27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਿਜਲੀ ਕੱਟਾਂ ਤੋਂ ਅੱਕੇ ਸੰਗਤ ਕਲਾਂ ਵਾਸੀਆਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

ਸੰਗਤ ਮੰਡੀ, 27 ਨਵੰਬਰ (ਸੁਖਤੇਜ ਧਾਲੀਵਾਲ)- ਬਿਜਲੀ ਘਰ ਸੰਗਤ ਤੋਂ ਸਵੇਰ ਅਤੇ ਸ਼ਾਮ ਸਮੇਂ ਘਰੇਲੂ ਬਿਜਲੀ ਸਪਲਾਈ ‘ਤੇ ਲਗਾਏ ਜਾ ਰਹੇ ਪਾਵਰ ਕੱਟਾਂ ਤੋਂ ਪ੍ਰੇਸ਼ਾਨ ਪਿੰਡ ਸੰਗਤ ਕਲਾਂ ਵਾਸੀਆਂ ਨੇ ਹੁਣ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਸਬੰਧੀ ਜਥੇਦਾਰ ਰੇਸ਼ਮ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਵਾਸੀਆਂ ਵੱਲੋਂ ਪਾਵਰਕੌਮ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਬਿਜਲੀ ਦੇ ਅਣਐਲਾਨੇ ਕੱਟ ਤੁਰੰਤ ਬੰਦ ਕਰਨ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 28-11-2026
ਸੰਗਤ ਮੰਡੀ, 27 ਨਵੰਬਰ (ਸੁਖਤੇਜ ਧਾਲੀਵਾਲ)- ਬਿਜਲੀ ਘਰ ਸੰਗਤ ਤੋਂ ਸਵੇਰ ਅਤੇ ਸ਼ਾਮ ਸਮੇਂ ਘਰੇਲੂ ਬਿਜਲੀ ਸਪਲਾਈ ‘ਤੇ ਲਗਾਏ ਜਾ ਰਹੇ ਪਾਵਰ ਕੱਟਾਂ ਤੋਂ ਪ੍ਰੇਸ਼ਾਨ ਪਿੰਡ ਸੰਗਤ ਕਲਾਂ ਵਾਸੀਆਂ ਨੇ ਹੁਣ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਸਬੰਧੀ ਜਥੇਦਾਰ ਰੇਸ਼ਮ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਵਾਸੀਆਂ ਵੱਲੋਂ ਪਾਵਰਕੌਮ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਬਿਜਲੀ ਦੇ ਅਣਐਲਾਨੇ ਕੱਟ ਤੁਰੰਤ ਬੰਦ ਕਰਨ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਬਿਜਲੀ ਘਰ ਸੰਗਤ ਤੋਂ ਪਿੰਡਾਂ ਨੂੰ ਦਿੱਤੀ ਜਾਂਦੀ ਘਰੇਲੂ ਬਿਜਲੀ ਸਪਲਾਈ ਵਿਚ ਸਵੇਰ ਅਤੇ ਸ਼ਾਮ ਸਮੇਂ ਵਾਰ-ਵਾਰ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਨਿਯਮਤ ਸਪਲਾਈ ਨਾ ਮਿਲਣ ਕਾਰਨ ਘਰੇਲੂ ਕੰਮਕਾਜ ਵੀ ਪ੍ਰਭਾਵਿਤ ਹੋ ਰਹੇ ਹਨ। ਪਿੰਡ ਵਾਸੀਆਂ ਨੇ ਵਿਭਾਗ ਨੂੰ ਦੋ ਦਿਨਾਂ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਮੇਂ ਦੌਰਾਨ ਬਿਜਲੀ ਸਪਲਾਈ ਨਿਰਵਿਘਨ ਨਾ ਕੀਤੀ ਗਈ ਤਾਂ 30 ਨਵੰਬਰ ਨੂੰ ਬਿਜਲੀ ਘਰ ਸੰਗਤ ਅੱਗੇ ਅਣਮਿਥੇ ਸਮੇਂ ਲਈ ਰੋਸ ਧਰਨਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਧਰਨੇ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਦੀ ਜ਼ਿੰਮੇਵਾਰੀ ਸਬੰਧਿਤ ਵਿਭਾਗ ਦੀ ਹੋਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ, ਹਰਭਜਨ ਸਿੰਘ ਪੰਚ,ਮੇਵਾ ਸਿੰਘ ਪੰਚ, ਮਲਕੀਤ ਸਿੰਘ, ਗਗਨਦੀਪ ਸਿੰਘ ਆਦਿ ਹਾਜ਼ਰ ਸਨ।ਇਸ ਸਬੰਧੀ ਜਦੋਂ ਵਿਭਾਗ ਦੇ ਐਸ .ਡੀ ਓ. ਵਿਜੇ ਗੁਪਤਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਉਪਰੋਂ ਹੀ ਕੱਟ ਲੱਗਦੇ ਹਨ। ਉਨ੍ਹਾਂ ਵੱਲੋਂ ਕੋਈ ਕੱਟ ਨਹੀਂ ਲਗਾਇਆ ਜਾਂਦਾ। ਉਹ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਮਿਲਣਗੇ।
Ad Position 22
No active advertisement
ਪਿਛਲੀ ਖ਼ਬਰ ਸਿਹਤ ਕੇਂਦਰ ਭਗਤਾ ਭਾਈਕਾ ਵਿਖੇ ਰੋਗੀ ਕਲਿਆਣ ਸੰਮਤੀ ਦੀ ਹੋਈ ਮੀਟਿੰਗ ਅਗਲੀ ਖ਼ਬਰ ਸ੍ਰੀਮਤੀ ‘ਪ੍ਰਵੀਨ’ ਨੇ ਨਗਰ ਕੌਂਸਲ ਕੋਟਫੱਤਾ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
Ad Position 24