30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਡਾ. ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ’ਤੇ ਆਧਾਰਿਤ ਮੁਕਾਬਲਾ ਪ੍ਰੀਖਿਆ ਕਰਵਾਈ

ਬੁਢਲਾਡਾ, 30 ਅਗਸਤ (ਸਵਰਨ ਸਿੰਘ ਰਾਹੀ)- ਪ੍ਰਬੁੱਧ ਭਾਰਤ ਫਾਊਂਡੇਸ਼ਨ ਵਲੋਂ ਡਾ. ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ’ਤੇ ਆਧਾਰਿਤ ਜ਼ਿਲ੍ਹਾ ਮਾਨਸਾ ਦੇ ਕੋਆਰਡੀਨੇਟਰ ਪੂਰਨ ਸਿੰਘ ਦੀ ਅਗਵਾਈ ਹੇਠ 25 ਪਿੰਡਾਂ ਦੇ ਵੱਖ-ਵੱਖ ਸੈਂਟਰਾਂ ’ਚ 17ਵੀਂ ਮੁਕਾਬਲਾ ਪ੍ਰਤੀਯੋਗਤਾ ਕਰਵਾਈ ਗਈ।

Ad Position 21
No active advertisement
ਬੁਢਲਾਡਾ ਤੋਂ ਵੱਖ-ਵੱਖ ਕੇਂਦਰਾਂ ਲਈ ਉੱਤਰ ਕਾਪੀਆਂ ਲੈ ਕੇ ਰਵਾਨਾ ਹੋਣ ਮੌਕੇ ਅਧਿਆਪਕ। ਅਜੀਤ ਤਸਵੀਰ 31-08-2026
ਬੁਢਲਾਡਾ, 30 ਅਗਸਤ (ਸਵਰਨ ਸਿੰਘ ਰਾਹੀ)- ਪ੍ਰਬੁੱਧ ਭਾਰਤ ਫਾਊਂਡੇਸ਼ਨ ਵਲੋਂ ਡਾ. ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ’ਤੇ ਆਧਾਰਿਤ ਜ਼ਿਲ੍ਹਾ ਮਾਨਸਾ ਦੇ ਕੋਆਰਡੀਨੇਟਰ ਪੂਰਨ ਸਿੰਘ ਦੀ ਅਗਵਾਈ ਹੇਠ 25 ਪਿੰਡਾਂ ਦੇ ਵੱਖ-ਵੱਖ ਸੈਂਟਰਾਂ ’ਚ 17ਵੀਂ ਮੁਕਾਬਲਾ ਪ੍ਰਤੀਯੋਗਤਾ ਕਰਵਾਈ ਗਈ। ਐੱਸ.ਸੀ./ਬੀ.ਸੀ.ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਬੁਢਲਾਡਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਡਾ. ਅੰਬੇਡਕਰ ਦੀ ਵਿਚਾਰਧਾਰਾ ਅਤੇ ਉਨ੍ਹਾਂ ਦੀ ਜੀਵਨ ਜਾਂਚ ਨਾਲ ਜੋੜਨ ਲਈ ਫਾਊਂਡੇਸ਼ਨ ਦਾ ਇਹ ਇੱਕ ਛੋਟਾ ਜਿਹਾ ਉਪਰਾਲਾ ਹੈ, ਜਿਸ ’ਚ ਸਮੂਹ ਅਧਿਆਪਕਾਂ ਨੇ ਪੂਰੀ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਈ। ਇਸ ਮੌਕੇ ਐਡਵੋਕੇਟ ਹੰਸਰਾਜ ਸਿੰਘ ਸਰਾਓਂ, ਐਡਵੋਕੇਟ ਅਮਰਿੰਦਰ ਸਿੰਘ, ਐਡਵੋਕੇਟ ਲਖਵੀਰ ਸਿੰਘ, ਐਡਵੋਕੇਟ ਕਪਿਲ, ਮਾ. ਨਾਇਬ ਸਿੰਘ ਸਹਾਰਨਾ, ਮਾ. ਬੂਟਾ ਖਾਰਾ, ਅੰਮ੍ਰਿਤਪਾਲ ਸਿੰਘ, ਡਾ. ਭੀਮ ਰਾਓ ਅੰਬੇਡਕਰ ਚੇਤਨਾ ਮੰਚ ਦੇ ਪ੍ਰਧਾਨ ਮਾ. ਨਛੱਤਰ ਸਿੰਘ ਫ਼ਤਿਹਪੁਰ, ਦਰਸ਼ਨ ਸਿੰਘ ਉੱਡਤ ਭਗਤ ਰਾਮ, ਚਰਨਜੀਤ ਕੌਰ ਖੀਵਾ, ਕੁਲਵਿੰਦਰ ਸਿੰਘ ਆਹਲੂਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਵਸ ਨੂੰ ਸਮਰਪਿਤ ਸੈਮੀਨਾਰ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦੇ ਖਿਡਾਰੀਆਂ ਦਾ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24