26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਭਾਜਪਾ ਦੇ ਨੌਜਵਾਨ ਆਗੂ ਨਵਜੋਤ ਗੁਣੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ

ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ)- ਭਾਜਪਾ ਬਠਿੰਡਾ ਦਿਹਾਤੀ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਨਵਜੋਤ ਸਿੰਘ ਗੁਣੀ, ਸੀਨੀਅਰ ਆਗੂ ਸੁਖਵਿੰਦਰ ਸਿੰਘ ਗੁਣੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਨੇ ਹੋਰ ਸੀਨੀਅਰ ਲੀਡਰਸ਼ਿਪ ਸਮੇਤ ਲੰਘੀ ਸ਼ਾਮ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ‘ਤੇ ਪਹੁੰਚ ਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਰਸਮੀ ਮੁਲਾਕਾਤ ਕੀਤੀ। ਟੀਮ ਨਵਜੋਤ ਗੁਣੀ ਵਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਇਸ ਮੁਲਾਕਾਤ ਦੌਰਾਨ ਵੱਖ-ਵੱਖ ਸਮਾਜਿਕ, ਸੰਗਠਨਾਤਮਿਕ ਅਤੇ ਸਮਕਾਲੀ ਵਿਸ਼ਿਆਂ ‘ਤੇ ਸੁਖਦ ਮਾਹੌਲ ‘ਚ ਆਮ ਗੱਲਬਾਤ ਹੋਈ।

Ad Position 21
No active advertisement
ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਸਮੇਂ ਨਵਜੋਤ ਸਿੰਘ ਗੁਣੀ ਤੇ ਹੋਰ ਆਗੂ। 27-11-2026
ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ)- ਭਾਜਪਾ ਬਠਿੰਡਾ ਦਿਹਾਤੀ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਨਵਜੋਤ ਸਿੰਘ ਗੁਣੀ, ਸੀਨੀਅਰ ਆਗੂ ਸੁਖਵਿੰਦਰ ਸਿੰਘ ਗੁਣੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਨੇ ਹੋਰ ਸੀਨੀਅਰ ਲੀਡਰਸ਼ਿਪ ਸਮੇਤ ਲੰਘੀ ਸ਼ਾਮ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ‘ਤੇ ਪਹੁੰਚ ਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਰਸਮੀ ਮੁਲਾਕਾਤ ਕੀਤੀ। ਟੀਮ ਨਵਜੋਤ ਗੁਣੀ ਵਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਇਸ ਮੁਲਾਕਾਤ ਦੌਰਾਨ ਵੱਖ-ਵੱਖ ਸਮਾਜਿਕ, ਸੰਗਠਨਾਤਮਿਕ ਅਤੇ ਸਮਕਾਲੀ ਵਿਸ਼ਿਆਂ ‘ਤੇ ਸੁਖਦ ਮਾਹੌਲ ‘ਚ ਆਮ ਗੱਲਬਾਤ ਹੋਈ। ਇਸ ਦੌਰਾਨ ਨਵਜੋਤ ਸਿੰਘ ਗੁਣੀ ਨੇ ਨੌਜਵਾਨਾਂ ਨੂੰ ਲੈ ਕੇ ਆਪਣਾ ਯੂਥ ਵਿਜ਼ਨ ਮੁੱਖ ਮੰਤਰੀ ਨਾਲ ਸਾਂਝਾ ਕੀਤਾ। ਨੌਜਵਾਨਾਂ ਦੀ ਸੋਚ, ਸਾਫ਼-ਸੁਥਰੀ ਰਾਜਨੀਤੀ ਅਤੇ ਪੜ੍ਹੇ-ਲਿਖੇ ਨੌਜਵਾਨਾਂ ਦੀ ਅਗਵਾਈ ਵਾਲੀ ਗੱਲ ਸੁਣਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬਹੁਤ ਪ੍ਰਭਾਵਿਤ ਹੋਏ।ਟੀਮ ਮੁਤਾਬਿਕ ਉਨ੍ਹਾਂ ਨੇ ਨਵਜੋਤ ਸਿੰਘ ਗੁਣੀ ਦੀ ਪਿੱਠ ਥਪਥਪਾ ਕੇ ਸ਼ਾਬਾਸ਼ ਦਿੱਤੀ ਅਤੇ ਕਿਹਾ ਕਿ ਸਾਨੂੰ ਇਸੇ ਤਰ੍ਹਾਂ ਦੇ ਪੜ੍ਹੇ-ਲਿਖੇ ਅਤੇ ਸੂਝਵਾਨ ਨੌਜਵਾਨ ਪਾਰਟੀ ਚ ਚਾਹੀਦੇ ਹਨ। ਉਨ੍ਹਾਂ ਨੇ ਨਵਜੋਤ ਸਿੰਘ ਗੁਣੀ ਦੇ ਚੰਗੇਰੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਇਸੇ ਤਰ੍ਹਾਂ ਅੱਗੇ ਵਧਦੇ ਰਹੋ।ਟੀਮ ਅਨੁਸਾਰ ਮੁਲਾਕਾਤ ਸਮੇਂ ਨਵਜੋਤ ਸਿੰਘ ਗੁਣੀ, ਸੁਖਵਿੰਦਰ ਸਿੰਘ ਗੁਣੀ , ਮੈਡਮ ਪਰਮਪਾਲ ਕੌਰ ਸਿੱਧੂ ਅਤੇ ਅੰਮ੍ਰਿਤਪਾਲ ਸਿੰਘ ਔਲਖ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ 557 ਵੇਂ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਆਕਸਫੋਰਡ ਦੇ ਦੋ ਅਧਿਆਪਕਾਂ ਨੇ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ
Ad Position 24