ਉਪ ਮੰਡਲ ਮੈਜਿਸਟ੍ਰੇਟ ਵਲੋਂ ਕਮਿਊਨਿਟੀ ਵਿਚਾਰ-ਵਟਾਂਦਰਾ ਪ੍ਰੋਗਰਾਮ ਕਰਵਾਇਆ
ਬਠਿੰਡਾ, 28 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਭਾਈਚਾਰਿਆਂ ਦੇ ਵਿਚਾਰ ਅਤੇ ਸਮੱਸਿਆਵਾਂ ਜਾਣਨ ਦੇ ਉਦੇਸ਼ ਨਾਲ ਅਮਨਦੀਪ ਸਿੰਘ ਮਾਵੀ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਵਲੋਂ ਸਰਕਾਰੀ ਰਾਜਿੰਦਰਾ ਕਾਲਜ ਦੇ ਆਡੀਟੋਰੀਅਮ ਵਿਖੇ ਕਮਿਊਨਿਟੀ ਵਿਚਾਰ-ਵਟਾਂਦਰਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਭਾਈਚਾਰਿਆਂ ਦੇ ਨੁਮਾਇੰਦਿਆਂ ਵਲੋਂ ਆਪਣੇ-ਆਪਣੇ ਸਮਾਜ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਅਤੇ ਸਮਾਜ ਦੀ ਉੱਨਤੀ ਤੇ ਬਿਹਤਰੀ ਲਈ ਅਹਿਮ ਸੁਝਾਅ ਦਿੱਤੇ ਗਏ।
ਬਠਿੰਡਾ, 28 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਭਾਈਚਾਰਿਆਂ ਦੇ ਵਿਚਾਰ ਅਤੇ ਸਮੱਸਿਆਵਾਂ ਜਾਣਨ ਦੇ ਉਦੇਸ਼ ਨਾਲ ਅਮਨਦੀਪ ਸਿੰਘ ਮਾਵੀ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਵਲੋਂ ਸਰਕਾਰੀ ਰਾਜਿੰਦਰਾ ਕਾਲਜ ਦੇ ਆਡੀਟੋਰੀਅਮ ਵਿਖੇ ਕਮਿਊਨਿਟੀ ਵਿਚਾਰ-ਵਟਾਂਦਰਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਭਾਈਚਾਰਿਆਂ ਦੇ ਨੁਮਾਇੰਦਿਆਂ ਵਲੋਂ ਆਪਣੇ-ਆਪਣੇ ਸਮਾਜ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਅਤੇ ਸਮਾਜ ਦੀ ਉੱਨਤੀ ਤੇ ਬਿਹਤਰੀ ਲਈ ਅਹਿਮ ਸੁਝਾਅ ਦਿੱਤੇ ਗਏ। ਇਸ ਮੌਕੇ ਮੌਜੂਦ ਸਬੰਧਿਤ ਅਧਿਕਾਰੀਆਂ ਨੇ ਨੁਮਾਇੰਦਿਆਂ ਵਲੋਂ ਉਠਾਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਕੀਤੀ ਗਈ। ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਆਡੀਟੋਰੀਅਮ ਵਿਖੇ ਅਗਰਵਾਲ, ਬ੍ਰਾਹਮਣ, ਖੱਤਰੀ, ਰਾਮਗੜ੍ਹੀਆ ਅਤੇ ਰੰਘਰੇਟਾ ਭਾਈਚਾਰਿਆਂ ਅਤੇ ਸਵਰਨਕਾਰ ਭਾਈਚਾਰੇ ਦੀ ਮੀਟਿੰਗ ਰੱਖੀ ਗਈ। ਮੀਟਿੰਗਾਂ ਵਿਚ ਸਬੰਧਤ ਭਾਈਚਾਰਿਆਂ ਦੇ ਮੋਹਤਬਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ । ਇਸ ਪ੍ਰੋਗਰਾਮ ਵਿਚ ਵੱਖ-ਵੱਖ ਸਮਾਜ ਦੇ ਜ਼ਿਲ੍ਹਾ ਚੇਅਰਮੈਨ, ਪਤਵੰਤੇ ਸੱਜਣਾਂ ਅਤੇ ਉਪ ਮੰਡਲ ਬਠਿੰਡਾ ਦੇ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਆਡੀਟੋਰੀਅਮ ਵਿਖੇ ਅਗਰਵਾਲ, ਬ੍ਰਾਹਮਣ, ਖੱਤਰੀ, ਰਾਮਗੜ੍ਹੀਆ ਅਤੇ ਰੰਘਰੇਟਾ ਭਾਈਚਾਰਿਆਂ ਅਤੇ ਸਵਰਨਕਾਰ ਭਾਈਚਾਰੇ ਦੀ ਮੀਟਿੰਗ ਰੱਖੀ ਗਈ। ਮੀਟਿੰਗਾਂ ਵਿਚ ਸਬੰਧਤ ਭਾਈਚਾਰਿਆਂ ਦੇ ਮੋਹਤਬਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ । ਇਸ ਪ੍ਰੋਗਰਾਮ ਵਿਚ ਵੱਖ-ਵੱਖ ਸਮਾਜ ਦੇ ਜ਼ਿਲ੍ਹਾ ਚੇਅਰਮੈਨ, ਪਤਵੰਤੇ ਸੱਜਣਾਂ ਅਤੇ ਉਪ ਮੰਡਲ ਬਠਿੰਡਾ ਦੇ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।