14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਮ੍ਰਿਤਕ ਗੁਰਪਿਆਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਪ੍ਰੀਤਮ ਸਿੰਘ ਕੋਟਭਾਈ

ਮਹਿਮਾ ਸਰਜਾ, 13 ਸਤੰਬਰ (ਬਲਦੇਵ ਸੰਧੂ)- ਪਿੰਡ ਆਕਲੀਆ ਕਲਾਂ ਵਿਖੇ ਮ੍ਰਿਤਕ ਪੰਚਾਇਤ ਮੈਂਬਰ ਗੁਰਪਿਆਰ ਸਿੰਘ ਦੇ ਘਰ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਪਹੁੰਚੇ। ਜਿੱਥੇ ਉਨ੍ਹਾਂ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਮਹਿਮਾ ਸਰਜਾ, 13 ਸਤੰਬਰ (ਬਲਦੇਵ ਸੰਧੂ)- ਪਿੰਡ ਆਕਲੀਆ ਕਲਾਂ ਵਿਖੇ ਮ੍ਰਿਤਕ ਪੰਚਾਇਤ ਮੈਂਬਰ ਗੁਰਪਿਆਰ ਸਿੰਘ ਦੇ ਘਰ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਪਹੁੰਚੇ। ਜਿੱਥੇ ਉਨ੍ਹਾਂ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਕਿ ਪਰਿਵਾਰ ਉੱਤੇ ਆਇਆ ਇਹ ਅਕਹਿ ਦੁੱਖ ਸਿਰਫ਼ ਇੱਕ ਘਰ ਦੀ ਤ੍ਰਾਸਦੀ ਨਹੀਂ, ਸਗੋਂ ਸਮੁੱਚੇ ਪਿੰਡ ਲਈ ਗਹਿਰਾ ਸਦਮਾ ਹੈ। ਦੁੱਖ ਦੀ ਇਸ ਘੜੀ ਵਿਚ ਉਹ ਪਰਿਵਾਰ ਨੂੰ ਇਕੱਲਾ ਨਹੀਂ ਛੱਡਣਗੇ ਅਤੇ ਹਰ ਸੰਭਵ ਸਹਿਯੋਗ ਲਈ ਨਾਲ ਖੜ੍ਹੇ ਰਹਿਣਗੇ। ਪੀੜਤ ਪਰਿਵਾਰ ਪ੍ਰਤੀ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਪ੍ਰੀਤਮ ਸਿੰਘ ਕੋਟਭਾਈ ਨੇ ਮ੍ਰਿਤਕ ਦੇ ਬੱਚਿਆਂ ਦੀ ਪਰਵਰਿਸ਼ ਅਤੇ ਪੜ੍ਹਾਈ-ਲਿਖਾਈ ਵਿਚ ਸਹਾਇਤਾ ਲਈ ਹਰ ਮਹੀਨੇ 5 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਪਿਆਰ ਸਿੰਘ ਦੀ ਪਤਨੀ ਨੂੰ ਨਿੱਜੀ ਤੌਰ ‘ਤੇ 5 ਹਜ਼ਾਰ ਰੁਪਏ ਦੀ ਨਕਦ ਸਹਾਇਤਾ ਵਜੋਂ ਭੇਟ ਕੀਤੇ। ਪ੍ਰੀਤਮ ਸਿੰਘ ਕੋਟਭਾਈ ਅੱਜ ਮ੍ਰਿਤਕ ਗੁਰਪਿਆਰ ਸਿੰਘ ਪੰਚਾਇਤ ਮੈਂਬਰ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਲਈ ਪੁੱਜੇ ਸਨ। ਜ਼ਿਕਰਯੋਗ ਹੈ ਕਿ ਪੰਚਾਇਤ ਮੈਂਬਰ ਗੁਰਪਿਆਰ ਸਿੰਘ ਦੀ ਕੁਝ ਦਿਨ ਪਹਿਲਾਂ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦੇ ਨਾਲ-ਨਾਲ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਗਾਟਵਾਲੀ ਪਿੰਡ ਦੇ ਹਰ ਚੌਰਾਹੇ ’ਤੇ ਲੱਗ ਰਹੇ ਸੀ. ਸੀ. ਟੀ. ਵੀ. ਕੈਮਰੇ ਅਗਲੀ ਖ਼ਬਰ ਗਰੀਨ ਮਿਸ਼ਨ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ
Ad Position 24