ਨਰਿੰਦਰ ਮੋਦੀ ਸਦਕਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ - ਮਿੰਟੂ ਭਗਤਾ
ਭਗਤਾ ਭਾਈਕਾ, 27 ਨਵੰਬਰ (ਸੁਖਪਾਲ ਸਿੰਘ ਸੋਨੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੇ ਗਰੀਬ, ਮਜ਼ਦੂਰ ਅਤੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਅਨੇਕਾਂ ਲੋਕ ਪੱਖੀ ਯੋਜਨਾਵਾਂ ਲਾਗੂ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਰਬਲ ਸਿੰਘ ‘ਮਿੰਟੂ ਭਗਤਾ’, ਮੀਤ ਪ੍ਰਧਾਨ ਐੱਸ.
ਬ
ਬੀਰਬਲ ਸਿੰਘ ਮਿੰਟੂ ਭਗਤਾ, ਮੀਤ ਪ੍ਰਧਾਨ ਭਾਜਪਾ ਐੱਸ.ਸੀ ਮੋਰਚਾ ਬਠਿੰਡਾ (ਦਿਹਾਤੀ)।
28-11-2026
ਭਗਤਾ ਭਾਈਕਾ, 27 ਨਵੰਬਰ (ਸੁਖਪਾਲ ਸਿੰਘ ਸੋਨੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੇ ਗਰੀਬ, ਮਜ਼ਦੂਰ ਅਤੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਅਨੇਕਾਂ ਲੋਕ ਪੱਖੀ ਯੋਜਨਾਵਾਂ ਲਾਗੂ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਰਬਲ ਸਿੰਘ ‘ਮਿੰਟੂ ਭਗਤਾ’, ਮੀਤ ਪ੍ਰਧਾਨ ਐੱਸ.ਸੀ. ਮੋਰਚਾ ਭਾਜਪਾ ਬਠਿੰਡਾ (ਦਿਹਾਤੀ) ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਬਸਿਡੀ ਵਾਲੇ ਕਰਜ਼ਿਆਂ ਰਾਹੀਂ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬੇਘਰੇ ਅਤੇ ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਗਰੀਬ ਪੱਖੀ ਅਤੇ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਭਾਜਪਾ ਅਤੇ ਅਕਾਲੀ ਦਲ ਦੇ ਗੱਠਜੋੜ ਨੂੰ ਸਿਆਸੀ ਤੌਰ ‘ਤੇ ਅਹਿਮ ਕਰਾਰ ਦਿੰਦਿਆਂ ਕਿਹਾ ਕਿ ਇਸ ਏਕਤਾ ਨੇ ਵਿਰੋਧੀ ਪਾਰਟੀਆਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਸਮੇਂ ਦਵਿੰਦਰ ਸਿੰਘ ਮੀਤ ਪ੍ਰਧਾਨ ਯੁਵਾ ਮੋਰਚਾ ਬਠਿੰਡਾ, ਸੁਖਦੇਵ ਸਿੰਘ ਮਲੂਕਾ ਪ੍ਰਧਾਨ ਸਰਕਲ ਭਗਤਾ, ਗੁਰਜੰਟ ਸਿੰਘ ਜੰਟਾ ਸਕੱਤਰ, ਹਰਨੇਕ ਸਿੰਘ ਮੈਂਬਰ ਜ਼ਿਲ੍ਹਾ ਕਾਰਜਕਾਰੀ, ਕ੍ਰਿਸ਼ਨਾ ਸਿੰਘ ਭਗਤਾ, ਰੇਸ਼ਮ ਸਿੰਘ ਭਗਤਾ, ਨਿਰੰਜਨ ਸਿੰਘ ਮਲੂਕਾ, ਕੁਲਦੀਪ ਸਿੰਘ ਮਲੂਕਾ, ਜਸਵਿੰਦਰ ਵਿੱਕੀ ਮਲੂਕਾ, ਕੁਲਵੰਤ ਸਿੰਘ ਗੁੰਮਟੀ, ਹਾਕਮ ਸਿੰਘ ਗੁੰਮਟੀ, ਕਾਲਾ ਸਿੰਘ ਗੁੰਮਟੀ, ਰੇਸ਼ਮ ਸਿੰਘ ਬੁਰਜ ਆਦਿ ਹਾਜ਼ਰ ਸਨ।