27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਾਨੂੰਨੀ ਸਾਖ਼ਰਤਾ ਸੈਮੀਨਾਰ ਕਰਵਾਇਆ

ਬਠਿੰਡਾ, 27 ਨਵੰਬਰ (ਅਵਤਾਰ ਸਿੰਘ ਕੈਂਥ): ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਸੀ. ਜੇ.

Ad Position 21
No active advertisement
ਅਜੀਤ ਡੈਸਕ 28-11-2026
ਬਠਿੰਡਾ, 27 ਨਵੰਬਰ (ਅਵਤਾਰ ਸਿੰਘ ਕੈਂਥ): ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਸੀ.ਜੇ.ਐਮ. ਬਲਵਿੰਦਰ ਕੌਰ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੈਰਾ ਲੀਗਲ ਵਲੰਟੀਅਰ ਸ਼ਸ਼ੀ ਮਿੱਤਲ ਵਲੋਂ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਿਵਲ ਸਟੇਸ਼ਨ ਅਤੇ ਦਸਮੇਸ਼ ਪਬਲਿਕ ਸਕੂਲ ਵਿਖੇ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਏ ਗਏ। ਵੱਖ-ਵੱਖ ਪੜਾਵਾਂ ਵਿਚ ਲਗਾਏ ਇਨ੍ਹਾਂ ਦੋ ਸੈਮੀਨਾਰਾਂ ਦੌਰਾਨ ਸਕੂਲ ਦੇ ਲਗਭਗ 235 ਵਿਦਿਆਰਥੀਆਂ ਅਤੇ 23 ਅਧਿਆਪਕ ਸਾਹਿਬਾਨਾਂ ਨੂੰ ਨਾਲਸਾ ਦੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ਼ਸ਼ੀ ਮਿੱਤਲ ਨੇ ਵਿਦਿਆਰਥੀਆਂ ਨੂੰ ‘ਲੀਗਲ ਸਰਵਿਸਿਜ਼ ਟੂ ਵਿਕਟਿਮਜ਼ ਆਫ਼ ਐਸਿਡ ਅਟੈਕ ਸਕੀਮ-2016’, ‘ਕੰਪਨਸੇਸ਼ਨ ਸਕੀਮ ਫ਼ਾਰ ਵੂਮੈਨ ਵਿਕਟਿਮਜ਼/ਸਰਵਾਈਵਰਜ਼ ਆਫ਼ ਸੈਕਸੂਅਲ ਅਸਾਲਟ/ਅਦਰ ਕ੍ਰਾਈਮ-2018’ ਅਤੇ ‘ਨਾਲਸਾ ਸੰਵਾਦ ਸਕੀਮ-2025’ ਬਾਰੇ ਜਾਗਰੂਕ ਕੀਤਾ। ਉਨ੍ਹਾਂ 12 ਦਸੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ। ਸਕੂਲ ਪ੍ਰਿੰਸੀਪਲ ਵਲੋਂ ਦੱਸਿਆ ਗਿਆ ਕਿ ਇਹ ਸੈਮੀਨਾਰ ਬੱਚਿਆਂ ਅਤੇ ਸਟਾਫ਼ ਲਈ ਬੇਹੱਦ ਲਾਭਦਾਇਕ ਸਾਬਤ ਹੋਏ ਹਨ। ਅਖੀਰ ਵਿਚ ਸਕੂਲ ਪ੍ਰਬੰਧਕਾਂ ਵਲੋਂ ਪਹੁੰਚੀ ਟੀਮ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਗਰਲਜ਼ ਕਾਲਜ ਵਿਖੇ ਮਤਦਾਤਾ ਜਾਗਰੂਕਤਾ ਅਭਿਆਨ ਤਹਿਤ ਕੈਂਪ ਅਗਲੀ ਖ਼ਬਰ ਕਾਂਗਰਸੀ ਆਗੂ ਸੁਖਦੇਵ ਚਹਿਲ ਪਹੁੰਚੇ ਅਨਾਜ ਮੰਡੀਆਂ ’ਚ, ਕਿਸਾਨਾਂ ਦੀ ਖੱਜਲ-ਖੁਆਰੀ ’ਤੇ ਪ੍ਰਗਟਾਈ ਚਿੰਤਾ
Ad Position 24