14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

2027 ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣਨਾ ਤੈਅ- ਪ੍ਰੋਫੈਸਰ ਬਲਜਿੰਦਰ ਕੌਰ

Ad Position 21
No active advertisement
ਅਜੀਤ ਡੈਸਕ 24-06-2026

ਰਾਮਾਂ ਮੰਡੀ, 23 ਜੂਨ (ਗੁਰਪ੍ਰੀਤ ਸਿੰਘ ਅਰੋੜਾ)- ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ ਵਲੋਂ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਰਾਮਾਂ ਮੰਡੀ ਦੇ ਵਾਰਡ ਨੰਬਰ-12 ਵਿਖੇ ਲੋਕ ਮਿਲਣੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸੂਬੇ ਦੀ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਮਿਲ ਰਹੀ ਹੈ ਅਤੇ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਹਰ ਮਹਿਲਾ ਨੂੰ 1000 ਅਤੇ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੱਖਾਂ ਪਰਿਵਾਰਾਂ ਤੱਕ ਰਾਸ਼ਨ ਕਿੱਟਾਂ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 2027 ’ਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ। ਇਸ ਮੌਕੇ 12 ਨੰਬਰ ਵਾਰਡ ਦੇ ਕੌਂਸਲਰ ਸ਼ਿਵਾਨੀ ਗੋਇਲ ਨੇ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ । ਇਸ ਮੌਕੇ ਕੌਂਸਲਰ ਸੁਖਵੰਤ ਸਿੰਘ ਕਾਲਾ, ਅਸ਼ੋਕ ਕੁਮਾਰ ਗੋਇਲ, ਲਵੇਲ ਸਿੰਘ ਸਿੱਧੂ, ਵਿਜੇਪਾਲ, ਸ਼ਿਵਾਨੀ ਗੋਇਲ, ਵੀਨਾ ਰਾਣੀ, ਨੀਰੂ ਬਾਂਸਲ, ਸੁਮਿਤਰਾ ਰਾਣੀ ਆਦਿ ਤੋਂ ਇਲਾਵਾ ਡਾਕਟਰ ਸੋਹਣ ਲਾਲ ਕਲਿਆਣੀ, ਵਿਕਰਾਂਤ ਗੋਇਲ, ਬੰਟੀ ਗਰਗ, ਮੁਰਾਰੀ ਲਾਲ, ਜੈਪਾਲ ਗਰਗ, ਅਜੀਤ ਕੁਮਾਰ ਗੁਪਤਾ, ਸਹਾਰਾ ਕਲੱਬ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਂਸਲ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼ਹਿਰ ਨਿਵਾਸੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਚੋਣਾਂ ’ਚ ਜਸ਼ਨਦੀਪ ਚਹਿਲ ਧੜੇ ਦਾ ਦਬਦਬਾ, ਤਿੰਨਾਂ ਅਹਿਮ ਅਹੁਦਿਆਂ ’ਤੇ ਜਿੱਤ ਅਗਲੀ ਖ਼ਬਰ ਜਮਹੂਰੀਅਤ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਮੂਹ ਧਰਮ ਨਿਰਪੱਖ ਤੇ ਇਨਸਾਫ ਪਸੰਦ ਤਾਕਤਾਂ ਨੂੰ ਇਕਜੁੱਟ ਹੋ ਕੇ ਆਵਾਜ਼...
Ad Position 24