30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਮਪੁਰਾ ਫੂਲ ਦੀ ਹੋਈ ਮਹੀਨਾਵਾਰ ਮੀਟਿੰਗ

ਰਾਮਪੁਰਾ ਫੂਲ, 29 ਨਵੰਬਰ (ਹੇਮੰਤ ਕੁਮਾਰ ਸ਼ਰਮਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: ਪੰਜਾਬ ਬਲਾਕ ਰਾਮਪੁਰਾ ਫੂਲ ਦੀ ਮਹੀਨੇ ਵਾਰ ਮੀਟਿੰਗ ਨੂੰ ਸ਼ਹੀਦ ਅਧਿਆਪਕ ਯਾਦਗਾਰੀ ਹਾਲ ਰਾਮਪੁਰਾ ਫੂਲ ਵਿਖੇ ਸਟੇਜ ਸੈਕਟਰੀ ਦੇਵ ਰਾਜ, ਬਲਾਕ ਪ੍ਰਧਾਨ ਨਿਰਮਲ ਸਿੰਘ ਚਾਉਕੇ ਦੀ ਦੇਖ ਰੇਖ ਵਿਚ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਸਬੰਧ ਵਿਚ ਮੈਡੀਕਲ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਛਾਪੇ ਮਾਰ ਕੇ ਸਾਡੇ ਸਾਥੀਆਂ ਨੂੰ ਨਜਾਇਜ਼ ਪਰੇਸ਼ਾਨ ਕਰਨਾ ਬੰਦ ਕਰੇ ਨਹੀ ਤਾ ਸਾਨੂੰ ਮਜਬੂਰ ਹੋਕੇ ਸਰਕਾਰ ਵਿਰੁੱਧ ਧਰਨੇ ਪ੍ਰਦਰਸ਼ਨ ਕਰਨੇ ਪੈਣਗੇ।

Ad Position 21
No active advertisement
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: ਦੀ ਮੀਟਿੰਗ ਦੌਰਾਨ ਦੀ ਤਸਵੀਰ। ਤਸਵੀਰ: ਹੇਮੰਤ ਸ਼ਰਮਾ 30-11-2026
ਰਾਮਪੁਰਾ ਫੂਲ, 29 ਨਵੰਬਰ (ਹੇਮੰਤ ਕੁਮਾਰ ਸ਼ਰਮਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: ਪੰਜਾਬ ਬਲਾਕ ਰਾਮਪੁਰਾ ਫੂਲ ਦੀ ਮਹੀਨੇ ਵਾਰ ਮੀਟਿੰਗ ਨੂੰ ਸ਼ਹੀਦ ਅਧਿਆਪਕ ਯਾਦਗਾਰੀ ਹਾਲ ਰਾਮਪੁਰਾ ਫੂਲ ਵਿਖੇ ਸਟੇਜ ਸੈਕਟਰੀ ਦੇਵ ਰਾਜ, ਬਲਾਕ ਪ੍ਰਧਾਨ ਨਿਰਮਲ ਸਿੰਘ ਚਾਉਕੇ ਦੀ ਦੇਖ ਰੇਖ ਵਿਚ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਸਬੰਧ ਵਿਚ ਮੈਡੀਕਲ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਛਾਪੇ ਮਾਰ ਕੇ ਸਾਡੇ ਸਾਥੀਆਂ ਨੂੰ ਨਜਾਇਜ਼ ਪਰੇਸ਼ਾਨ ਕਰਨਾ ਬੰਦ ਕਰੇ ਨਹੀ ਤਾ ਸਾਨੂੰ ਮਜਬੂਰ ਹੋਕੇ ਸਰਕਾਰ ਵਿਰੁੱਧ ਧਰਨੇ ਪ੍ਰਦਰਸ਼ਨ ਕਰਨੇ ਪੈਣਗੇ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਾਨੂੰ ਬਿਨਾਂ ਮਤਲਬ ਤੋਂ ਤੰਗ ਪਰੇਸ਼ਾਨ ਨਾ ਕੀਤਾ ਜਾਵੇ। ਸਰਕਾਰ ਨੂੰ ਚਾਹੀਦਾ ਹੈ ਕਿ ਨਸ਼ੇ ਦੇ ਕੋਹੜ ਨੂੰ ਪੰਜਾਬ ਵਿਚੋਂ ਖ਼ਤਮ ਕਰਨ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤੇ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ ਤਾਂ ਕਿ ਨੌਜਵਾਨ ਮੌਤ ਦੇ ਮੂੰਹ ਵਿਚੋਂ ਬਚ ਸਕਣ। ਉਨ੍ਹਾਂ ਕਿਹਾ ਕਿ। ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵੀ ਨਸ਼ੇ ਵੇਚਣ ਵਾਲੀਆਂ ਦੇ ਹਮੇਸ਼ਾ ਖ਼ਿਲਾਫ਼ ਰਿਹਾ ਹੈ ਤੇ ਨਸ਼ਿਆਂ ਦੇ ਖ਼ਿਲਾਫ਼ ਪੂਰੇ ਪੰਜਾਬ ਵਿਚ ਰੈਲੀਆਂ ਵੀ ਕੀਤੀਆਂ ਗਈਆਂ। ਡਾਕਟਰ ਵੇਦ ਵਿਆਸ ਨੇ ਡਾਕਟਰ ਸਾਥੀਆਂ ਨੂੰ ਕਿਹਾ ਕਿ ਆਪਣੀਆਂ ਦੁਕਾਨਾਂ ਸਾਫ਼ ਸੁਥਰੀਆਂ ਰੱਖੋ ਤੇ ਨਸ਼ਿਆਂ ਤੋਂ ਰਹਿਤ ਰਹੋ। ਇਸ ਤੋ ਇਲਾਵਾ ਡਾਕਟਰ ਰੇਸ਼ਮ ਸਿੰਘ ਫੂਲ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸਾਡੇ ਨਾਲ ਕੀਤੇ ਵਾਅਦੇ ਜਲਦੀ ਪੂਰੇ ਕੀਤੇ ਜਾਣ, ਡਾਕਟਰ ਦਰਸ਼ਨ ਸਿੰਘ ਲਹਿਰਾ, ਡਾਕਟਰ ਦਰਸ਼ਨ ਸਿੰਘ, ਡਾਕਟਰ ਲੱਖਾ ਸਿੰਘ, ਡਾਕਟਰ ਰਜਿੰਦਰ ਸਿੰਘ, ਕੌਰ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ। ਮੀਟਿੰਗ ਵਿਚ ਭਾਰੀ ਗਿਣਤੀ ਵਿਚ ਡਾਕਟਰ ਸਾਥੀ ਹਾਜ਼ਰ ਸਨ। ਇਸ ਮੌਕੇ ਡਾਕਟਰ ਜਗਤਾਰ ਸਿੰਘ ਫੂਲ, ਡਾਕਟਰ ਜਗਵਿੰਦਰ ਸਿੰਘ ਮਹਿਰਾਜ, ਹਰਜਿੰਦਰ ਸਿੰਘ ਭਾਈਰੂਪਾ, ਗੁਰਦੀਪ ਸਿੰਘ ਭੋਲਾ, ਕੌਰ ਸਿੰਘ ਫੂਲ, ਹਰਵਿੰਦਰ ਸਿੰਘ, ਇਕਬਾਲ ਸਿੰਘ, ਡਾਕਟਰ ਗੁਰਸੇਵਕ ਸਿੰਘ ਢੱਡੇ, ਦਰਸ਼ਨ ਮਾਨ, ਡਾਕਟਰ ਬਹਾਦੁਰ ਸਿੰਘ, ਡਾਕਟਰ ਕੁਲਵੰਤ ਸਿੰਘ, ਰਾਜਿੰਦਰ ਕੁਮਾਰ, ਡਾਕਟਰ ਇਕਬਾਲ ਸਿੰਘ ਅਖੀਰ ਵਿਚ ਬਲਾਕ ਪ੍ਰਧਾਨ ਨਿਰਮਲ ਸਿੰਘ ਨੇ ਮੀਟਿੰਗ ਵਿਚ ਆਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਬਣਾਏ ਗਏ ਜਗਪਾਲ ਸਿੰਘ ਅਬੁਲਖੁਰਾਣਾ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ਨੈਸ਼ਨਲ ਅਥਲੈਟਿਕਸ ਰੇਸਾਂ ਵਿਚ ਗੋਲਡ ਮੈਡਲ ਜੇਤੂ ਖਿਡਾਰਨ ਚੇਅਰਮੈਨ ਮਾਨ ਵਲੋਂ ਸਨਮਾਨ
Ad Position 24