ਸਾਬਕਾ ਸਰਪੰਚ ਬਖਤੌਰ ਸਿੰਘ ਬੁੱਗਰਾਂ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ
ਚਾਉਕੇ/ਜੋਗਾ, 30 ਅਗਸਤ (ਮਨਜੀਤ ਸਿੰਘ ਘੜੈਲੀ)- ਪਿੰਡ ਬੁੱਗਰਾਂ ਦੇ ਸਾਬਕਾ ਸਰਪੰਚ ਤੇ ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਬਖਤੌਰ ਸਿੰਘ ਬੁੱਗਰਾਂ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਬੁੱਗਰਾਂ ਦੀ ਦਾਣਾ ਮੰਡੀ ਵਿਖੇ ਹੋਇਆ। ਸਹਿਜ ਪਾਠ ਦੇ ਭੋਗ ਉਪਰੰਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਸੇਵਕ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਪ
ਪਿੰਡ ਬੁੱਗਰਾਂ ਵਿਖੇ ਸਾਬਕਾ ਸਰਪੰਚ ਬਖਤੌਰ ਸਿੰਘ ਭੁੱਲਰ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਜੁੜਿਆ ਇਕੱਠ। ਤਸਵੀਰ : ਮਨਜੀਤ ਸਿੰਘ ਘੜੈਲੀ
31-08-2026
ਚਾਉਕੇ/ਜੋਗਾ, 30 ਅਗਸਤ (ਮਨਜੀਤ ਸਿੰਘ ਘੜੈਲੀ)- ਪਿੰਡ ਬੁੱਗਰਾਂ ਦੇ ਸਾਬਕਾ ਸਰਪੰਚ ਤੇ ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਬਖਤੌਰ ਸਿੰਘ ਬੁੱਗਰਾਂ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਬੁੱਗਰਾਂ ਦੀ ਦਾਣਾ ਮੰਡੀ ਵਿਖੇ ਹੋਇਆ। ਸਹਿਜ ਪਾਠ ਦੇ ਭੋਗ ਉਪਰੰਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਸੇਵਕ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਉਪਰੰਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਹਲਕਾ ਮੌੜ ਦੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਗੋਰਾ, ਸੀਨੀਅਰ ਕਾਂਗਰਸ ਆਗੂ ਗੁਰਪ੍ਰੀਤ ਸਿੰਘ ਚੱਕ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਸਾਬਕਾ ਸਰਪੰਚ ਬਖਤੌਰ ਸਿੰਘ ਬੁੱਗਰ ਕਾਂਗਰਸ ਪਾਰਟੀ ਦੇ ਟਕਸਾਲੀ ਆਗੂ ਸਨ, ਜਿਨ੍ਹਾਂ ਨੇ ਇਲਾਕੇ ’ਚ ਹਮੇਸ਼ਾ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਰੱਖਿਆ ਅਤੇ ਆਪਣੇ ਸਰਪੰਚੀ ਕਾਰਜਕਾਲ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ’ਚ ਵੀ ਅਹਿਮ ਭੂਮਿਕਾ ਨਿਭਾਈ, ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕ ਤੇ ਹਲਕਾ ਮੌੜ ’ਚ ਸਰਗਰਮ ਸੀਨੀਅਰ ਕਾਂਗਰਸੀ ਆਗੂ ਜੀਤਮਹਿੰਦਰ ਸਿੰਘ ਸਿੱਧੂ ਦੇ ਬੇਟੇ ਗੁਰਬਾਜ਼ ਸਿੰਘ ਸਿੱਧੂ, ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸ਼ਰਧਾਂਜਲੀ ਸਮਾਗਮ ਦੌਰਾਨ ਅਵਤਾਰ ਸਿੰਘ ਗੋਨਿਆਣਾ ਡੈਲੀਗੇਟ ਪੰਜਾਬ ਕਾਂਗਰਸ, ਰਾਜਭੁਪਿੰਦਰ ਸਿੰਘ ਸਿੱਧੂ ਐਡਵੋਕੇਟ, ਤੇਜਾ ਸਿੰਘ ਦੰਦੀਵਾਲ ਸਾਬਕਾ ਚੇਅਰਮੈਨ, ਜਸ਼ਨ ਚਹਿਲ ਸੀਨੀਅਰ ਕਾਂਗਰਸੀ ਆਗੂ ਰਾਮਪੁਰਾ ਫੂਲ, ਹਲਕਾ ਮੌੜ ਦੇ ਸੀਨੀਅਰ ‘ਆਪ’ ਆਗੂ ਸਿੱਪੀ ਭਾਕਰ, ਜਸਵਿੰਦਰ ਕੌਰ ਜੌਹਲ ਪ੍ਰਧਾਨ ਮਹਿਲਾ ਕਾਂਗਰਸ ਬਠਿੰਡਾ, ਅਮਰਜੀਤ ਸਿੰਘ ਧਾਲੀਵਾਲ ਸਾਬਕਾ ਚੇਅਰਮੈਨ, ਸੁਰਜੀਤ ਸਿੰਘ ਖੋਖਰ ਡੈਲੀਗੇਟ ਪੰਜਾਬ ਕਾਂਗਰਸ, ਜਸਵਿੰਦਰ ਪੱਪੂ ਜੇਠੂਕੇ ਸਾਬਕਾ ਚੇਅਰਮੈਨ, ਸੁਰਜੀਤ ਸਿੰਘ ਪਿੱਥੋ ਬਲਾਕ ਪ੍ਰਧਾਨ ਕਾਂਗਰਸ, ਸੁਖਪਾਲ ਸਿੰਘ ਰਿਟਾ. ਡੀ.ਡੀ.ਪੀ.ਓ., ਜਗਮੀਤ ਸਿੰਘ ਸਰਪੰਚ ਹਰਰਾਏਪੁਰ, ਕਰਮਜੀਤ ਸਿੰਘ ਖ਼ਾਲਸਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਪੁਰਾ, ਸੁਖਦੀਪ ਸਿੰਘ ਰਾਮਨਗਰ ਬਲਾਕ ਪ੍ਰਧਾਨ ਮੌੜ, ਬਲਦੇਵ ਸਿੰਘ ਬਦਿਆਲਾ, ਟਹਿਲ ਸਿੰਘ ਸਰਪੰਚ ਬੱਲੂਆਣਾ, ਹਰਲਾਲ ਸਿੰਘ ਬੁਰਜਮਾਨਸ਼ਾਹੀਆ, ਸ਼ੈਂਬਰ ਸਿੰਘ ਗਾਹਲੇ ਪਿੱਥੋ ਆਦਿ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਸਟੇਜ ਸੰਚਾਲਨ ਦੇ ਫ਼ਰਜ਼ ਮਾ. ਸੁਰਜੀਤ ਸਿੰਘ ਕਮਾਲੂ ਨੇ ਨਿਭਾਏ। ਬਖਤੌਰ ਸਿੰਘ ਭੁੱਲਰ ਸਾਬਕਾ ਸਰਪੰਚ ਦੇ ਪੁੱਤਰ ਰੁਪਿੰਦਰ ਸਿੰਘ ਭੁੱਲਰ ਵਲੋਂ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਚੱਕ ਨੇ ਸ਼ਰਧਾਂਜਲੀ ਸਮਾਗਮ ’ਚ ਪਹੁੰਚੀਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ।