14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪਾਵਰਕੱਟਾਂ ਨੂੰ ਲੈ ਕੇ ਭਾਜਪਾ ਆਗੂਆਂ ਨੇ ਘੇਰੀ ਪੰਜਾਬ ਸਰਕਾਰ

ਬਠਿੰਡਾ, 13 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਭਾਜਪਾ ਆਗੂਆਂ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਪਾਵਰ ਸੈਕਟਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਭਾਜਪਾ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਦੋਸ਼ ਲਾਇਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਪਾਵਰ ਵਿਭਾਗ ਦੇ ਅਹਿਮ ਅਹੁਦਿਆਂ ‘ਤੇ ਗੈਰ-ਤਕਨੀਕੀ ਲੋਕਾਂ ਦੀ ਤਾਇਨਾਤੀ ਕਾਰਨ ਬਿਜਲੀ ਪ੍ਰਬੰਧਨ ਪ੍ਰਭਾਵਿਤ ਹੋਇਆ ਹੈ।

Ad Position 21
repet_subhas-goyals [Copy P29]
ਉੱਚ ਅਹੁਦਿਆਂ ‘ਤੇ ਗੈਰ-ਤਕਨੀਕੀ ਅਧਿਕਾਰੀ ਬਿਠਾਉਣ ਨਾਲ ਵਿਗੜਿਆ ਪਾਵਰ ਸਿਸਟਮ- ਗੁਰਪ੍ਰੀਤ ਮਲੂਕਾ 14-09-2026
ਬਠਿੰਡਾ, 13 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਭਾਜਪਾ ਆਗੂਆਂ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਪਾਵਰ ਸੈਕਟਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਭਾਜਪਾ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਦੋਸ਼ ਲਾਇਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਪਾਵਰ ਵਿਭਾਗ ਦੇ ਅਹਿਮ ਅਹੁਦਿਆਂ ‘ਤੇ ਗੈਰ-ਤਕਨੀਕੀ ਲੋਕਾਂ ਦੀ ਤਾਇਨਾਤੀ ਕਾਰਨ ਬਿਜਲੀ ਪ੍ਰਬੰਧਨ ਪ੍ਰਭਾਵਿਤ ਹੋਇਆ ਹੈ। ਮਲੂਕਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਬਿਜਲੀ ਤੋਂ ਬਿਨ੍ਹਾਂ ਖੇਤੀਬਾੜੀ, ਉਦਯੋਗ, ਵਪਾਰ ਅਤੇ ਘਰੇਲੂ ਜ਼ਿੰਦਗੀ ਦੀ ਗੱਡੀ ਅੱਗੇ ਨਹੀਂ ਤੁਰ ਸਕਦੀ। ਉਨ੍ਹਾਂ ਕਿਹਾ ਕਿ ਘੰਟਿਆਂਬੱਧੀ ਲੱਗ ਰਹੇ ਕੱਟਾਂ ਨੇ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਵਧਾ ਦਿੱਤੀਆਂ ਹਨ। ਮਲੂਕਾ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਦੇ ਅਹੁਦੇ ਦੀ ਜ਼ਿੰਮੇਵਾਰੀ ਇਕ ਆਈ.ਏ.ਐਸ. ਅਧਿਕਾਰੀ ਨੂੰ ਦੇਣ ਦੇ ਨਾਲ-ਨਾਲ ਪਾਵਰ ਸੈਕਟਰੀ ਦਾ ਕਾਰਜਭਾਰ ਵੀ ਉਸੇ ਅਧਿਕਾਰੀ ਨੂੰ ਸੌਂਪਿਆ ਗਿਆ ਹੈ, ਜੋ ਉਨ੍ਹਾਂ ਅਨੁਸਾਰ ਪਾਵਰ ਸੈਕਟਰ ਦੀ ਕਾਰਗੁਜ਼ਾਰੀ ਲਈ ਠੀਕ ਫ਼ੈਸਲਾ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਿਜਲੀ ਸੰਕਟ ਦਾ ਪੱਕਾ ਹੱਲ ਕਰੇ ਅਤੇ ਖੇਤੀਬਾੜੀ, ਉਦਯੋਗ ਤੇ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਦੀ ਕੌਮੀ ਕਾਰਜਕਾਰਨੀ ਦਾ ਮੈਂਬਰ ਬਣਾਏ ਜਾਣ ’ਤੇ ਰਾਜਬੀਰ ਸਿੰਘ ਘੁੰਮਣ ਦਾ ਸਨਮਾਨ ਅਗਲੀ ਖ਼ਬਰ ਈ.ਪੀ.ਕੇ. ਫਾਈਲ ਡਾਊਨਲੋਡ ਕਰਦੇ ਹੀ ਖਾਤੇ ’ਚੋਂ ਨਿਕਲੇ 2.70 ਲੱਖ ਰੁਪਏ ਵੱਟਸਐਪ ‘ ਤੇ ਭੇਜੀ ਈਪੀਕੇ ਫਾਈਲ ਖੋਲ੍ਹਣ ਮਗਰੋਂ...
Ad Position 24