31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਤਲਵੰਡੀ ਸਾਬੋ, 29 ਅਗਸਤ (ਰਵਜੋਤ ਸਿੰਘ ਰਾਹੀ)- ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਐੱਸ. ਡੀ.

Ad Position 21
No active advertisement
ਅਜੀਤ ਡੈਸਕ 30-08-2026
ਤਲਵੰਡੀ ਸਾਬੋ, 29 ਅਗਸਤ (ਰਵਜੋਤ ਸਿੰਘ ਰਾਹੀ)- ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਐੱਸ.ਡੀ.ਐੱਮ. ਦਫ਼ਤਰ ਤਲਵੰਡੀ ਸਾਬੋ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੌਰਾਨ ਸਵੀਪ ਟੀਮ ਵਲੋਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਲੋਕਤੰਤਰ ਵਿਚ ਵੋਟ ਦੇ ਅਧਿਕਾਰ ਦੀ ਮਹੱਤਤਾ ਅਤੇ ਈ.ਸੀ.ਆਈ.ਐਨ.ਈ.ਟੀ ਐਪ ‘ਤੇ ਆਨਲਾਈਨ ਵੋਟ ਬਣਾਉਣ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਅਤੇ ਭਵਿੱਖ ਵਿਚ ਜ਼ਿੰਮੇਵਾਰ ਨਾਗਰਿਕ ਬਣਨ ਦੀ ਪ੍ਰੇਰਨਾ ਦੇਣਾ ਸੀ ।ਸਵੀਪ ਟੀਮ ਦੇ ਨੋਡਲ ਅਫ਼ਸਰ ਮਦਨ ਲਾਲ ਛਾਬੜਾ ਅਤੇ ਟੀਮ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਵੋਟ ਸਿਰਫ਼ ਇੱਕ ਅਧਿਕਾਰ ਹੀ ਨਹੀਂ, ਸਗੋਂ ਇੱਕ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਦੱਸਿਆ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਵੋਟਰ ਬਣਨ ਦੀ ਯੋਗਤਾ, ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ, ਵੋਟਰ ਕਾਰਡ ਦੀ ਮਹੱਤਤਾ ਅਤੇ ਚੋਣਾਂ ਦੌਰਾਨ ਵੋਟ ਪਾਉਣ ਦੀ ਪ੍ਰਕਿਰਿਆ ਤੋਂ ਇਲਾਵਾ ਆਨਲਾਈਨ ਵੋਟ ਬਣਾਉਣ ਦੀ ਪ੍ਰਕਿਰਿਆ ਬਾਰੇ ਦੱਸਿਆ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਵੱਖ-ਵੱਖ ਜਾਣਕਾਰੀਆਂ ਸਾਂਝੀਆਂ ਕੀਤੀਆਂ। ਵਿਦਿਆਰਥੀਆਂ ਨੇ ਇਸ ਜਾਗਰੂਕਤਾ ਸੈਸ਼ਨ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਵੋਟ ਦੀ ਮਹੱਤਤਾ ਬਾਰੇ ਆਪਣੀ ਸਮਝ ਨੂੰ ਹੋਰ ਮਜ਼ਬੂਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੀ. ਐੱਮ. ਸ੍ਰੀ ਸਕੂਲ ਤੁੰਗਵਾਲੀ ਵਿਖੇ ਰਾਸ਼ਟਰੀ ਖੇਡ ਦਿਵਸ-2026 ਮਨਾਇਆ ਅਗਲੀ ਖ਼ਬਰ ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
Ad Position 24