28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਦਿਖਾਏ ਆਪਣੀ ਪ੍ਰਤਿਭਾ ਦੇ ਜੌਹਰ

ਬਠਿੰਡਾ, 28 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਬਠਿੰਡਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਪਰਸਰਾਮ ਨਗਰ ਵਿਖੇ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਉਤਸ਼ਾਹ ਨਾਲ ਕਰਵਾਏ ਗਏ। ਅਕਾਦਮਿਕ ਸਪੋਰਟ ਗਰੁੱਪ ਪ੍ਰਾਇਮਰੀ ਬਠਿੰਡਾ ਦੀ ਦੇਖ-ਰੇਖ ਹੇਠ ਹੋਏ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਸਮੂਹ ਬਲਾਕਾਂ ਬਠਿੰਡਾ, ਗੋਨਿਆਣਾ, ਰਾਮਪੁਰਾ, ਤਲਵੰਡੀ, ਸੰਗਤ, ਮੌੜ ਅਤੇ ਭਗਤਾ ਭਾਈਕਾ ਦੇ ਬਲਾਕ ਪੱਧਰੀ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 29-11-2026
ਬਠਿੰਡਾ, 28 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਬਠਿੰਡਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਪਰਸਰਾਮ ਨਗਰ ਵਿਖੇ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਉਤਸ਼ਾਹ ਨਾਲ ਕਰਵਾਏ ਗਏ। ਅਕਾਦਮਿਕ ਸਪੋਰਟ ਗਰੁੱਪ ਪ੍ਰਾਇਮਰੀ ਬਠਿੰਡਾ ਦੀ ਦੇਖ-ਰੇਖ ਹੇਠ ਹੋਏ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਸਮੂਹ ਬਲਾਕਾਂ ਬਠਿੰਡਾ, ਗੋਨਿਆਣਾ, ਰਾਮਪੁਰਾ, ਤਲਵੰਡੀ, ਸੰਗਤ, ਮੌੜ ਅਤੇ ਭਗਤਾ ਭਾਈਕਾ ਦੇ ਬਲਾਕ ਪੱਧਰੀ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਮੁਕਾਬਲਿਆਂ ਦੌਰਾਨ ਸੁੰਦਰ ਲਿਖਾਈ ਵਿਚ ਤਮੰਨਾ ਨੇ ਪਹਿਲਾ ਤੇ ਸੁਖਪ੍ਰੀਤ ਕੌਰ ਨੇ ਦੂਜਾ ਸਥਾਨ, ਕਹਾਣੀ ਸੁਣਾਉਣ ਦੇ ਮੁਕਾਬਲੇ ਵਿਚ ਅਵਨੀਤ ਕੌਰ ਨੇ ਪਹਿਲਾ, ਰੇਹਾਨ ਮੁਹੰਮਦ ਤੇ ਅਵਨੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਚਿੱਤਰਕਲਾ ਮੁਕਾਬਲੇ ਵਿਚ ਆਦਿਤਆ ਰਾਮਪੁਰਾ ਮੰਡੀ ਨੇ ਪਹਿਲਾ ਅਤੇ ਸੁਨੈਨਾ ਸ਼ਰਮਾ ਨੇ ਦੂਜਾ ਸਥਾਨ ਹਾਸਿਲ ਕੀਤਾ। ਲੋਕ ਗੀਤ ਵਿਚ ਵੀ ਰਾਮਪੁਰਾ ਮੰਡੀ ਸਕੂਲ ਦੀ ਵਿਦਿਆਰਥਣ ਨੇ ਪਹਿਲਾ ਤੇ ਮਨਜੋਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੀਵ ਛਾਬੜਾ ਨੇ ਕਿਹਾ ਕਿ ਅਜਿਹੇ ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਰਚਨਾਤਮਿਕਤਾ ਅਤੇ ਸਿਹਤਮੰਦ ਮੁਕਾਬਲੇਬਾਜ਼ੀ ਦੀ ਭਾਵਨਾ ਪੈਦਾ ਕਰਦੇ ਹਨ, ਜਿਸ ਨਾਲ ਬੱਚਿਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਜਸਵੀਰ ਸਿੰਘ ਬੇਗਾ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਮੁਕਾਬਲਿਆਂ ਵਿਚ ਭਾਗ ਲਿਆ ਹੈ। ਲਖਵਿੰਦਰ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਾਕ ਬਠਿੰਡਾ ਨੇ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਅਤੇ ਸੁਚੱਜੇ ਪ੍ਰਬੰਧਾਂ ਸਦਕਾ ਮੁਕਾਬਲੇ ਨੇਪਰੇ ਚੜ੍ਹੇ ਹਨ। ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕਨਵੀਨਰਾਂ ਸੀ.ਐਚ.ਟੀ. ਬੂਟਾ ਸਿੰਘ, ਜਗਸੀਰ ਸਿੰਘ, ਰਣਵੀਰ ਸਿੰਘ, ਯਮਨਦੀਪ ਕੁਮਾਰ, ਨਵਦੀਪ ਸਿੰਘ, ਸਮੂਹ ਬੀ.ਆਰ.ਸੀ. ਟੀਮ ਮਨਜਿੰਦਰ ਸਿੰਘ ਬਠਿੰਡਾ, ਪਰਸੋਤਮ ਸਰੋਵਾ, ਅੰਨੂ ਗੁਪਤਾ, ਸਤਨਾਮ ਸਿੰਘ, ਜਗਸੀਰ ਸਿੰਘ, ਬਲਤੇਜ ਸਿੰਘ, ਹਰਸ਼ਰਨ ਸਿੰਘ, ਰਾਮਭਜਨ ਸਿੰਘ, ਸੰਜੀਵ ਕੁਮਾਰ ਅਤੇ ਮਨੀਸ਼ ਕੁਮਾਰ ਸ਼ਾਮਲ ਸਨ। ਹੈੱਡ ਟੀਚਰ ਜੁਗਰਾਜ ਸਿੰਘ ਵਲੋਂ ਅਹਿਮ ਭੂਮਿਕਾ ਨਿਭਾਈ ਗਈ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੋਨਿਆਣਾ ਵਿਚ ਸੀਵਰੇਜ ਦੀ ਸਫ਼ਾਈ ਦੇ ਨਾਂਅ ’ਤੇ ਖਾਨਾਪੂਰਤੀ? ਡੱਗੀਆਂ ਵਿਚ ਜਿਉਂ ਦੀ ਤਿਉਂ ਪਈ ਗਾਰ ਨੇ ਖੋਲ੍ਹੀ ਪ੍ਰਬੰਧਾਂ... ਅਗਲੀ ਖ਼ਬਰ ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਦੀ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੂੰ ਮਿਲਿਆ ਹੈ ਨੈਸ਼ਨਲ ਐਵਾਰਡ-2026
Ad Position 24