14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਡੀ.ਏ.ਵੀ ਕਾਲਜ ਦੇ ਐਮ.ਏ ਇਤਿਹਾਸ ਦੇ ਵਿਦਿਆਰਥੀਆਂ ਨੇ ਚੰਗੇ ਨਤੀਜੇ ਹਾਸਿਲ ਕੀਤੇ

ਬਠਿੰਡਾ, 12 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਡੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਬਠਿੰਡਾ, 12 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਡੀ.ਏ.ਵੀ ਕਾਲਜ ਬਠਿੰਡਾ ਦੇ ਐਮ.ਏ ਇਤਿਹਾਸ (ਸਮੈਸਟਰ ਚੌਥਾ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿਚ ਚੰਗੇ ਨਤੀਜੇ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ । ਰਮਨਦੀਪ ਕੌਰ ਨੇ ਕਲਾਸ ’ਚ ਪਹਿਲਾ ਸਥਾਨ, ਸੰਦੀਪ ਕੌਰ ਨੇ ਦੂਜਾ ਸਥਾਨ ਅਤੇ ਜਗਜੀਤ ਸਿੰਘ ਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ । ਇਨ੍ਹਾਂ ਵਿਦਿਆਰਥੀਆਂ ਨੇ ਆਪਣੇ ਵਿਭਾਗ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਯੋਗ ਅਗਵਾਈ ਹੇਠ ਉਨ੍ਹਾਂ ਨੇ ਸਫ਼ਲਤਾ ਹਾਸਲ ਕੀਤੀ ਹੈ । ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਸੰਦੀਪ ਭਾਟੀਆ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਕਾਲ ਯੂਨੀਵਰਸਿਟੀ ਵਿਖੇ ਤੀਜਾ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਇੰਨਰ ਵੀਲ ਕਲੱਬ ਨੇ 50 ਸਾਲ ਪੂਰੇ ਹੋਣ ਦੀ ਖੁਸ਼ੀ ’ਚ ਲਗਾਏ ਬੂਟੇ
Ad Position 24