30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਕੋਟਫੱਤਾ, 29 ਨਵੰਬਰ (ਰਣਜੀਤ ਸਿੰਘ ਬੁੱਟਰ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਜੰਡਾਲੀਸਰ ਸਾਹਿਬ ਕੋਟਸ਼ਮੀਰ ਤੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਪ੍ਰਦੀਪ ਸਿੰਘ ਚਾਂਦਪੁਰਾ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਏ ਗਏ। ਕੋਟਸ਼ਮੀਰ ਨਗਰ ਦੀਆਂ ਗਲੀਆਂ ‘ਚ ਥਾਂ-ਥਾਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਸੰਗਤਾਂ ਲਈ ਖਾਣ ਪੀਣ ਦੀਆਂ ਵਸਤਾਂ ਦੇ ਲੰਗਰ ਲਗਾਏ ਗਏ।

Ad Position 21
No active advertisement
ਅਜੀਤ ਡੈਸਕ 30-11-2026
ਕੋਟਫੱਤਾ, 29 ਨਵੰਬਰ (ਰਣਜੀਤ ਸਿੰਘ ਬੁੱਟਰ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਜੰਡਾਲੀਸਰ ਸਾਹਿਬ ਕੋਟਸ਼ਮੀਰ ਤੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਪ੍ਰਦੀਪ ਸਿੰਘ ਚਾਂਦਪੁਰਾ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਏ ਗਏ। ਕੋਟਸ਼ਮੀਰ ਨਗਰ ਦੀਆਂ ਗਲੀਆਂ ‘ਚ ਥਾਂ-ਥਾਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਸੰਗਤਾਂ ਲਈ ਖਾਣ ਪੀਣ ਦੀਆਂ ਵਸਤਾਂ ਦੇ ਲੰਗਰ ਲਗਾਏ ਗਏ। ਦਸਮੇਸ਼ ਮਾਰਕੀਟ ਵਿਚ ਭਾਈ ਬਸੰਤ ਸਿੰਘ ਖ਼ਾਲਸਾ ਤੇ ਸਮੂਹ ਦੁਕਾਨਦਾਰਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ। ਮਸੀਤ ਵਾਲੀ ਗਲੀ ਵਿਚ ਡਾਕਟਰ ਨਿਰਮਲ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਗਲੀ ਦੇ ਵਸਨੀਕਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਪੂਰੇ ਨਗਰ ਵਿਚ ਥਾਂ-ਥਾਂ ਸੰਗਤਾਂ ਨੇ ਨਗਰ ਕੀਰਤਨ ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ।
Ad Position 22
No active advertisement
ਪਿਛਲੀ ਖ਼ਬਰ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀ ਕਬਰ ’ਤੇ ਚਾਦਰ ਚੜ੍ਹਾਈ ਅਗਲੀ ਖ਼ਬਰ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਚੌਂਕੀ ਇੰਚਾਰਜ ਬਹਿਣੀਵਾਲ ਵਜੋਂ ਚਾਰਜ ਸੰਭਾਲਿਆ
Ad Position 24