28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਲੋਕਾਂ ਦੀ ਸੁਰੱਖਿਆ ਲਈ ਹਰ ਸਮੇਂ ਚੌਕਸ ਬਠਿੰਡਾ ਪੁਲਿਸ, ਐਂਟੀ ਸਾਬੋਟਾਜ ਟੀਮ ਤੇ ਡੌਗ ਸਕੂਐਡ ਵਲੋਂ ਵਿਸ਼ੇਸ਼ ਜਾਂਚ

ਬਠਿੰਡਾ, 28 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਬਠਿੰਡਾ ਪੁਲਿਸ ਵਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਇਸੇ ਤਹਿਤ ਪੁਲਿਸ ਦੀ ਐਂਟੀ ਸਾਬੋਟਾਜ ਟੀਮ ਅਤੇ ਡੌਗ ਸਕੂਐਡ ਵਲੋਂ ਜ਼ਿਲ੍ਹੇ ਦੇ ਮਹੱਤਵਪੂਰਨ ਸਥਾਨਾਂ ਅਤੇ ਜਨਤਕ ਥਾਵਾਂ ’ਤੇ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 29-11-2026
ਬਠਿੰਡਾ, 28 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਬਠਿੰਡਾ ਪੁਲਿਸ ਵਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਇਸੇ ਤਹਿਤ ਪੁਲਿਸ ਦੀ ਐਂਟੀ ਸਾਬੋਟਾਜ ਟੀਮ ਅਤੇ ਡੌਗ ਸਕੂਐਡ ਵਲੋਂ ਜ਼ਿਲ੍ਹੇ ਦੇ ਮਹੱਤਵਪੂਰਨ ਸਥਾਨਾਂ ਅਤੇ ਜਨਤਕ ਥਾਵਾਂ ’ਤੇ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ।ਬਠਿੰਡਾ ਪੁਲਿਸ ਦੀਆਂ ਇਹ ਟੀਮਾਂ ਜਨਤਕ ਸਮਾਗਮਾਂ, ਵੀ.ਆਈ.ਪੀ. ਦੌਰਿਆਂ, ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਸਮੇਤ ਹੋਰ ਸੰਵੇਦਨਸ਼ੀਲ ਸਥਾਨਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖ ਰਹੀਆਂ ਹਨ। ਐਂਟੀ ਸਾਬੋਟਾਜ ਟੀਮ ਵਲੋਂ ਨਿਰਧਾਰਿਤ ਸੁਰੱਖਿਆ ਪ੍ਰੋਟੋਕਾਲ ਅਨੁਸਾਰ ਸ਼ੱਕੀ ਵਸਤੂਆਂ ਅਤੇ ਸੰਭਾਵਿਤ ਖ਼ਤਰਿਆਂ ਦੀ ਜਾਂਚ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਵਿਸ਼ੇਸ਼ ਸਿਖਲਾਈ ਪ੍ਰਾਪਤ ਕੁੱਤਿਆਂ ਦੀ ਮਦਦ ਨਾਲ ਡੌਗ ਸਕੂਐਡ ਵੱਲੋਂ ਵੀ ਵੱਖ-ਵੱਖ ਸਥਾਨਾਂ ਦੀ ਜਾਂਚ ਕੀਤੀ ਜਾਂਦੀ ਹੈ। ਬਠਿੰਡਾ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਵੀ ਸ਼ੱਕੀ ਸਥਿਤੀ ਦੀ ਸੂਚਨਾ ਮਿਲਣ ’ਤੇ ਸਬੰਧਿਤ ਅਧਿਕਾਰੀਆਂ ਅਤੇ ਮਾਹਿਰ ਟੀਮਾਂ ਨਾਲ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਂਦੀ ਹੈ। ਇਹ ਟੀਮਾਂ ਆਪਸੀ ਤਾਲਮੇਲ ਨਾਲ ਆਪਣੀ ਡਿਊਟੀ ਨਿਭਾਉਂਦਿਆਂ ਜ਼ਿਲ੍ਹੇ ਵਿੱਚ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਯ ਤਨਸ਼ੀਲ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰਪੁਰਬ ਮੌਕੇ ਸ਼ਾਰਪ ਬ੍ਰੇਨਜ਼ ਐਜੂਕੇਸ਼ਨ ਨੇ ਅਨਾਥ ਬੱਚਿਆਂ ਨਾਲ ਬਿਤਾਇਆ -ਬੱਚਿਆ ਨੂੰ ਗਰਮ ਕੱਪੜੇ, ਰਾਸ਼ਨ, ਫਲ ਅਤੇ ਹੋਰ ਲੋ... ਅਗਲੀ ਖ਼ਬਰ ਅਕਾਲੀ-ਭਾਜਪਾ ਦੀ ਯਾਰੀ, ਨਵੇਂ ਆਗੂਆਂ ’ਤੇ ਭਾਰੀ
Ad Position 24