਾਲ ਦਾ ਸਮਾਂ ਦੇਣਾ ਕਈ ਸਵਾਲ ਖੜ੍ਹੇ ਕਰਦਾ ਹੈ। ਸ੍ਰ.ਭਾਗੀਵਾਂਦਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਲਪੇਟ ਵਿਚ ਆ ਰਹੇ ਹਨ ਅਤੇ ਹਜ਼ਾਰਾਂ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਚੁੱਕੇ ਹਨ। ਅਜਿਹੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਲੰਮੀ ਸਮਾਂ-ਸੀਮਾ ਤੈਅ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਤੁਰੰਤ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ ਅਤੇ ਇਸ ਸਬੰਧੀ ਕੇਂਦਰ ਸਰਕਾਰ ਕੋਲ ਅਹਿਮ ਅਧਿਕਾਰ ਹਨ।ਉਨ੍ਹਾਂ ਸੁਝਾਅ ਦਿੱਤਾ ਕਿ ਹੈਰੋਇਨ ਸਮੇਤ ਹੋਰ ਮਾਰੂ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਮੁਲਜ਼ਮਾਂ ਦੀ ਜ਼ਮਾਨਤ ਤੇ ਪਾਬੰਦੀ ਲਾਉਣ ਸਬੰਧੀ ਤੁਰੰਤ ਸਖ਼ਤ ਕਾਨੂੰਨੀ ਵਿਵਸਥਾ ਕੀਤੀ ਜਾਵੇ, ਤਾਂ ਜੋ ਨਸ਼ਾ ਤਸਕਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਹੋ ਸਕੇ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਕੇਂਦਰ ਸਰਕਾਰ ਪਿਛਲੇ 12 ਸਾਲਾਂ ਤੋਂ ਸੱਤਾ ਵਿਚ ਹੈ ਤਾਂ ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਹੋਰ ਤਿੰਨ ਸਾਲ ਉਡੀਕ ਕਰਨ ਦੀ ਲੋੜ ਕਿਉਂ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਅਤੇ ਤੁਰੰਤ ਕਾਰਵਾਈ ਦੀ ਉਮੀਦ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਦੇ ਦੋ ਅਧਿਆਪਕਾਂ ਨੇ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ ਅਗਲੀ ਖ਼ਬਰ ਵੋਟਾਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸੰਬੰਧੀ ਲਗਾਏ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ
Ad Position 24