30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁਰਬਾਣੀ ਕੰਠ ਮੁਕਾਬਲੇ 3, 4 ਦਸੰਬਰ ਨੂੰ ਸਫ਼ਰ-ਏ-ਸ਼ਹਾਦਤ ਦੇ ਗੌਰਵਮਈ ਇਤਿਹਾਸ ਨੂੰ ਸਮਰਪਿਤ ਗੁਰਮਤਿ ਸਮਾਗਮ 13 ਦਸੰਬਰ ਤੋਂ ਸ਼ੁਰੂ

ਬਠਿੰਡਾ, 29 ਨਵੰਬਰ (ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵਲੋਂ ਪਿਛਲੇ 48 ਸਾਲਾਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕੇ ਦੇ ਘਰ-ਘਰ ਹਰ ਹਫ਼ਤੇ ਦੇ ਐਤਵਾਰ ਅੰਮ੍ਰਿਤ ਵੇਲੇ ਨਿਤਨੇਮ, ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਕੀਤੇ ਜਾਂਦੇ ਹਨ । ਦਸੰਬਰ ਦੇ ਮਹੀਨੇ ਇਨ੍ਹਾਂ ਦਿਨਾਂ ਵਿਚ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਦਿਹਾੜੇ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਸਰਬੰਸਦਾਨੀ ਪਿਤਾ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਮਾਤਾ ਗੁੱਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਅਦੁੱਤੀ ਸਫ਼ਰ-ਏ-ਸ਼ਹਾਦਤ ਦੇ ਗੌਰਵਮਈ ਇਤਿਹਾਸ ਨੂੰ ਸਮਰਪਿਤ 16 ਗੁਰਮਤਿ ਸਮਾਗਮ 13 ਤੋਂ 28 ਦਸੰਬਰ ਤੱਕ ਸ਼ਾਮ ਦੇ ਸਮੇਂ 6 ਤੋਂ 9 ਵਜੇ ਤੱਕ ਸ਼ਹਿਰ ਦੀਆਂ ਵੱਖ-ਵੱਖ ਗੁਰੂ ਘਰਾਂ ਤੋਂ ਇਲਾਵਾ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸਾਂਝੇ ਤੌਰ ’ਤੇ ਆਪਣੇ ਘਰਾਂ ਵਿਚ ਕਰਵਾਏ ਜਾ ਰਹੇ ਹਨ।

Ad Position 21
No active advertisement
ਸ਼ਹੀਦੀ ਸਮਾਗਮਾਂ ਬਾਰੇ ਜਾਣਕਾਰੀ ਦਿੰਦੇ ਸੁਸਾਇਟੀ ਮੈਂਬਰ। ਤਸਵੀਰ : ਲਵਲੀ 30-11-2026
ਬਠਿੰਡਾ, 29 ਨਵੰਬਰ (ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵਲੋਂ ਪਿਛਲੇ 48 ਸਾਲਾਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕੇ ਦੇ ਘਰ-ਘਰ ਹਰ ਹਫ਼ਤੇ ਦੇ ਐਤਵਾਰ ਅੰਮ੍ਰਿਤ ਵੇਲੇ ਨਿਤਨੇਮ, ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਕੀਤੇ ਜਾਂਦੇ ਹਨ । ਦਸੰਬਰ ਦੇ ਮਹੀਨੇ ਇਨ੍ਹਾਂ ਦਿਨਾਂ ਵਿਚ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਦਿਹਾੜੇ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਸਰਬੰਸਦਾਨੀ ਪਿਤਾ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਮਾਤਾ ਗੁੱਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਅਦੁੱਤੀ ਸਫ਼ਰ-ਏ-ਸ਼ਹਾਦਤ ਦੇ ਗੌਰਵਮਈ ਇਤਿਹਾਸ ਨੂੰ ਸਮਰਪਿਤ 16 ਗੁਰਮਤਿ ਸਮਾਗਮ 13 ਤੋਂ 28 ਦਸੰਬਰ ਤੱਕ ਸ਼ਾਮ ਦੇ ਸਮੇਂ 6 ਤੋਂ 9 ਵਜੇ ਤੱਕ ਸ਼ਹਿਰ ਦੀਆਂ ਵੱਖ-ਵੱਖ ਗੁਰੂ ਘਰਾਂ ਤੋਂ ਇਲਾਵਾ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸਾਂਝੇ ਤੌਰ ’ਤੇ ਆਪਣੇ ਘਰਾਂ ਵਿਚ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਬਾਰੇ ਸੁਸਾਇਟੀ ਦੇ ਮੁੱਖ ਸੇਵਾਦਾਰ ਅਵਤਾਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ, ਗੁਰਦਰਸ਼ਨ ਸਿੰਘ ਅਕਾਲੀ ਖ਼ਜ਼ਾਨਚੀ ਨੇ ਦੱਸਿਆ ਕਿ 3/4 ਦਸੰਬਰ ਨੂੰ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਹੋਣਗੇ, ਇਨ੍ਹਾਂ ਸਮੂਹ ਸਮਾਗਮਾਂ ਵਿਚ ਸਿੱਖ ਕੌਮ ਦੇ ਪਹੁੰਚ ਰਹੇ ਵਿਦਵਾਨਾਂ ਜਗਤਾਰ ਸਿੰਘ ਦਮਦਮਾ ਸਾਹਿਬ ਸਿੰਘ, ਸਾਹਿਬ ਗਿਆਨੀ ਜਗਤਾਰ ਸਿੰਘ ਕੀਰਤਪੁਰੀ, ਭਾਈ ਸੁਖਬੀਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਪ੍ਰੋਫੈਸਰ ਗੁਰਬਚਨ ਸਿੰਘ ਪੰਨਵਾ ਲੁਧਿਆਣਾ ਕਾਲਜ, ਪਿੰ: ਸੁਖਵਿੰਦਰ ਸਿੰਘ ਦਦੇਹਰ ਲੁਧਿਆਣੇ ਵਾਲੇ, ਭਾਈ ਪ੍ਰਦੀਪ ਸਿੰਘ ਹਜੂਰੀ ਰਾਗੀ ਸਿੰਘ ਦਰਬਾਰ ਸਾਹਿਬ, ਭਾਈ ਸੁਖਰਾਜ ਸਿੰਘ ਤਖਤ ਸ਼੍ਰੀ ਦਮਦਮਾ ਸਾਹਿਬ, ਭਾਈ ਹਰਸਿਮਰਜੀਤ ਸਿੰਘ ਹੈੱਡ ਗ੍ਰੰਥੀ ਫ਼ਾਜ਼ਿਲਕਾ, ਪ੍ਰੌ: ਨਛੱਤਰ ਸਿੰਘ, ਭਾਈ ਜਸਪ੍ਰੀਤ ਸਿੰਘ ਅਤੇ ਰਾਗੀ ਪਵਿੱਤਰ ਸਿੰਘ ਹਜੂਰੀ ਰਾਗੀ ਸ਼ਹੀਦ ਭਾਈ ਮਤੀਦਾਸ ਨਗਰ ਤੋਂ ਇਲਾਵਾ ਹੋਰ ਵੀ ਪ੍ਰਚਾਰਕ ਸੰਗਤਾਂ ਨੂੰ ਵੈਰਾਗਮਈ ਸ਼ਬਦ ਕੀਰਤਨ ਅਤੇ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣਗੇ। ਹਰ ਸਮਾਗਮ ਵਿਚ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੁੱਗਰਾਂ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀ ਕਬਰ ’ਤੇ ਚਾਦਰ ਚੜ੍ਹਾਈ
Ad Position 24