31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਆਊਟਸੋਰਸ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਇਨਲਿਸਟ ਕਰਨ ਦੀ ਮੰਗ

ਬਠਿੰਡਾ, 12 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਨਗਰ ਨਿਗਮ ਬਠਿੰਡਾ ਦੀ ਸਫ਼ਾਈ ਸੇਵਕ ਯੂਨੀਅਨ ਵਲੋਂ ਆਊਟਸੋਰਸ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਇਨਲਿਸਟ ਕਰਨ ਦੇ ਮਾਮਲੇ ਨੂੰ ਲੈ ਕੇ ਨਗਰ ਨਿਗਮ ਪ੍ਰਸ਼ਾਸਨ ਨੂੰ ਪੱਤਰ ਸੌਂਪ ਕੇ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਹੈ । ਯੂਨੀਅਨ ਦੇ ਪ੍ਰਧਾਨ ਵਿਨੋਦ ਕੁਮਾਰ ਮਾਲੀ ਤੇ ਜਨਰਲ ਸਕੱਤਰ ਅਸ਼ੋਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਊਟਸੋਰਸ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਇਨਲਿਸਟ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ, ਪਰ ਪਤਾ ਲੱਗਿਆ ਹੈ ਕਿ ਨਗਰ ਨਿਗਮ ਦੇ ਅੱਜ ਹੋਣ ਵਾਲੇ ਜਨਰਲ ਹਾਊਸ ਦੇ ਏਜੰਡਿਆਂ ਵਿਚ ਉਨ੍ਹਾਂ ਦਾ ਏਜੰਡਾ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਲਈ ਉਹ ਮੰਗ ਕਰਦੇ ਹਨ ਕਿ ਜਨਰਲ ਹਾਊਸ ਵਿਚ ਆਊਟਸੋਰਸ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਇਨਲਿਸਟ ਕਰਨ ਮਤਾ ਪਾਸ ਕਰ ਕੇ ਮੁੱਖ ਦਫ਼ਤਰ ਚੰਡੀਗੜ੍ਹ ਭੇਜਿਆ ਜਾਵੇ ।

Ad Position 21
No active advertisement
ਅਜੀਤ ਡੈਸਕ 13-09-2026

Ad Position 22
No active advertisement
ਪਿਛਲੀ ਖ਼ਬਰ ਐਚ ਆਈ ਵੀ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਐਸ. ਐਸ. ਡੀ. ਕਾਲਜ ਭੋਖੜਾ ਵਿਖੇ ਵੋਟ ਦੇ ਅਧਿਕਾਰ ਪ੍ਰਤੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Ad Position 24