ਆਕਸਫੋਰਡ ਦੇ ਦੋ ਅਧਿਆਪਕਾਂ ਨੇ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ
ਭਗਤਾ ਭਾਈਕਾ, 26 ਨਵੰਬਰ ( ਸੋਨੀ)- ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ ਜਿਸ ਦੇ ਵਿਦਿਆਰਥੀ ਹੀ ਨਹੀਂ ਅਧਿਆਪਕ ਵੀ ਮਾਣ ਮੱਤੀਆਂ ਪ੍ਰਾਪਤੀਆਂ ਕਰਦੇ ਹਨ। 17 ਤੋਂ 23 ਨਵੰਬਰ ਤੱਕ ਚੱਲੀਆਂ ‘ਖੇਡਾਂ ਵਤਨ ਪੰਜਾਬ’ ਦੀਆਂ ਦੇ ਮੁਕਾਬਲੇ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਕਰਵਾਏ ਗਏ।
ਭਗਤਾ ਭਾਈਕਾ, 26 ਨਵੰਬਰ ( ਸੋਨੀ)- ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ ਜਿਸ ਦੇ ਵਿਦਿਆਰਥੀ ਹੀ ਨਹੀਂ ਅਧਿਆਪਕ ਵੀ ਮਾਣ ਮੱਤੀਆਂ ਪ੍ਰਾਪਤੀਆਂ ਕਰਦੇ ਹਨ।17 ਤੋਂ 23 ਨਵੰਬਰ ਤੱਕ ਚੱਲੀਆਂ ‘ਖੇਡਾਂ ਵਤਨ ਪੰਜਾਬ’ ਦੀਆਂ ਦੇ ਮੁਕਾਬਲੇ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਹਾਕੀ (ਔਰਤਾਂ) ਦੇ ਓਪਨ ਮੁਕਾਬਲੇ ਵੀ ਕਰਵਾਏ ਗਏ। ਜਿਸ ਵਿਚ 31-40 ਸਾਲ ਤੱਕ ਦੀਆਂ ਖਿਡਾਰਨਾਂ ਨੇ ਹਿੱਸਾ ਲਿਆ। ਇੱਥੇ ਦੱਸਣਾ ਵਰਨਣਯੋਗ ਹੈ ਕਿ ਆਕਸਫੋਰਡ ਸਕੂਲ ਭਗਤਾ ਦੀ ਅਧਿਆਪਕਾ ਮਨਪ੍ਰੀਤ ਕੌਰ ਨੇ ਇਸ ਟੂਰਨਾਮੈਂਟ ਵਿਚ ਸੋਨ ਤਮਗ਼ਾ ਅਤੇ ਕਰਮਵੀਰ ਕੌਰ ਨੇ ਸਿਲਵਰ ਤਮਗ਼ਾ ਹਾਸਲ ਕਰਕੇ ਰਾਜ ਪੱਧਰੀ ਖੇਡਾਂ ਵਿਚ ਆਪਣਾ ਸਥਾਨ ਬਣਾ ਲਿਆ ਹੈ ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ। ਸਕੂਲ ਦੇ ਪ੍ਰਿੰਸੀਪਲ ਸ੍ਰੀ ਰੂਪ ਲਾਲ ਬਾਂਸਲ ਨੇ ਦੋਨਾਂ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਕਿ ਸਿੱਖਣ ਦੀ ਅਤੇ ਪ੍ਰਾਪਤੀ ਦੀ ਕੋਈ ਉਮਰ ਸੀਮਾ ਨਹੀਂ ਹੁੰਦੀ ਬਲਕਿ ਸਿਰਫ਼ ਤੇ ਸਿਰਫ਼ ਦ੍ਰਿੜਤਾ ਅਤੇ ਲਗਨ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਜੋ ਵੀ ਕੰਮ ਕਰੋ ਲਗਨ ਨਾਲ ਕਰੋ, ਸਫਲਤਾ ਜ਼ਰੂਰ ਮਿਲੇਗੀ।ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ-ਸਕੱਤਰ ਅਤੇ ਕੁਆਰਡੀਨੇਟਰਜ਼ ਨੇ ਵੀ ਦੋਨਾਂ ਅਧਿਆਪਕਾਵਾਂ ਨੂੰ ਵਧਾਈ ਦਿੱਤੀ।