26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਅਧਿਆਪਕ ਦਿਵਸ ਮਨਾਇਆ

ਬਠਿੰਡਾ, 4 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਅਧਿਆਪਕਾਂ ਦੇ ਅਹਿਮ ਯੋਗਦਾਨ ਨੂੰ ਸਨਮਾਨਿਤ ਕਰਨ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਅਧਿਆਪਕਾਂ ਦੀ ਭੂਮਿਕਾ ਨੂੰ ਉਜਾਗਰ ਕਰਨ ਲਈ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਵਲੋਂ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ.

Ad Position 21
No active advertisement
ਅਜੀਤ ਡੈਸਕ 05-09-2026
ਬਠਿੰਡਾ, 4 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਅਧਿਆਪਕਾਂ ਦੇ ਅਹਿਮ ਯੋਗਦਾਨ ਨੂੰ ਸਨਮਾਨਿਤ ਕਰਨ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਅਧਿਆਪਕਾਂ ਦੀ ਭੂਮਿਕਾ ਨੂੰ ਉਜਾਗਰ ਕਰਨ ਲਈ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਵਲੋਂ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸੀਰਿਕਾ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਸਮਾਗਮ ਵਿਚ ਰਜਿਸਟਰਾਰ ਡਾ. ਵਿਜੇ ਸ਼ਰਮਾ, ਨਿਰਦੇਸ਼ਕ, ਖੋਜ ਅਤੇ ਵਿਕਾਸ ਪ੍ਰੋ. ਅੰਜਨਾ ਮੁਨਸ਼ੀ, ਨਿਰਦੇਸ਼ਕ, ਆਈਕਿਊਏਸੀ ਪ੍ਰੋ. ਮੋਨੀਸ਼ਾ ਧੀਮਾਨ; ਡੀਨ, ਵਿਦਿਆਰਥੀ ਭਲਾਈ ਪ੍ਰੋ. ਸੰਜੀਵ ਕੇ. ਠਾਕੁਰ; ਕੰਟਰੋਲਰ ਆਫ਼ ਐਗਜ਼ਾਮੀਨੇਸ਼ਨਜ਼ ਪ੍ਰੋ. ਬੀ. ਪੀ. ਗਰਗ; ਵਿੱਤ ਅਧਿਕਾਰੀ ਪ੍ਰੋ. ਰਾਜਕੁਮਾਰ ਸ਼ਰਮਾ; ਐਸੋਸੀਏਟ ਡੀਆਈਏ ਪ੍ਰੋ. ਪੀ. ਕੇ. ਮਿਸ਼ਰਾ; ਸਾਬਕਾ ਡੀਨ ਅਤੇ ਵਿਭਾਗ ਮੁਖੀ ਪ੍ਰੋ. ਸ਼ੰਕਰ ਲਾਲ ਬੀਕਾ ਅਤੇ ਆਈਟੀਈਪੀ ਕੋਆਰਡੀਨੇਟਰ ਡਾ. ਸੇਸ਼ਾਦੇਬਾ ਪਾਣੀ ਸ਼ਾਮਲ ਸਨ। ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ’ਤੇ ਆਯੋਜਿਤ ਅਧਿਆਪਕ ਦਿਵਸ ਸਮਾਰੋਹ ਦੌਰਾਨ, ਪਤਵੰਤਿਆਂ ਨੇ ਉਨ੍ਹਾਂ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੀ ਸ਼ੁਰੂਆਤ ਸਕੂਲ ਆਫ਼ ਐਜੂਕੇਸ਼ਨ ਦੇ ਡੀਨ ਅਤੇ ਮੁਖੀ ਪ੍ਰੋ. ਸ਼ਮਸ਼ੀਰ ਸਿੰਘ ਢਿੱਲੋਂ ਦੇ ਸਵਾਗਤੀ ਭਾਸ਼ਣ ਨਾਲ ਹੋਈ। ਉਨ੍ਹਾਂ ਨੇ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸੀਰਿਕਾ ਦੀ ਤਰਫ਼ੋਂ ਸਮਾਗਮ ਵਿਚ ਹਾਜ਼ਰ ਸਾਰੇ ਅਧਿਆਪਕਾਂ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਸਤਿ ਕਾਰ ਕਰਨ ਅਤੇ ਉਨ੍ਹਾਂ ਨੂੰ ਸਿਰਫ਼ ਗਿਆਨ ਦੇਣ ਵਾਲੇ ਹੀ ਨਹੀਂ, ਸਗੋਂ ਮਾਰਗਦਰਸ਼ਕ ਅਤੇ ਪ੍ਰੇਰਣਾਸਰੋਤ ਵਜੋਂ ਵੀ ਸਵੀਕਾਰ ਕਰਨ ਲਈ ਪ੍ਰੇਰਿਤ ਕੀਤਾ। ਹਰਪ੍ਰੀਤ ਸਿੰਘ ਨੇ ਪੰਜਾਬੀ ਗੀਤ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਸੀਯੂ ਪੰਜਾਬ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਸਤਿਕਾਰ, ਸਨੇਹ ਅਤੇ ਭਰੋਸੇ ਦੇ ਰਿਸ਼ਤੇ ਨੂੰ ਸਮਰਪਿਤ ਰਿਹਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਲਹਿਰੀ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਬਿਜਲੀ ਦੀ ਖਸਤਾ ਸਪਲਾਈ ਵਿਰੁੱਧ ਕਿਸਾਨਾਂ ਨੇ ਜਾਮ ਕੀਤੀ ਮੁੱਖ ਸੜਕ
Ad Position 24